Panthak News: ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਿੱਲੀ ਕਮੇਟੀ ਦੀ ਕਾਰਵਾਈ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੀ
Published : Dec 5, 2023, 7:16 am IST
Updated : Dec 5, 2023, 7:16 am IST
SHARE ARTICLE
Giani Raghbir Singh
Giani Raghbir Singh

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਕੋਲੋਂ ਮੁਲਾਕਾਤ ਦੇ ਲਈ ਸਮਾਂ ਦੇਣ ਦੀ ਮੰਗ ਕੀਤੀ ਹੈ।

Panthak News: ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬਿਆਨ ਜਾਰੀ ਕਰਦੇ ਕਿਹਾ ਕਿ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਪਟੀਸ਼ਨ ‘ਤੇ ਜਲਦ ਫੈਸਲਾ ਕਰਵਾਉਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਕੋਲ ਠੋਸ ਪੈਰਵਾਈ ਕਰਕੇ 15 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰਿਪੋਰਟ ਭੇਜਣ ਦੇ ਹੋਏ ਆਦੇਸ਼ਾਂ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਪਣੀ ਪੈਰਵਾਈ ਦੀ ਰਿਪੋਰਟ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਗਈ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਰਿਪੋਰਟ ਵਿਚ ਜਾਣਕਾਰੀ ਦਿੱਤੀ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ।

ਇਸ ਪੱਤਰ ਰਾਹੀਂ ਦਿੱਲੀ ਕਮੇਟੀ ਨੇ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਦੇ ਧਿਆਨ ਵਿਚ ਇਹ ਵੀ ਲਿਆਂਦਾ ਹੈ ਕਿ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਕੇਂਦਰ ਸਰਕਾਰ ਦੁਆਰਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਗ੍ਰਹਿ ਮੰਤਰਾਲੇ ਵਲੋਂ ਇਸ ਸਬੰਧੀ ਹੋਏ ਨੋਟੀਫਿਕੇਸ਼ਨ ਦੇ ਬਾਵਜੂਦ ਵੀ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਸਕੀ।

ਇਸ ਸਬੰਧ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਕਮੇਟੀ ਮੈਂਬਰਾਂ, ਵਿਦਵਾਨਾਂ, ਬੁੱਧੀਜੀਵੀਆਂ ਤੇ ਸਿਆਸਤਦਾਨਾਂ ਦੇ ਉੱਚ ਪੱਧਰੀ ਵਫਦ ਨੇ ਦੇਸ਼ ਦੇ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਕੋਲੋਂ ਮੁਲਾਕਾਤ ਦੇ ਲਈ ਸਮਾਂ ਦੇਣ ਦੀ ਮੰਗ ਕੀਤੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement