Gurcharan Singh Grewal ਨੇ ਅਮਰੀਕਾ ਸਰਕਾਰ ਦੇ ਦਾੜ੍ਹੀ ਰੱਖਣ 'ਤੇ ਰੋਕ ਲਗਾਉਣ ਵਾਲੇ ਫ਼ੈਸਲੇ ਨੂੰ ਦੱਸਿਆ ਗਲਤ
Published : Oct 5, 2025, 1:06 pm IST
Updated : Oct 5, 2025, 1:06 pm IST
SHARE ARTICLE
Gurcharan Singh Grewal calls US government's decision to ban beards wrong
Gurcharan Singh Grewal calls US government's decision to ban beards wrong

ਕਿਹਾ : ਧਾਰਮਿਕ ਆਜ਼ਾਦੀ ਤੇ ਸਿੱਖ ਮਰਿਆਦਾ ਦਾ ਸਨਮਾਨ ਕਰਨਾ ਹਰ ਲੋਕਤੰਤਰ ਦੀ ਜ਼ਿੰਮੇਵਾਰੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਮਰੀਕਾ ਦੀ ਸਰਕਾਰ ਵੱਲੋਂ ਫੌਜ ਵਿੱਚ ਦਾੜ੍ਹੀ ਰੱਖਣ ’ਤੇ ਪਾਬੰਦੀ ਲਗਾਉਣ ਦੀ ਖਬਰ ਬਹੁਤ ਦੁਖਦਾਈ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਦਾ ਸਿੱਧਾ ਅਸਰ ਸਿੱਖਾਂ, ਮੁਸਲਮਾਨਾਂ ਅਤੇ ਯਹੂਦੀ ਭਾਈਚਾਰਿਆਂ ’ਤੇ ਪੈਣ ਦੀ ਸੰਭਾਵਨਾ ਹੈ, ਜੋ ਆਪਣੇ ਧਰਮ ਅਨੁਸਾਰ ਦਾੜ੍ਹੀ ਰੱਖਦੇ ਹਨ। ਗਰੇਵਾਲ ਨੇ ਕਿਹਾ ਕਿ ਅਮਰੀਕਾ ਇੱਕ ਲੋਕਤੰਤਰਿਕ ਦੇਸ਼ ਹੈ, ਜਿੱਥੇ ਹਰ ਧਰਮ ਦੀ ਮਰਿਆਦਾ ਤੇ ਅਕੀਦਿਆਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। “ਇਹ ਫ਼ੈਸਲਾ ਨਾ ਸਿਰਫ਼ ਧਾਰਮਿਕ ਆਜ਼ਾਦੀ ’ਤੇ ਪ੍ਰਹਾਰ ਹੈ, ਸਗੋਂ ਲੋਕਤੰਤਰ ਦੇ ਮੂਲ ਸਿਧਾਂਤਾਂ ਦੇ ਖਿਲਾਫ਼ ਵੀ ਹੈ।”


ਉਨ੍ਹਾਂ ਦੱਸਿਆ ਕਿ ਐਸ.ਜੀ.ਪੀ.ਸੀ.ਇਸ ਮਾਮਲੇ ਦਾ ਸਖ਼ਤ ਨੋਟਿਸ ਲਵੇਗੀ ਅਤੇ ਇਸ ਤੋਂ ਪਹਿਲਾਂ ਅਮਰੀਕਾ ਵਿੱਚ ਮੌਜੂਦ ਸਿੱਖ ਸੰਸਥਾਵਾਂ ਨਾਲ ਸੰਪਰਕ ਕਰਕੇ ਇਸ ਫ਼ੈਸਲੇ ਬਾਰੇ ਅਸਲ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਗਰੇਵਾਲ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਛੋਟ ਚਾਹੀਦੀ ਹੈ ਤਾਂ ਅਰਜ਼ੀ ਦੇ ਕੇ ਮਨਜ਼ੂਰੀ ਲਈ ਜਾ ਸਕਦੀ ਹੈ, ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਹਾਲੀਆ ਕਦਮ ਸਿੱਖਾਂ ਲਈ ਦੁਖਦਾਈ ਹਨ।

ਉਨ੍ਹਾਂ ਨੇ ਅਮਰੀਕਾ ਸਰਕਾਰ ਦੇ ਕੁਝ ਹੋਰ ਘਟਨਾਕ੍ਰਮਾਂ ਦਾ ਵੀ ਜ਼ਿਕਰ ਕੀਤਾ, ਜਿੱਥੇ ਭਾਰਤ ਤੋਂ ਗਏ ਨੌਜਵਾਨਾਂ ਨਾਲ ਧਾਰਮਿਕ ਆਧਾਰ ’ਤੇ ਬੇਇੱਜ਼ਤੀ ਭਰਾ ਵਰਤਾਵ ਕੀਤਾ ਗਿਆ, ਇੱਥੋਂ ਤਕ ਕਿ ਬਜ਼ੁਰਗਾਂ ਨੂੰ ਵੀ ਹੱਥਕੜੀਆਂ ਪਾਈਆਂ ਗਈਆਂ। ਗਰੇਵਾਲ ਨੇ ਕਿਹਾ ਕਿ ਟਰੱਕ ਡਰਾਈਵਰਾਂ ਅਤੇ ਮਜ਼ਦੂਰ ਵਰਗ ਸਿੱਖਾਂ ਨਾਲ ਹੋ ਰਹੀਆਂ ਬੇਇਨਸਾਫ਼ੀਆਂ ਦੀ ਸ਼੍ਰੋਮਣੀ ਕਮੇਟੀ ਤੀਖੀ ਨਿੰਦਾ ਕਰਦੀ ਹੈ।

ਉਨ੍ਹਾਂ ਅਮਰੀਕਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਧਾਰਮਿਕ ਭਾਵਨਾ ਨੂੰ ਠੇਸ ਨਾ ਪਹੁੰਚਾਏ, ਕਿਉਂਕਿ ਸਿੱਖਾਂ ਨੇ ਅਮਰੀਕਾ ਦੀ ਆਰਥਿਕਤਾ ਤੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਗਰੇਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਐਸ.ਜੀ.ਪੀ.ਸੀ. ਅਮਰੀਕੀ ਸਿੱਖ ਸੰਸਥਾਵਾਂ ਨਾਲ ਮਿਲਕੇ ਇਸ ਫ਼ੈਸਲੇ ਖ਼ਿਲਾਫ਼ ਅਗਲੀ ਕਾਰਵਾਈ ਦੀ ਰਣਨੀਤੀ ਤਿਆਰ ਕਰੇਗੀ, ਤਾਂ ਜੋ ਸਿੱਖ ਪਹਿਚਾਣ ਤੇ ਮਰਿਆਦਾ ਦੀ ਰੱਖਿਆ ਕੀਤੀ ਜਾ ਸਕੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement