ਦਿੱਲੀ ਦੇ ਤਾਲਕਟੋਰਾ ਸਟੇਡੀਅਮ ’ਚ ਗਤਕੇ ਦੇ ਕੌਮੀ ਮੁਕਾਬਲੇ 11 ਨੂੰ
Published : Oct 5, 2023, 12:50 am IST
Updated : Oct 5, 2023, 7:11 am IST
SHARE ARTICLE
Image
Image

ਇਸ ਮੀਟਿੰਗ ਦੌਰਾਨ ਤਾਲਕਟੋਰਾ ਸਟੇਡੀਅਮ ਵਿਚ ਹੋਣ ਵਾਲੇ ਨੈਸ਼ਨਲ ਟੂਰਨਾਮੈਂਟ ਦੀਆਂ ਤਿਆਰੀਆਂ ਸਬੰਧੀ ਲੇਖਾ-ਜੋਖਾ ਕੀਤਾ ਗਿਆ

ਚੰਡੀਗੜ੍ਹ 4 ਅਕਤੂਬਰ (ਸੁਰਜੀਤ ਸਿੰਘ ਸੱਤੀ) : ‘ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ’ ਵਲੋਂ ਗੱਤਕਾ ਐਸੋਸੀਏਸ਼ਨ ਦਿੱਲੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ਕਰਵਾਈ ਜਾ ਰਹੀ 11ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿੱਪ ਦੀਆਂ ਤਿਆਰੀਆਂ ਜ਼ੋਰਾਂ ਤੇ ਹਨ।

ਅੱਜ ਇਥੇ ਇਸ ਸਬੰਧੀ ਇਕ ਮੀਟਿੰਗ ਨੈਸ਼ਨਲ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਗਤਕਾ ਐਸੋਸੀਏਸ਼ਨ ਦਿੱਲੀ ਦੇ ਚੇਅਰਮੈਨ ਅਤੇ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਬਜੀਤ ਸਿੰਘ ਵਿਰਕ, ਪ੍ਰਧਾਨ ਗੁਰਮੀਤ ਸਿੰਘ ਰਾਣਾ, ਜਨਰਲ ਸਕੱਤਰ ਜੀਤਇੰਦਰਪਾਲ ਸਿੰਘ, ਸੰਯੁਕਤ ਸਕੱਤਰ ਮੇਜਰ ਸਿੰਘ ਅਤੇ ਨੈਸ਼ਨਲ ਗਤਕਾ ਐਸੋਸੀਏਸ਼ਨ ਦੇ ਕੋਚਿੰਗ ਡਾਇਰੈਕਟੋਰੇਟ ਵਲੋਂ ਡਾਇਰੈਕਟਰ ਜੋਗਿੰਦਰ ਸਿੰਘ ਬੁੱਧ ਵਿਹਾਰ ਸ਼ਾਮਲ ਹੋਏ। 

ਇਸ ਮੀਟਿੰਗ ਦੌਰਾਨ ਤਾਲਕਟੋਰਾ ਸਟੇਡੀਅਮ ਵਿਚ ਹੋਣ ਵਾਲੇ ਨੈਸ਼ਨਲ ਟੂਰਨਾਮੈਂਟ ਦੀਆਂ ਤਿਆਰੀਆਂ ਸਬੰਧੀ ਲੇਖਾ-ਜੋਖਾ ਕੀਤਾ ਗਿਆ ਅਤੇ ਵੱਖ-ਵੱਖ ਬਣਾਈਆਂ ਗਈਆਂ ਕਮੇਟੀਆਂ ਦੇ ਮੈਂਬਰਾਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਸਬੰਧੀ ਗਿਆਤ ਕੀਤਾ ਗਿਆ। ਉਨ੍ਹਾਂ ਦਸਿਆ ਕਿ ਇਸ ਦੋ ਰੋਜ਼ਾ ਨੈਸ਼ਨਲ ਚੈਂਪੀਅਨਸ਼ਿਪ ਵਿਚ ਘੱਟੋ ਘੱਟ 18 ਰਾਜਾਂ ਤੋਂ ਲੜਕੇ ਅਤੇ ਲੜਕੀਆਂ ਦੀਆਂ ਵੱਖ-ਵੱਖ ਉਮਰ ਵਰਗ ਦੀਆਂ ਟੀਮਾਂ ਭਾਗ ਲੈਣਗੀਆਂ। ਉਨ੍ਹਾਂ ਦਸਿਆ ਕਿ ਲੜਕੇ ਅਤੇ ਲੜਕੀਆਂ ਦੀ ਰਿਹਾਇਸ਼ ਦਾ ਵੱਖੋ ਵਖਰਾ ਪ੍ਰਬੰਧ ਹੋਵੇਗਾ ਅਤੇ ਲੰਗਰ ਦਾ ਖੁਲ੍ਹਾ ਪ੍ਰਬੰਧ ਕੀਤਾ ਗਿਆ ਹੈ। ਰੈਫ਼ਰੀਆਂ ਅਤੇ ਜੱਜਮੈਂਟ ਟੀਮਾਂ ਦੇ ਰਹਿਣ ਲਈ ਵਖਰਾ ਪ੍ਰਬੰਧ ਹੋਵੇਗਾ। ਉਨ੍ਹਾਂ ਸਮੂਹ ਰਾਜਾਂ ਦੇ ਗਤਕਾ ਖਿਡਾਰੀਆਂ ਤੇ ਖਿਡਾਰਨਾਂ ਨੂੰ ਆਖਿਆ ਕਿ ਉਹ ਆਪੋ-ਅਪਣੇ ਰਾਜਾਂ ਦੀ ਪ੍ਰਵਾਨਤ ਖੇਡ ਕਿੱਟ ਵਿਚ ਹੀ ਸ਼ਾਮਲ ਹੋਣ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement