
ਇਨਸਾਫ ਮਿਲਣ ਤੱਕ ਜਾਰੀ ਰਹੇਗਾ ਧਰਨਾ
ਅੰਮ੍ਰਿਤਸਰ : ਸਿੱਖ ਸਦਭਾਵਨਾ ਦਲ ਅਤੇ ਗੁ. ਅਕਾਲ ਬੁੰਗਾ ਸਾਹਿਬ ਸੁਭਾਨਾ ਵਲੋਂ ਲਾਪਤਾ 328 ਪਾਵਨ ਸਰੂਪਾਂ ਦਾ ਹਿਸਾਬ ਦਿੱਤੇ ਜਾਣ ਅਤੇ ਸ਼੍ਰੋਮਣੀ ਕਮੇਟੀ ਦੇ ਦੋਸ਼ੀ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਫ਼ੌਜਦਾਰੀ ਪਰਚੇ ਦਰਜ ਕਰਨ ਦੀ ਮੰਗ ਨੂੰ ਲੈ ਵਿਰਾਸਤੀ ਮਾਰਗ ਵਿਖੇ ਬੀਤੇ ਦਿਨ ਸ਼ੁਰੂ ਕੀਤਾ ਗਿਆ ਰੋਸ ਧਰਨਾ ਅੱਜ ਵੀ ਜਾਰੀ ਰਿਹਾ। ਇਹ ਰੋਸ ਧਰਨਾ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਅਤੇ ਅਕਾਲ ਬੁੰਗਾ ਗੁਰਦੁਆਰਾ ਸੁਭਾਨਾ ਦੇ ਮੁਖੀ ਬਾਬਾ ਫੌਜਾ ਸਿੰਘ ਦੀ ਅਗਵਾਈ 'ਚ ਸ਼ੁਰੂ ਕੀਤਾ ਗਿਆ ਹੈ। ਭਾਈ ਵਡਾਲਾ ਨੇ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਵਿਰੁੱਧ ਪੁਲਿਸ ਵਲੋਂ ਐਫ. ਆਈ. ਆਰ. ਦਰਜ ਨਹੀਂ ਕੀਤੀ ਜਾਂਦੀ, ਉਦੋਂ ਤੱਕ ਇਹ ਰੋਸ ਧਰਨਾ ਜਾਰੀ ਰਹੇਗਾ
SGPC
ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁੰਮ ਹੋਏ ਸਰੂਪਾਂ ਦੀ ਯੋਗ ਜਾਂਚ ਪੜਤਾਲ ਕਰਵਾਉਣਾ ਮੁੱਖ ਜਿੰਮੇਵਾਰੀ ਹੈ। ਪਰ ਉਨ੍ਹਾਂ ਵੱਲੋਂ ਜਾਣ ਬੁੱਝ ਕੇ ਜਾਂਚ ਪੜਤਾਲ ਨਾ ਕਰਵਾਉਣਾ ਬਹੁਤ ਸਾਰੇ ਸੰਕੇ ਖੜੇ ਕਰਦਾ ਹੈ । ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਹੀ ਜਾਂਚ ਪੜਤਾਲ ਕਰਕੇ ਦੋਸ਼ੀਆਂ ਨੂੰ ਸ਼ਖਤ ਸ਼ਜਾਵਾਂ ਨਹੀਂ ਮਿਲਦੀਆਂ ।