ਪੰਜਾਬ ਤੋਂ ਬਾਅਦ ਰਾਜਸਥਾਨ 'ਚ ਬੇਅਦਬੀ ਦੇ ਦੋਸ਼ੀਆਂ ਵਿਰੁਧ ਪ੍ਰਦਰਸ਼ਨ ਸ਼ੁਰੂ
Published : Sep 5, 2018, 9:58 am IST
Updated : Sep 5, 2018, 9:58 am IST
SHARE ARTICLE
Sikh  Protest
Sikh Protest

ਪੰਜਾਬ ਵਿਧਾਨ ਸਭਾ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਪੇਸ਼ ਹੋਣ ਤੋਂ ਬਾਅਦ ਬੇਅਦਬੀ ਦੇ ਦੋਸ਼ੀਆਂ ਵਿਰੁਧ ਕਾਰਵਾਈ ਦੀ ਮੰਗ ਜ਼ੋਰ ਫੜ ਰਹੀ ਹੈ..............

ਅਬੋਹਰ/ਸੰਗਰੀਆ : ਪੰਜਾਬ ਵਿਧਾਨ ਸਭਾ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਪੇਸ਼ ਹੋਣ ਤੋਂ ਬਾਅਦ ਬੇਅਦਬੀ ਦੇ ਦੋਸ਼ੀਆਂ ਵਿਰੁਧ ਕਾਰਵਾਈ ਦੀ ਮੰਗ ਜ਼ੋਰ ਫੜ ਰਹੀ ਹੈ, ਉਥੇ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ 'ਜਥੇਦਾਰਾਂ' ਵਿਰੁਧ ਸੰਗਤਾਂ ਦਾ ਗੁੱਸਾ ਸੜਕਾਂ 'ਤੇ ਨਜ਼ਰ ਆ ਰਿਹਾ ਹੈ। ਇਸੇ ਸਿਲਸਿਲੇ ਵਿਚ ਰਾਜਸਥਾਨ ਵਿਚ ਵੀ ਪੁਤਲੇ ਫੂਕਣੇ ਸ਼ੁਰੂ ਹੋ ਗਏ ਹਨ। 

ਇਸ ਬਾਬਤ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੂਬਾ ਸਕੱਤਰ ਪ੍ਰੋ. ਬਲਜਿੰਦਰ ਸਿੰਘ ਮੋਰਜੰਡ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਅਜੀਤ ਸਿੰਘ ਬਰਾੜ ਢੋਲਨਗਰ ਦੀ ਅਗਵਾਈ ਵਿਚ ਸਿੱਖ ਸੰਗਤ ਨੇ ਸੰਗਰੀਆ ਮੰਡੀ ਵਿਚ ਬੇਅਦਬੀ ਦੇ ਦੋਸ਼ੀਆਂ ਦਾ ਪੁਤਲਾ ਸਾੜ ਕੇ ਅਤੇ ਰਾਸ਼ਟਰਪਤੀ ਦੇ ਨਾਮ ਕਾਰਵਾਈ ਕਰਨ ਬਾਬਤ ਮੰਗ ਪੱਤਰ ਦਿਤਾ।

ਇਸ ਪ੍ਰਦਰਸ਼ਨ ਵਿਚ ਬਲਕਰਨ ਸਿੰਘ ਖੋਸਾ, ਬਾਬੂ ਸਿੰਘ ਮੋਰਜੰਡ ਚੇਅਰਮੈਨ, ਸ਼ਿਵਚਰਨ ਸਿੰਘ, ਜਸਕਰਨ ਸਿੰਘ, ਸੁਖਵੀਰ ਸਿੰਘ ਜੰਡਵਾਲਾ, ਬਾਬਾ ਗੁਰਜੀਤ ਸਿੰਘ ਆਦਿ ਹਾਜ਼ਰ ਸੀ। ਇਸ ਦੌਰਾਨ ਸਿੱਖ ਸੰਗਤਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਗੁਰਮੁਖ ਸਿੰਘ ਅਤੇ ਸੁਮੇਧ ਸੈਣੀ ਦਾ ਪੁਤਲਾ ਵੀ ਫੂਕਿਆ।

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM
Advertisement