
ਇਥੋਂ ਦੇ ਇਤਿਹਾਸਕ ਗੁਰਦਵਾਰਾ ਬੰਗਲਾ ਸਾਹਿਬ ਵਿਖੇ ਭਾਰਤ ਦੇ 14ਵੇਂ ਰਾਸ਼ਟਰਪਤੀ ਚੁਣੇ ਗਏ ਸ੍ਰੀ ਰਾਮ ਨਾਥ ਕੋਵਿੰਦ ਬੀਤੀ ਸ਼ਾਮ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ....
ਨਵੀਂ ਦਿੱਲੀ, 20 ਜੁਲਾਈ (ਸੁਖਰਾਜ ਸਿੰਘ): ਇਥੋਂ ਦੇ ਇਤਿਹਾਸਕ ਗੁਰਦਵਾਰਾ ਬੰਗਲਾ ਸਾਹਿਬ ਵਿਖੇ ਭਾਰਤ ਦੇ 14ਵੇਂ ਰਾਸ਼ਟਰਪਤੀ ਚੁਣੇ ਗਏ ਸ੍ਰੀ ਰਾਮ ਨਾਥ ਕੋਵਿੰਦ ਬੀਤੀ ਸ਼ਾਮ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਤੇ ਬੱਚੇ ਵੀ ਸਨ। ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ ਹੋਣ ਤੋਂ ਬਾਅਦ ਤੇ ਨਤੀਜਿਆਂ ਤੋਂ ਪਹਿਲਾਂ ਉਹ ਪਹਿਲੀ ਵਾਰ ਗੁਰਦਵਾਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਨ। ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਤੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ ਨੇ ਕੋਵਿੰਦ ਨੂੰ ਉਨ੍ਹਾਂ ਦੀ ਤਕਰੀਬਨ ਤੈਅ ਜਿੱਤ ਲਈ ਮੁਬਾਰਕਬਾਦ ਦਿਤੀ।