
ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਨੇ ਅਫ਼ਗ਼ਾਨਿਸਤਾਨ ਵਿਚ ਹੋਏ ਅਤਿਵਾਦੀ ਹਮਲੇ ਵਿਚ ਹਿੰਦੂ ਅਤੇ ਸਿੱਖਾਂ ਦੇ ਮਾਰੇ ਜਾਣ ਦੀ ਘਟਨਾ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਹੈ......
ਨਵੀਂ ਦਿੱਲੀ : ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਨੇ ਅਫ਼ਗ਼ਾਨਿਸਤਾਨ ਵਿਚ ਹੋਏ ਅਤਿਵਾਦੀ ਹਮਲੇ ਵਿਚ ਹਿੰਦੂ ਅਤੇ ਸਿੱਖਾਂ ਦੇ ਮਾਰੇ ਜਾਣ ਦੀ ਘਟਨਾ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਅਫ਼ਗ਼ਾਸਿਨਾਤ ਸਰਕਾਰ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵੇ। ਆਰਐਸਐਸ ਦੇ ਆਗੂ ਸੁਰੇਸ਼ ਜੋਸ਼ੀ ਨੇ ਕਿਹਾ ਕਿ ਉਹ ਇਸ ਹਮਲੇ ਦੀ ਸਖ਼ਤ ਨਿਖੇਧੀ ਕਰਦੇ ਹਨ ਅਤੇ ਉਮੀਦ ਹੈ
ਕਿ ਅਫ਼ਗ਼ਾਨਿਸਤਾਨ ਸਰਕਾਰ ਦੋਸ਼ੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦੇਵੇਗੀ ਅਤੇ ਭਾਰਤ ਸਰਕਾਰ ਨੂੰ ਅਪੀਲ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਦਮ ਉਠਾਏ। ਜ਼ਿਕਰਯੋਗ ਹੈ ਕਿ ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਚ ਐਤਵਾਰ ਨੂੰ ਸਿੱਖਾਂ ਅਤੇ ਹਿੰਦੂਆਂ 'ਤੇ ਹਮਲਾ ਕੀਤਾ ਗਿਆ ਸੀ ਜਿਸ ਵਿਚ 20 ਜਣੇ ਮਾਰੇ ਗਏ ਸਨ ਅਤੇ 20 ਹੋਰ ਜ਼ਖ਼ਮੀ ਹੋਏ ਸਨ।