Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (05 ਸਤੰਬਰ 2024)
Published : Sep 5, 2024, 6:50 am IST
Updated : Sep 14, 2024, 6:37 am IST
SHARE ARTICLE
Ajj da Hukamnama Sri Darbar Sahib:
Ajj da Hukamnama Sri Darbar Sahib:

Ajj da Hukamnama Sri Darbar Sahib: ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥

Ajj da Hukamnama Sri Darbar Sahib: ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਹਰਿ ਹਰਿ ਸਿਮਰਹੁ ਅਗਮ ਅਪਾਰਾ ॥

ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥

ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥

ਹਰਿ ਗੁਣ ਗਾਵਹੁ ਮੀਤ ਹਮਾਰੇ ॥

ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥

ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥

ਮਧੁਸੂਦਨ ਹਰਿ ਮਾਧੋ ਪ੍ਰਾਨਾ ॥

ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥

ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥

ਹਰਿ ਹਰਿ ਨਾਮੁ ਸਦਾ ਸੁਖਦਾਤਾ ॥

ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥

ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement