ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (5 ਅਗਸਤ 2026)
Published : Aug 5, 2026, 6:42 am IST
Updated : Aug 5, 2026, 6:42 am IST
SHARE ARTICLE
Ajj da Hukamnama Sri Darbar Sahib:
Ajj da Hukamnama Sri Darbar Sahib:

Ajj da Hukamnama Sri Darbar Sahib: ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥ ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥

ਸਲੋਕ ਮਃ ੧ ॥ ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥ ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥ ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥ ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ ॥ ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥ ਮਃ ੧ ॥ ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥ ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥੨॥ ਮਃ ੧ ॥ ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ ॥ ਮੈ ਤਨਿ ਅਵਗਣ ਏਤੜੇ ਖਸਮੁ ਨ ਫੇਰੇ ਚਿਤੁ ॥੩॥ ਮਃ ੧ ॥ ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ ॥ ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥੪॥ ਪਉੜੀ ॥ ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ ॥ ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ ॥ ਅਨਹਦ ਸਬਦੁ ਵਜਾਇ ਜੋਤੀ ਜੋਤਿ ਧਰਿ ॥ ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ ॥ ਜਗ ਮਹਿ ਵਰਤੈ ਆਪਿ ਹਰਿ ਸੇਤੀ ਪ੍ਰੀਤਿ ਕਰਿ ॥੧੫॥

ਅਰਥ: ਹੇ ਗੁਰੂ! ਤੂੰ ਬਖ਼ਸ਼ਸ਼ ਕਰਨ ਜੋਗਾ ਹੈਂ, ਮੈਨੂੰ ਖ਼ੈਰ ਪਾ ('ਨਾਮ' ਦਾ) , ਮੇਰੀ ਹਉਮੈ ਮੇਰਾ ਅਹੰਕਾਰ ਕਾਮ ਤੇ ਕ੍ਰੋਧ ਦੂਰ ਹੋ ਜਾਏ। (ਹੇ ਗੁਰੂ! ਤੇਰੇ ਦਰ ਤੋਂ ਮੈਨੂੰ) ਪ੍ਰਭੂ ਦਾ ਨਾਮ (ਜ਼ਿੰਦਗੀ ਲਈ) ਸਹਾਰਾ ਮਿਲ ਜਾਏ ਤੇ ਮੇਰਾ ਚਸਕਾ ਤੇ ਲੋਭ ਚੰਗੀ ਤਰ੍ਹਾਂ ਸੜ ਜਾਏ। ਪ੍ਰਭੂ ਦਾ ਨਾਮ ਦਿਨ ਰਾਤ ਨਵੇਂ ਤੋਂ ਨਵਾਂ ਹੁੰਦਾ ਹੈ (ਭਾਵ, ਜਿਉਂ ਜਿਉਂ ਜਪੀਏ, ਇਸ ਨਾਲ ਪਿਆਰ ਵਧਦਾ ਹੈ) 'ਨਾਮ' ਪਵਿਤ੍ਰ ਹੈ, ਇਹ ਕਦੇ ਮੈਲਾ ਨਹੀਂ ਹੁੰਦਾ (ਤਾਹੀਏਂ) , ਹੇ ਨਾਨਕ! 'ਨਾਮ' ਜਪਿਆਂ (ਹਉਮੈ ਦੇ) ਗੇੜ ਤੋਂ ਬਚੀਦਾ ਹੈ। ਹੇ ਪ੍ਰਭੂ! ਇਹ ਸੁਖ ਤੇਰੀ ਮਿਹਰ ਦੀ ਨਜ਼ਰ ਨਾਲ ਮਿਲਦਾ ਹੈ।੧। ਜਿਤਨੀਆਂ ਭੀ ਜੀਵ-ਇਸਤ੍ਰੀਆਂ ਖਸਮ-ਪ੍ਰਭੂ ਦੇ ਬੂਹੇ ਤੇ ਖਲੋਤੀਆਂ ਹੋਈਆਂ ਹਨ। ਉਹਨਾਂ ਸਭਨਾਂ ਦਾ ਇੱਕ ਪ੍ਰਭੂ ਹੀ ਰਾਖਾ ਹੈ। ਹੇ ਨਾਨਕ! ਖਸਮ-ਪ੍ਰਭੂ ਦੇ ਪਿਆਰ ਰੰਗ ਵਿਚ ਰੰਗੀਆਂ ਹੋਈਆਂ ਪ੍ਰਭੂ ਦੀਆਂ ਹੀ ਮੋਹਣੀਆਂ ਗੱਲਾਂ (ਇਕ ਦੂਜੀ ਪਾਸੋਂ) ਪੁੱਛਦੀਆਂ ਹਨ।੨। ਸਾਰੀਆਂ ਜੀਵ-ਇਸਤ੍ਰੀਆਂ ਖਸਮ-ਪ੍ਰਭੂ ਦੇ ਪਿਆਰ ਵਿਚ ਰੰਗੀਆਂ ਹੋਈਆਂ ਹਨ, (ਉਹਨਾਂ ਸੋਹਾਗਣਾਂ ਦੇ ਸਾਮ੍ਹਣੇ) ਮੈਂ ਮੰਦੇ ਭਾਗਾਂ ਵਾਲੀ ਕਿਸ ਗਿਣਤੀ ਵਿਚ ਹਾਂ? ਮੇਰੇ ਸਰੀਰ ਵਿਚ ਇਤਨੇ ਔਗੁਣ ਹਨ ਕਿ ਖਸਮ ਮੇਰੇ ਵਲ ਧਿਆਨ ਭੀ ਨਹੀਂ ਕਰਦਾ।੩। ਮੈਂ ਸਦਕੇ ਹਾਂ ਉਹਨਾਂ ਤੋਂ ਜਿਨ੍ਹਾਂ ਦੇ ਮੂੰਹ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਹੈ। (ਹੇ ਪ੍ਰਭੂ!) ਤੂੰ ਸਾਰੀਆਂ ਰਾਤਾਂ ਸੁਹਾਗਣਾਂ ਨੂੰ ਦੇ ਰਿਹਾ ਹੈਂ, ਇਕ ਰਾਤ ਮੈਨੂੰ ਛੁੱਟੜ ਨੂੰ ਭੀ ਦੇਹ।੪। ਹੇ ਪ੍ਰਭੂ! ਮੈਂ ਮੰਗਤਾ ਤੇਰੇ ਬੂਹੇ ਤੇ (ਆ ਕੇ) ਖ਼ੈਰ ਮੰਗਦਾ ਹਾਂ, ਮਿਹਰ ਕਰ ਕੇ ਮੈਨੂੰ ਖ਼ੈਰ ਪਾ; ਮੈਨੂੰ ਗੁਰੂ ਦੇ ਸਨਮੁਖ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈ, ਮੈਂ ਤੇਰਾ ਸੇਵਕ ਤੇਰਾ ਨਾਮ ਪ੍ਰਾਪਤ ਕਰ ਲਵਾਂ; ਤੇਰੀ ਜੋਤਿ ਵਿਚ ਆਪਣੀ ਆਤਮਾ ਟਿਕਾ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਇਕ-ਰਸ ਗੀਤ ਗਾਵਾਂ, ਤੇਰੀ ਜੈ ਜੈਕਾਰ ਦੀ ਬਾਣੀ ਤੇ ਗੁਣ ਮੈਂ ਹਿਰਦੇ ਵਿਚ ਗਾਵਾਂ, ਮੈਂ ਤੇਰੇ ਨਾਲ ਪਿਆਰ ਕਰਾਂ (ਤੇ ਇਸ ਤਰ੍ਹਾਂ ਮੈਨੂੰ ਯਕੀਨ ਬਣੇ ਕਿ) ਜਗਤ ਵਿਚ ਪ੍ਰਭੂ ਆਪ ਹਰ ਥਾਂ ਮੌਜੂਦ ਹੈ।੧੫।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਤਿੰਦਰ ਜੈਨ ਦੀ ਗ੍ਰਿਫ਼ਤਾਰੀ 'ਤੇ ਸਿਆਸੀ ਘਮਾਸਾਨ! AAP ਦਾ BJP 'ਤੇ ਵੱਡਾ ਇਲਜ਼ਾਮ

19 Aug 2026 3:11 PM

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM
Advertisement