
ਅੰਮ੍ਰਿਤਸਰ ਤੋਂ ਕੀਤੀ ‘ਮੇਰੀ ਮਿੱਟੀ ਮੇਰਾ ਦੇਸ਼ ਪ੍ਰੋਗਰਾਮ’ ਦੀ ਸ਼ੁਰੂਆਤ
ਅੰਮ੍ਰਿਤਸਰ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅੱਜ ਅੰਮ੍ਰਿਤਸਰ ਪਹੁੰਚੇ, ਜਿਥੇ ਉਹ ਸੱਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਸੜਕ ਹਾਦਸੇ ’ਚ ਪਿਓ-ਧੀ ਦੀ ਮੌਤ; ਕਾਰ ਅਤੇ ਟਰੱਕ ਦੀ ਟੱਕਰ ਦੌਰਾਨ 2 ਲੋਕ ਜ਼ਖ਼ਮੀ
ਹਰਦੀਪ ਸਿੰਘ ਪੁਰੀ ਨੇ ਦਸਿਆ ਕਿ ਉਹ ਅੱਜ ‘ਮੇਰੀ ਮਿੱਟੀ ਮੇਰਾ ਦੇਸ਼ ਪ੍ਰੋਗਰਾਮ’ ਦੀ ਸ਼ੁਰੂਆਤ ਕਰਨ ਲਈ ਇਥੇ ਪਹੁੰਚੇ ਹਨ। ਇਸ ਦੀ ਸ਼ੁਰੂਆਤ ਗੁਰੂ ਦੀ ਨਗਰੀ ਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਚੰਦਰਮਾ ਉਤੇ ਪਹੁੰਚ ਗਿਆ ਹੈ ਅਤੇ ਅਸੀਂ ਇਸ ਪਵਿੱਤਰ ਨਗਰੀ ਦੀ ਮਿੱਟੀ ਵਿਚ ਉਥੇ ਪਹੁੰਚਾਵਾਂਗੇ। ਕੇਂਦਰੀ ਮੰਤਰੀ ਨੇ ਕਿਹਾ ਕਿ ਇਲਾਕੇ ਵਿਚ ਵਿਕਾਸ ਦੀਆਂ ਕਮੀਆਂ ਨੂੰ ਦੂਰ ਕਰਨ ਲਈ ਭਾਜਪਾ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ: ਕੋਟਕਪੂਰਾ ਗੋਲੀਕਾਂਡ ਮਾਮਲਾ: SIT ਨੇ ਸ਼ੱਕੀ ਵਿਅਕਤੀ ਦੀ ਪਹਿਚਾਣ ਲਈ ਪੋਸਟਰ ਕੀਤਾ ਜਾਰੀ
ਪੱਤਰਕਾਰਾਂ ਨਾਲ ਗੱਲ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਕਲਪ ਹੈ ਕਿ 2047 ਤਕ ਭਾਰਤ ਇਕ ਵਿਕਸਿਤ ਦੇਸ਼ ਹੋਵੇਗਾ। ਇਸ ਦਿਸ਼ਾ ਵਿਚ ਕੰਮ ਕਰਦਿਆਂ ਉਹ ਅੱਜ ਇਥੇ ਪਹੁੰਚੇ ਹਨ ਅਤੇ ਪਵਿੱਤਰ ਨਗਰੀ ਦੀ ਮਿੱਟੀ ਲੈ ਕੇ ਜਾਣਗੇ। ਹਰਦੀਪ ਪੁਰੀ ਨੇ ਕਿਹਾ ਕਿ ਨਵਾਂ ਗਠਜੋੜ ‘ਇੰਡੀਆ’ ਕਦੇ ਸਫ਼ਲ ਨਹੀਂ ਹੋਵੇਗਾ। ਉਹ ਇਕ ਕਨਵੀਨਰ ਦੀ ਥਾਂ ਕਮੇਟੀ ਬਣਾ ਰਹੇ ਹਨ। ਉਹ ਮੋਦੀ ਜੀ ਨੂੰ ਹਰਾਉਣਾ ਚਾਹੁੰਦੇ ਹਨ, ਜੋ ਇੱਛਾ ਕਦੀ ਪੂਰੀ ਨਹੀਂ ਹੋਵੇਗੀ। ਇਹ ਦੁਕਾਨ ਖੁੱਲ੍ਹਣ ਤੋਂ ਪਹਿਲਾਂ ਹੀ ਬੰਦ ਹੋ ਜਾਵੇਗੀ।
ਇਹ ਵੀ ਪੜ੍ਹੋ: ਕੈਲੇਫ਼ੋਰਨੀਆ ’ਚ ਹਾਈਵੇ ਦਾ ਦੇ ਇਕ ਹਿੱਸੇ ਦਾ ਨਾਂ ਭਾਰਤੀ ਮੂਲ ਦੇ ਮਰਹੂਮ ਪੁਲਿਸ ਅਧਿਕਾਰੀ ਦੇ ਨਾਂ ’ਤੇ ਰਖਿਆ ਜਾਵੇਗਾ
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤੀਰ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਆਰਥਿਕਤਾ ਦੇ ਲਿਹਾਜ਼ ਨਾਲ ਭਾਰਤ 10ਵੇਂ ਸਥਾਨ ਤੋਂ 5ਵੇਂ ਸਥਾਨ 'ਤੇ ਪਹੁੰਚ ਗਿਆ ਹੈ। ਆਉਣ ਵਾਲੇ ਦਿਨਾਂ 'ਚ ਅਸੀਂ ਤੀਜੇ ਸਥਾਨ 'ਤੇ ਪਹੁੰਚ ਜਾਵਾਂਗੇ। ਲੋਕ ਸਭਾ ਚੋਣ ਲੜਨ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਹਰਦੀਪ ਪੁਰੀ ਨੇ ਕਿਹਾ ਕਿ ਮੈਂ ਪਿਛਲੀ ਵਾਰ ਵੀ ਚੋਣ ਨਹੀਂ ਲੜਨਾ ਚਾਹੁੰਦਾ ਸੀ, ਤੁਸੀਂ ਲੋਕਾਂ ਨੇ ਮੈਨੂੰ ਫਸਾਇਆ ਸੀ।