
ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਨਿਗਰਾਨੀ ਲਈ ਪਾਕਿ ਸਰਕਾਰ ਨੇ ਬਣਾਈ ਨਵੀਂ ਯੂਨਿਟ
ਨਵੀਂ ਦਿੱਲੀ: ਪਾਕਿਸਤਾਨ ਸਰਕਾਰ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦ ਰੱਖ-ਰਖਾਅ ਦੀ ਜ਼ਿੰਮੇਵਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਵਾਪਸ ਲੈ ਕੇ ਈਟੀਪੀਬੀ ਯਾਨੀ ਇਵੈਕਿਯੂ ਟਰੱਸਟ ਪ੍ਰਾਪਰਟੀ ਬੋਰਡ ਨੂੰ ਦੇ ਦਿੱਤੀ ਹੈ।
Kartarpur Sahib
ਇਸ ਬੋਰਡ ਦੀ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਵਿਚ ਕੁੱਲ 9 ਮੈਂਬਰ ਹਨ ਪਰ ਇਹਨਾਂ ਮੈਂਬਰਾਂ ਵਿਚੋਂ ਇਕ ਵੀ ਮੈਂਬਰ ਸਿੱਖ ਭਾਈਚਾਰੇ ਨਾਲ ਸਬੰਧਤ ਨਹੀਂ ਹੈ।ਦੱਸਿਆ ਜਾ ਰਿਹਾ ਹੈ ਕਿ ਈਟੀਪੀਬੀ ਨੂੰ ਪਾਕਿਸਤਾਨ ਦੀ ਖੂਫੀਆ ਏਜੰਸੀ ਆਈਐਸਆਈ ਕੰਟਰੋਲ ਕਰਦੀ ਹੈ। ਇਸ ਸੰਸਥਾ ਦੇ ਸੀਈਓ ਮੁਹੰਮਦ ਤਾਰਿਕ ਖ਼ਾਨ ਹਨ।
Pakistan Sikh Gurudwara parbandhak Committee
ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਦਾ ਸਿੱਖਾਂ ਵੱਲੋਂ ਕਾਫ਼ੀ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਇਸ ਫੈਸਲੇ 'ਤੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵਾਪਸ ਲੈਕੇ ਇਕ ਨਵੀਂ ਸਰਕਾਰੀ ਕਮੇਟੀ ਦੇ ਹਵਾਲੇ ਕਰਨਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ।
Facebook Post
ਇਹ ਪਾਕਿਸਤਾਨ ਵਿਚ ਵਸਦੇ ਸਿੱਖ ਘੱਟ ਗਿਣਤੀ ਭਾਈਚਾਰੇ ਦੇ ਮੁਢਲੇ ਅਧਿਕਾਰਾਂ ਤੇ ਇੱਕ ਵੱਡਾ ਹਮਲਾ ਹੈ। ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਨਵੀਂ ਬਣਾਈ 9 ਮੈਂਬਰੀ ਕਮੇਟੀ ਵਿੱਚ ਇੱਕ ਵੀ ਸਿੱਖ ਸ਼ਾਮਲ ਨਹੀ। ਪਾਕਿਸਤਾਨ ਸਰਕਾਰ ਨੂੰ ਆਪਣਾ ਇਹ ਫੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਅਤੇ ਇਸ ਇਤਿਹਾਸਕ ਸਥਾਨ ਦੀ ਸੇਵਾ ਸੰਭਾਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੀ ਰਹਿਣੀ ਚਾਹੀਦੀ ਹੈ।