Giani Raghbir Singh News: ਇਟਲੀ ਪੁੱਜਣ 'ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਦਾ ਭਰਵਾਂ ਸਵਾਗਤ
Published : Apr 5, 2025, 5:20 pm IST
Updated : Apr 5, 2025, 5:20 pm IST
SHARE ARTICLE
Singh Sahib Giani Raghbir Singh arrival in Italy News in punjabi
Singh Sahib Giani Raghbir Singh arrival in Italy News in punjabi

Giani Raghbir Singh News: ਗਿਆਨੀ ਸੁਲਤਾਨ ਸਿੰਘ ਅਤੇ ਬਿਕਰਮਜੀਤ ਸਿੰਘ ਜੀ ਅਟਵਾਲ ਵੀ ਸਨ ਮੌਜੂਦ

ਮਿਲਾਨ ਇਟਲੀ (ਦਲਜੀਤ ਮੱਕੜ ) ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਜੀ, ਗਿਆਨੀ ਸੁਲਤਾਨ ਸਿੰਘ ਅਤੇ ਬਿਕਰਮਜੀਤ ਸਿੰਘ ਜੀ ਅਟਵਾਲ ਦਾ ਇਟਲੀ ਦੀ ਧਰਤੀ 'ਤੇ ਪਹੁੰਚਣ ਤੇ ਗੁਰਦੁਆਰਾ ਸਿੰਘ ਸਭਾ ਫਲੈਰੋ ਬ੍ਰੇਸ਼ੀਆ ਅਤੇ  ਹੋਰਨਾਂ ਸਿੱਖ ਸੰਸਥਾਵਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਜਿੱਥੇ ਉਹ ਇੱਥੋ ਦੇ ਸ਼ਹਿਰ ਪਾਰਮਾ ਵਿਖੇ ਹੋਣ ਵਾਲੇ ਪ੍ਰੋਗਰਾਮ ਹਲੇਮੀਆ ਅਤੇ ਮੁਹੱਬਤਾਂ ਦੀ ਲਹਿਰ ਵਿਚ ਸ਼ਿਰਕਤ ਕਰਨਗੇ ਉਥੇ ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵੱਲੋਂ 12 ਅਪ੍ਰੈਲ ਨੂੰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਜਾਣ ਵਾਲੇ ਸਲਾਨਾ ਨਗਰ ਕੀਰਤਨ 'ਚ ਵੀ ਹਾਜ਼ਰੀ ਭਰਨਗੇ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸਿੰਘ ਸਾਹਿਬ ਜੱਥੇਦਾਰ  ਰਘਬੀਰ ਸਿੰਘ ਜੀ ਨੇ ਪਿਛਲੇ ਸਾਲ ਗੁਰਦੁਆਰਾ ਸਿੰਘ ਸਭਾ ਫਲੇਰੋ ਦੀਆਂ ਆਲੀਸ਼ਾਨ ਇਮਾਰਤਾਂ ਦੇ ਉਦਘਾਟਨੀ ਸਮਾਗਮਾਂ ਵਿਚ ਵੀ ਹਾਜ਼ਰੀ ਭਰਨੀ ਸੀ ਪਰ ਕੁਝ ਕਾਰਨਾਂ ਕਰ ਕੇ ਉਹ ਪਹੁੰਚ ਨਹੀਂ ਸਕੇ ਸਨ ਪਰ 12 ਅਪ੍ਰੈਲ ਨੂੰ ਬਰੇਸ਼ੀਆ ਵਿਖੇ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਸੰਗਤਾਂ ਨਾਲ ਹਾਜ਼ਰੀਆਂ ਭਰਦੇ ਕੌਮ ਦੀ ਨੁਮਾਇੰਦਗੀ ਕਰਨਗੇ।

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਜੀਤ ਸਿੰਘ ਪੰਡੌਰੀ, ਬਾਬਾ ਪ੍ਰੇਮ ਸਿੰਘ ਯਾਦਗਾਰੀ ਕਮੇਟੀ ਅਤੇ ਨੌਜਵਾਨ ਸਭਾ ਫਲੈਰੋ ਦੇ ਅਹੁਦੇਦਾਰ ਮੌਜੂਦ ਸਨ ਜਿਨ੍ਹਾਂ ਵੱਲੋ ਸਿੱਖ ਕੌਮ ਦੇ ਨੁਮਾਇੰਦਿਆਂ ਨੂੰ ਜੀ ਆਇਆਂ ਆਖਿਆ ਗਿਆ ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement