ਬੱਬਰ ਖਾਲਸਾ ਦੇ ਗ੍ਰਿਫ਼ਤਾਰ ਕੀਤੇ ਅਤਿਵਾਦੀਆਂ ਦਾ 8 ਅਪ੍ਰੈਲ ਤੱਕ ਰਿਮਾਂਡ ਵਧਿਆ
Published : Apr 5, 2019, 1:23 pm IST
Updated : Apr 5, 2019, 1:23 pm IST
SHARE ARTICLE
Babbar Khalsa
Babbar Khalsa

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਵੱਲੋਂ ਬੀਤੇ ਦਿਨੀਂ ਬੱਬਰ ਖਾਲਸਾ ਦੇ ਲੈਟਰਪੈਡਾਂ ਅਤੇ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ ਗਏ...

ਮੋਹਾਲੀ : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਵੱਲੋਂ ਬੀਤੇ ਦਿਨੀਂ ਬੱਬਰ ਖਾਲਸਾ ਦੇ ਲੈਟਰਪੈਡਾਂ ਅਤੇ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਦਾ ਰਿਮਾਂਡ ਖ਼ਤਮ ਹੋਣ ਉਤੇ ਅੱਜ ਉਨਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਤਿੰਨਾਂ ਅਤਿਵਾਦੀਆਂ ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ ਅਤੇ ਕਰਮਜੀਤ ਸਿੰਘ ਦਾ ਪੁਲਿਸ ਰਿਮਾਂਡ ਵਧਾਉਂਦੇ ਹੋਏ ਉਨ੍ਹਾਂ ਨੂੰ 8 ਅਪ੍ਰੈਲ ਤੱਕ ਫਿਰ ਰਿਮਾਂਡ ਉਤੇ ਭੇਜ ਦਿੱਤਾ ਹੈ, ਜਦਕਿ ਤਿੰਨ ਅਤਿਵਾਦੀਆਂ ਲਵਪ੍ਰੀਤ ਸਿੰਘ, ਸੁਲਤਾਨ ਸਿੰਘ ਅਤੇ ਦਲੇਰ ਸਿੰਘ ਨੰ ਅਦਾਲਤ ਨੇ ਕਾਨੂੰਨੀ ਹਿਰਾਸਤ ਵਿਚ ਭੇਜ ਦਿੱਤਾ ਹੈ।

Terrorist arrestTerrorist arrest

ਜਾਣਕਾਰੀ ਮੁਤਾਬਿਕ ਪੁਲਿਸ ਵੱਲੋਂ ਅਦਾਲਤ ਵਿਚ ਪੇਸ਼ੀ ਦੌਰਾਨ ਦਲੀਲ ਦਿੱਤੀ ਗਈ ਕਿ ਉਕਤ ਤਿੰਨ ਅਤਿਵਾਦੀਆਂ ਤੋਂ ਅਜੇ ਹੋਰ ਪੁਛਗਿਛ ਕੀਤੀ ਜਾਣੀ ਬਾਕੀ ਹੈ ਅਤੇ ਉਨ੍ਹਾਂ ਦੇ ਦੂਜੇ ਦੋ ਸਾਥੀਆਂ ਦੇ ਬਾਰੇ ਪਤਾ ਲਾਇਆ ਜਾਣਾ ਹੈ। ਇਸ ਤੋਂ ਇਲਾਵਾ ਉਨ੍ਹਾਂ ਤੋਂ ਇਹ ਵੀ ਪਤਾ ਲਗਾਇਆ ਜਾਣਾ ਹੈ ਕਿ ਉਨ੍ਹਾਂ ਦੇ ਹੋਰ ਕਿਹੜੇ-ਕਿਹੜੇ ਲੋਕਾਂ ਦ ਨਾਲ ਸਬੰਧ ਹਨ। ਅੱਜ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਸਿਵਲ ਹਸਪਤਾਲ ਮੋਹਾਲੀ ਵਿਚ ਮੈਡੀਕਲ ਕਰਵਾਇਆ ਗਿਆ ਅਤੇ ਫਿਰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ।

ArrestArrest

ਜ਼ਿਕਰਯੋਗ ਹੈ ਕਿ 31 ਮਾਰਚ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਦੇ ਪੁਲਿਸ ਸਟੇਸ਼ਨ ਵਿਚ ਅਨਲਾਫੁੱਲ ਐਕਟੀਵਿਟੀਜ਼ ਐਕਟ ਦੀ ਧਾਰਾ 17,18, 20 ਅਕੇ ਆਰਮਸ ਐਕਟ ਦੀਆਂ ਧਾਰਾਵਾਂ 25,54,59 ਅਧੀਨ ਕੁੱਲ 8 ਅਤਿਵਾਦੀਆਂ ਹਰਵਿੰਦਰ ਸਿੰਘ ਨਿਵਾਸੀ ਪਿੰਡ ਰੈਲੀ ਜ਼ਿਲ੍ਹਾ ਪੰਚਕੂਲਾ, ਸੁਲਤਾਨ ਸਿੰਘ ਨਿਵਾਸੀ ਪਿੰਡ ਸੈਦਪੁਰਾ ਜ਼ਿਲ੍ਹਾ ਕੁਰੂਕਸ਼ੇਤਰ, ਕਰਮਜੀਤ ਸਿੰਘ ਨਿਵਾਸੀ ਪਿੰਡ ਰਾਓਕੇ ਕਲਾਂ ਜ਼ਿਲ੍ਹਾ ਮੋਗਾ, ਲਵਪ੍ਰੀਤ ਸਿੰਘ ਨਿਵਾਸੀ ਪਿੰਡ ਬਾਲਿਆ ਜ਼ਿਲ੍ਹਾ ਸੰਗਰੂਰ, ਅਤੇ ਗੁਰਪ੍ਰੀਤ ਸਿੰਘ ਉਰਫ਼ ਪ੍ਰੀਤ ਨਿਵਾਸੀ ਸੈਕਟਰ,20 ਸੀ ਚੰਡੀਗੜ੍ਹ

Punjab Police claims to arrest 5 members of Babbar KhalsaPunjab Police 

, ਰੁਪਿੰਦਰ ਸਿੰਘ ਨਿਵਾਸੀ ਪਿੰਡ ਨਿਵਾਰਸੀ ਜ਼ਿਲ੍ਹਾ ਕੁਰੂਕਸ਼ੇਤਰ, ਦਲੇਰ ਸਿੰਘ ਬੰਟੀ ਨਿਵਾਸੀ ਸਰਦਾਰ ਕਾਲੋਨੀ ਰੋਹੀਣੀ, ਦਿੱਲੀ, ਰਣਜੀਤ ਸਿੰਘ ਨਿਵਾਸੀ ਪਿੰਡ ਪੱਖੋਕੇ ਜ਼ਿਲ੍ਹਾ ਗੁਰਦਾਸਪੁਰ ਦੇ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕੁੱਲ 6 ਅਤਿਵਾਦੀਆਂ ਹਰਵਿੰਦਰ ਸਿੰਘ, ਸੁਲਤਾਨ ਸਿੰਘ, ਕਰਮਜੀਤ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਦਲੇਰ ਸਿੰਘ ਉਰਫ਼ ਬੰਟੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement