ਪ੍ਰਕਾਸ਼ ਪੁਰਬ ਮੌਕੇ ਰੂਹਾਨੀਅਤ ਦੇ ਰੰਗ ਵਿਚ ਰੰਗਿਆ ਸੁਲਤਾਨਪੁਰ ਲੋਧੀ
Published : Nov 5, 2019, 9:29 am IST
Updated : Nov 5, 2019, 9:29 am IST
SHARE ARTICLE
Sultanpur Lodhi
Sultanpur Lodhi

ਪੰਜਾਬ ਦੇ ਪਹਿਲੇ ਗ੍ਰੈਂਡ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਦਾ ਵੱਡੀ ਗਿਣਤੀ ਸੰਗਤਾਂ ਨੇ ਮਾਣਿਆ ਆਨੰਦ

ਸੁਲਤਾਨਪੁਰ ਲੋਧੀ (ਕਪੂਰਥਲਾ) (ਲੱਖੀ): ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਹੇਠ ਅੱਜ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਵੇਈਂ ਦੇ ਕੰਢੇ ਸ਼ੁਰੂ ਹੋਏ ਅਪਣੀ ਕਿਸਮ ਦੇ ਨਿਵੇਕਲੇ ਆਵਾਜ਼ ਅਤੇ ਰੌਸ਼ਨੀ ਦੇ ਸੁਮੇਲ ਵਾਲੇ ਗ੍ਰੈਂਡ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਦਾ ਵੱਡੀ ਗਿਣਤੀ ਸੰਗਤ ਨੇ ਸ਼ਰਧਾ ਪੂਰਵਕ ਆਨੰਦ ਮਾਣਿਆ।

1

15 ਨਵੰਬਰ ਦੀ ਰਾਤ ਤਕ ਚੱਲਣ ਵਾਲੇ ਇਸ ਅਤਿ ਪ੍ਰਭਾਵਸ਼ਾਲੀ ਤੇ ਅਲੌਕਿਕ ਸ਼ੋਅ ਦੀ ਸ਼ੁਰੂਆਤ ਮੌਕੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਬਾਬਾ ਨਾਨਕ ਦੇ ਇਕ ਨਿਮਾਣੇ ਸੇਵਕ ਵਜੋਂ ਅਪਣੀ ਹਾਜ਼ਰੀ ਲਵਾਈ ਜਦੋਂਕਿ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਨੇ ਗੁਰੂ ਨਾਨਕ ਦੀ ਸਿਫ਼ਤ ਅਤੇ ਸੂਫ਼ੀਆਨਾ ਕਲਾਮ ਪੇਸ਼ ਕਰ ਕੇ ਸੰਗਤ ਨੂੰ ਮੰਤਰ ਮੁਗਧ ਕੀਤਾ।

1
 

ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਲੋਂ ਕਰਵਾਏ ਗਏ ਇਸ ਲਾਈਟ ਐਂਡ ਸਾਊਂਡ ਦੇ ਇਸ ਅਲੌਕਿਕ ਸ਼ੋਅ ਦੌਰਾਨ ਡਿਜ਼ੀਟਲ ਤਕਨੀਕਾਂ ਤੇ ਲੇਜ਼ਰ ਸ਼ੋਅ ਜ਼ਰੀਏ ਸੰਗਤਾਂ ਦੇ ਠਾਠਾਂ ਮਾਰਦੇ ਪ੍ਰਭਾਵਸ਼ਾਲੀ ਇਕੱਠ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਪਦੇਸ਼ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਗਿਆ। ਰੁਹਾਨੀਅਤ ਦੇ ਰੰਗ ਵਿੱਚ ਰੰਗੇ ਸੁਲਤਾਨਪੁਰ ਲੋਧੀ ਪੁੱਜੀ ਸੰਗਤ ਨੇ ਇਸ ਸ਼ੋਅ ਦੀ ਭਰਵੀਂ ਸ਼ਲਾਘਾ ਕਰਦਿਆਂ ਧੰਨ ਗੁਰੂ ਨਾਨਕ ਦਾ ਜਾਪ ਕੀਤਾ।

 www.jagran.com Punjab cabinet minister Ashu  Punjab cabinet minister Ashu

ਇਸ ਮੌਕੇ ਅਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਭਾਰਤ ਭੂਸਣ ਆਸ਼ੂ ਨੇ ਕਿਹਾ ਕਿ ਗੁਰੂ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾ ਰਹੇ ਹਾਂ ਜਿਸ ਲਈ ਸਾਨੂੰ ਇਸ ਪਾਵਨ ਮੌਕੇ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਨਫ਼ਰਤ ਦੀ ਅੱਗ ਨਾਲ ਸੜਦੇ-ਬਲਦੇ ਜਗਤ ਜਲੰਦੇ ਨੂੰ ਠਾਰਨ ਲਈ ਗੁਰੂ ਸਾਹਿਬ ਵਲੋਂ ਦਿਤੇ ਉਪਦੇਸ਼ਾਂ ਮੁਤਾਬਕ ਜੀਵਨ ਜਾਚ ਸਿੱਖਾਂਗੇ।

ਆਸ਼ੂ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਵੱਲੋਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਉਪਦੇਸ਼ ਮੁਤਾਬਕ ਵਾਤਾਵਰਣ ਬਚਾਉਣ, ਧੀ-ਭੈਣ ਦਾ ਸਤਿਕਾਰ ਕਾਇਮ ਰੱਖਣ, ਨੀਂਵੇ ਅਤੇ ਦੱਬੇ ਕੁਚਲੇ ਵਰਗ ਦੇ ਨਾਲ ਖੜਨ, ਆਪਸੀ ਵਿਚਾਰ ਵਟਾਂਦਰੇ ਨਾਲ ਭੇਦਭਾਵ ਮਿਟਾਉਣ ਅਤੇ ਸ਼ਬਦ ਗੁਰੂ ਦੇ ਲੜ ਲੱਗਕੇ ਗਿਆਨ ਤੇ ਵਿਗਿਆਨ ਨੂੰ ਜੀਵਨ ਦਾ ਆਧਾਰ ਬਣਾਉਣਾ ਚਾਹੀਦਾ ਹੈ।

Sultanpur LodhiSultanpur Lodhi

ਇਸ ਦੌਰਾਨ ਸੰਗਤ ਵਿਚ ਸ਼ਾਮਲ ਇਕ ਬੀਬੀ ਰਾਜ ਕੌਰ ਨੇ ਦਸਿਆ ਕਿ ਉਸ ਨੇ ਅਜਿਹਾ ਸ਼ੋਅ ਅਪਣੀ ਜ਼ਿੰਦਗੀ ਵਿਚ ਪਹਿਲੀ ਵਾਰ ਦੇਖਿਆ ਹੈ ਅਤੇ ਉਸ ਨੂੰ ਇੰਝ ਪ੍ਰਤੀਤ ਹੋ ਰਿਹਾ ਸੀ ਜਿਵੇਂ ਗੁਰੂ ਸਾਹਿਬ ਖ਼ੁਦ ਸਾਹਮਣੇ ਖੜੇ ਹੋ ਕੇ ਉਪਦੇਸ਼ ਦੇ ਰਹੇ ਸਨ। ਮਾਲਵੇ ਦੇ ਇਕ ਪਿੰਡ ਤੋਂ ਆਏ ਇਕ ਬਜ਼ੁਰਗ ਗੁਰਮੁਖ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਇਹ ਗੁਰਪੁਰਬ ਉਸ ਦੇ ਜੀਵਨ 'ਚ ਆਉਣ ਨਾਲ ਉਹ ਆਪਣੇ ਜੀਵਨ ਨੂੰ ਸਫ਼ਲ ਹੋਇਆ ਮੰਨ ਰਿਹਾ ਹੈ।

ਜਦੋਂਕਿ ਦਿੱਲੀ ਦੀ ਜਨਕਪੁਰੀ ਤੋਂ ਆਏ ਇੱਕ ਨੌਜਵਾਨ ਸਮੇਤ ਕੁਝ ਹੋਰ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪੁਖ਼ਤਾ ਪ੍ਰਬੰਧ ਦੇਖ ਕੇ ਉਨਾਂ ਨੂੰ ਬਹੁਤ ਖੁਸ਼ੀ ਹੋਈ ਹੈ। ਸੰਗਤਾਂ ਨੂੰ ਇਸ ਮੁਫ਼ਤ ਦਾਖਲੇ ਵਾਲੇ ਲਾਮਿਸਾਲ ਸ਼ੋਅ ਦਾ ਆਨੰਦ ਮਾਣਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਕਿਹਾ ਕਿ ਸ਼ੋਅ ਲਈ ਦੌਰਾਨ 5000 ਤੋਂ ਜਿਆਦਾ ਲੋਕਾਂ ਦੇ ਬੈਠਣ ਲਈ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਪ੍ਰਸਿੱਧ  ਗਾਇਕ ਲਖਵਿੰਦਰ ਵਡਾਲੀ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement