
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਸਿੱਖਾਂ ਦੀ ਆਸਥਾ ਹੈ ਅਤੇ ਇਸ ਔਰਤ ਨੇ ਆਪਣੇ ਸਰੀਰ ’ਤੇ ਗੁਰਬਾਣੀ ਦੀਆਂ ਤੁਕਾਂ ਲਿਖਵਾ ਕੇ ਗੁਰਬਾਣੀ ਦਾ ਨਿਰਾਦਰ ਕੀਤਾ ਹੈ।
ਅੰਮ੍ਰਿਤਸਰ: ਅਮਰੀਕਾ ਵਿਚ ਇਕ ਜਿੰਮ ਟਰੇਨਰ ਸੁਮੀਤ ਸਾਹਨੀ ਵੱਲੋਂ ਆਪਣੀ ਪਿੱਠ ’ਤੇ ਗੁਰਬਾਣੀ ਦੀਆਂ ਤੁਕਾਂ ਲਿਖਵਾਉਣ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੜਕੀ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Gurbani written on the back by American gym trainer
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਸਿੱਖਾਂ ਦੀ ਆਸਥਾ ਹੈ ਅਤੇ ਇਸ ਔਰਤ ਨੇ ਆਪਣੇ ਸਰੀਰ ’ਤੇ ਗੁਰਬਾਣੀ ਦੀਆਂ ਤੁਕਾਂ ਲਿਖਵਾ ਕੇ ਗੁਰਬਾਣੀ ਦਾ ਨਿਰਾਦਰ ਕੀਤਾ ਹੈ। ਉਹਨਾਂ ਕਿਹਾ ਕਿ ਇਸ ਔਰਤ ਦੀ ਅਜਿਹੀ ਹਰਕਤ ਨਾਲ ਸਿੱਖ ਸੰਗਤਾਂ ਦੇ ਮਨਾ ਨੂੰ ਭਾਰੀ ਠੇਸ ਪੁੱਜੀ ਹੈ, ਜਿਸ ਕਾਰਨ ਸੰਗਤਾਂ ਅੰਦਰ ਭਾਰੀ ਰੋਸ ਹੈ।
ਉਹਨਾਂ ਕਿਹਾ ਕਿ ਕੁਝ ਲੋਕ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁੱਝ ਕੇ ਸੱਟ ਮਾਰ ਰਹੇ ਹਨ, ਜਿਨ੍ਹਾਂ ਨੂੰ ਆਪਣੀਆਂ ਹਰਕਤਾਂ ਤੋਂ ਬਾਜ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਭਾਰਤ ਵਿਚ ਅਮਰੀਕਾ ਦੇ ਦੂਤਾਵਾਸ ਅਤੇ ਅਮਰੀਕਾ ਸਰਕਾਰ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਤਾਂ ਜੋ ਇਸ ਦੇ ਖਿਲਾਫ਼ ਸਿੱਖ ਭਾਵਨਾਵਾਂ ਅਨੁਸਾਰ ਕਾਰਵਾਈ ਕਰਵਾਈ ਜਾ ਸਕੇ।