ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ. ਜੌੜਾਸਿੰਘਾ ਵਲੋਂ ਲਿਖਿਆ ਕਿਤਾਬਚਾ ਕੀਤਾ ਜਾਰੀ
Published : Aug 6, 2019, 1:26 am IST
Updated : Aug 6, 2019, 1:26 am IST
SHARE ARTICLE
Bhai Longowal and other release new book
Bhai Longowal and other release new book

ਕਿਤਾਬਚੇ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਪਦੇਸ਼ਾਂ ਤੇ ਉਨ੍ਹਾਂ ਨਾਲ ਸਬੰਧਤ ਅਸਥਾਨ ਦੀ ਜਾਣਕਾਰੀ ਦਰਜ਼

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੇ ਪਾਤਸ਼ਾਹ ਦੇ ਜੀਵਨ, ਉਨ੍ਹਾਂ ਦੀ ਪਾਵਨ ਬਾਣੀ ਅਤੇ ਉਪਦੇਸ਼ਾਂ ਸਬੰਧੀ ਜਾਣਕਾਰੀ ਦਿੰਦਾ ਇਕ ਵਿਸ਼ੇਸ਼ ਕਿਤਾਬਚਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਕੀਤਾ। ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਪ੍ਰਕਾਸ਼ਿਤ ਕੀਤਾ ਗਿਆ ਇਹ ਕਿਤਾਬਚਾ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਲਿਖਿਆ ਹੈ। ਕਿਤਾਬਚੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਤੋਂ ਲੈ ਕੇ ਉਨ੍ਹਾਂ ਦੇ ਜੋਤੀ ਜੋਤਿ ਸਮਾਉਣ ਤਕ ਦੇ ਜੀਵਨ ਇਤਿਹਾਸ ਨੂੰ ਸੰਖੇਪ ਰੂਪ ਵਿਚ ਪੇਸ਼ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਬਾਣੀ ਅੰਦਰ ਦਰਜ਼ ਉਪਦੇਸ਼ਾਂ ਦੀ ਵੀ ਵਿਆਖਿਆ ਕੀਤੀ ਗਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਕੁਝ ਗੁਰਦਵਾਰਾ ਸਾਹਿਬਾਨ ਦੀਆਂ ਰੰਗਦਾਰ ਤਸਵੀਰਾਂ ਵੀ ਇਸ ਵਿਚ ਦਿਤੀਆਂ ਹਨ। ਇਨ੍ਹਾਂ ਗੁਰਦਵਾਰਿਆਂ ਵਿਚ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ, ਗੁਰਦਵਾਰਾ ਪੰਜਾ ਸਾਹਿਬ ਪਾਕਿਸਤਾਨ, ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ, ਗੁਰਦਵਾਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਗੁਰਦੁਆਰਾ ਸੱਚਾ ਸੌਦਾ ਸਾਹਿਬ ਪਾਕਿਸਤਾਨ, ਗੁਰਦਵਾਰਾ ਸ੍ਰੀ ਕੋੜਿਆਲਾ ਘਾਟ ਉਤਰਾਖੰਡ, ਗੁਰਦਵਾਰਾ ਸ੍ਰੀ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ, ਗੁਰਦਵਾਰਾ ਚਰਨ ਕੰਵਲ ਸਾਹਿਬ ਕੀਰਤਨਪੁਰ ਰੋਪੜ, ਗੁਰਦਵਾਰਾ ਸ੍ਰੀ ਨਾਨਕ ਮਤਾ ਸਾਹਿਬ ਉਤਰਾਖੰਡ, ਗੁਰਦੁਆਰਾ ਨਾਨਕਸ਼ਾਹੀ ਢਾਕਾ ਬੰਗਲਾ ਦੇਸ਼, ਗੁਰਦਵਾਰਾ ਸਾਹਿਬ ਪਾਤਸ਼ਾਹੀ ਪਹਿਲੀ ਤਖਤੂਪੁਰਾ ਮੋਗਾ ਸ਼ਾਮਲ ਹਨ।

Bhai Longowal and other release new bookBhai Longowal and other release new book

ਕਿਤਾਬਚਾ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਵਲੋਂ ਭੇਟਾ ਰਹਿਤ ਕਿਤਾਬਚਿਆਂ ਦੀ ਲੜੀ ਤਹਿਤ ਇਸ ਦੀ ਪ੍ਰਕਾਸ਼ਨਾ ਕੀਤੀ ਗਈ ਹੈ ਅਤੇ ਆਸ ਹੈ ਕਿ ਸੰਗਤਾਂ ਇਸ ਨੂੰ ਪੜ੍ਹ ਕੇ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਉਨ੍ਹਾਂ ਨਾਲ ਸਬੰਧਤ ਅਸਥਾਨਾਂ ਬਾਰੇ ਜਾਣਕਾਰੀ ਹਾਸਲ ਕਰਨਗੀਆਂ।

ਉਨ੍ਹਾਂ ਆਖਿਆ ਕਿ ਇਸ ਲੜੀ ਤਹਿਤ ਹੋਰ ਵੀ ਪੁਸਤਕਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਅਮਰੀਕ ਸਿੰਘ ਵਿਛੋਆ, ਸ. ਜਰਨੈਲ ਸਿੰਘ ਕਰਤਾਰਪੁਰ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਪ੍ਰੀਤ ਸਿੰਘ ਝੱਬਰ, ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸ. ਮਹਿੰਦਰ ਸਿੰਘ ਆਹਲੀ, ਇੰਜ: ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ ਆਦਿ ਮੌਜੂਦ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement