ਦਰਬਾਰ ਸਾਹਿਬ 'ਚ ਬਾਬੇ ਨਾਨਕ ਦੀ ਬਾਣੀ ਪੜ੍ਹਨੋਂ ਰੋਕਿਆ
Published : Jun 5, 2018, 2:13 am IST
Updated : Jun 5, 2018, 2:13 am IST
SHARE ARTICLE
Darbar Sahib
Darbar Sahib

ਦਰਬਾਰ ਸਾਹਿਬ 'ਤੇ ਫ਼ੌਜੀ ਹਮਲੇ ਦੀ 34ਵੀਂ ਵਰ੍ਹੇਗੰਢ ਮੌਕੇ ਰਾਗੀ ਭਾਈ ਸੁਖਜਿੰਦਰ ਸਿੰਘ ਨੂੰ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਬਾਬੇ ਨਾਨਕ ....

ਤਰਨਤਾਰਨ,  ਦਰਬਾਰ ਸਾਹਿਬ 'ਤੇ ਫ਼ੌਜੀ ਹਮਲੇ ਦੀ 34ਵੀਂ ਵਰ੍ਹੇਗੰਢ ਮੌਕੇ ਰਾਗੀ ਭਾਈ ਸੁਖਜਿੰਦਰ ਸਿੰਘ ਨੂੰ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਬਾਬੇ ਨਾਨਕ ਦੀ ਬਾਣੀ ਪੜ੍ਹਨ ਤੋਂ ਰੋਕ ਦਿਤਾ। 1 ਜੂਨ ਤੋਂ 10 ਜੂਨ ਤਕ ਦਰਬਾਰ ਸਾਹਿਬ ਦੇ ਫ਼ੌਜੀ ਹਮਲੇ ਦੀ ਯਾਦ ਮਨਾਈ ਜਾਂਦੀ ਹੈ। ਇਨ੍ਹਾਂ ਦਿਨਾਂ ਵਿਚ ਰਾਗੀ ਜਥੇ ਵੈਰਾਗ ਮਈ ਸ਼ਬਦ ਗਾਇਨ ਕਰਦੇ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਤੇ ਸੁਖ ਆਸਨ ਵੇਲੇ ਵੀ ਇਹ ਸ਼ਬਦ ਹੀ ਪੜ੍ਹ ਕੇ ਹੁਕਮਨਾਮਾ ਲਿਆ ਜਾਂਦਾ ਹੈ। ਅੱਜ ਜਿਵੇਂ ਹੀ ਰਾਗੀ ਭਾਈ ਸੁਖਜਿੰਦਰ ਸਿੰਘ ਨੇ ਬਾਬੇ ਨਾਨਕ ਦੀ ਬਾਣੀ ਸਲੋਕ ਵਾਰਾਂ ਤੇ ਵਧੀਕ ਵਿਚੋਂ ਜਉ ਤਉ ਪ੍ਰੇਮ ਖੇਲਣ ਕਾ ਚਾਓ ਸਿਰ ਧਰ ਤਲੀ ਗਲੀ ਮੇਰੀ ਆਉ ਪੜ੍ਹਣਾ ਸ਼ੁਰੂ ਹੀ ਕੀਤਾ ਸੀ ਕਿ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਰਾਗੀ ਨੂੰ ਟੋਕ ਦਿਤਾ ਕਿ ਉਹ ਇਹ ਸ਼ਬਦ ਨਾ ਪੜ੍ਹੇ। ਗਿਆਨੀ ਜਗਤਾਰ ਸਿੰਘ ਦੇ ਕ੍ਰੋਧ ਤੋਂ ਡਰਦਾ ਰਾਗੀ ਸੁਖਜਿੰਦਰ ਸਿੰਘ ਵੀ ਕਹਾਣੀ ਬਦਲਦਾ ਹਰ ਕਿਸੇ ਨੂੰ ਕਹਿ ਰਿਹਾ ਹੈ ਕਿ ਗਿਆਨੀ ਜਗਤਾਰ ਸਿੰਘ ਨੇ ਉਸ ਨੂੰ ਕਿਹਾ ਸੀ ਕਿ ਪਹਿਲੇ ਕੋਈ ਹੋਰ ਸ਼ਬਦ ਪੜ੍ਹ ਲਵੇ ਫਿਰ ਇਹ ਸ਼ਬਦ ਪੜ੍ਹੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement