Panthak News: ਕੌਮ ਨੇ ਪ੍ਰਕਾਸ਼ ਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾ ਕੇ ਪੰਥ ਵਿਰੋਧੀ ਤਾਕਤਾਂ ਦੀਆਂ ਸਾਜਸ਼ਾਂ ਨੂੰ ਕੀਤਾ ਠੁੱਸ : ਮਾਝੀ
Published : Jan 6, 2024, 7:39 am IST
Updated : Jan 6, 2024, 7:39 am IST
SHARE ARTICLE
Harjinder Singh Majhi
Harjinder Singh Majhi

ਕਿਹਾ, ਜੰਮੂ-ਕਸ਼ਮੀਰ ਦੇ ਸਮਾਗਮ ’ਚ ਇਕ ਵੀ ਸਿੱਖ ਨੌਜਵਾਨ ਨਹੀਂ ਦਿਸਿਆ ਪਤਿਤ

Panthak News: ਸਿੱਖ ਕੌਮ ਦੇ ਵੱਡੇ ਹਿੱਸੇ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਪਿਤਾ ਜੀ ਦਾ ਪ੍ਰਕਾਸ਼ ਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 23 ਪੋਹ 5 ਜਨਵਰੀ ਨੂੰ ਮਨਾ ਕੇ ਪੰਥਵਿਰੋਧੀ ਤਾਕਤਾਂ ਦੀ ਸਿੱਖੀ ਦੇ ਨਿਆਰੇਪਣ ਨੂੰ ਢਾਅ ਲਾਉਣ ਦੀ ਸਾਜਸ਼ ਨੂੰ ਠੁੱਸ ਕਰ ਕੇ ਰੱਖ ਦਿਤਾ ਹੈ।

ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਮੁੱਖ ਸੇਵਾਦਾਰ ‘ਦਰਬਾਰ ਏ ਖਾਲਸਾ’ ਨੇ ਜੰਮੂ ਵਿਖੇ ਦਸਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਹੋਏ ਗੁਰਮਤਿ ਸਮਾਗਮ ਦੌਰਾਨ ਇਹ ਵਿਚਾਰ ਪ੍ਰਗਟਾਉਂਦਿਆਂ ਕਿਹਾ ਕਿ ਦੁਨੀਆਂ ਭਰ ’ਚ ਵਸਦੇ ਹੋਏ ਸਿੱਖ ਬਿਪਰਵਾਦੀ ਸ਼ਕਤੀਆਂ ਦੀਆਂ ਸਾਜਸ਼ਾਂ ਨੂੰ ਚੰਗੀ ਤਰਾਂ ਸਮਝਦੇ ਹਨ ਅਤੇ ਗੁਰੂ ਸਾਹਿਬਾਨ ਵਲੋਂ ਬਖਸ਼ੇ ਨਿਆਰੇ ਸਰੂਪ, ਸਿਧਾਂਤ, ਸਭਿਆਚਾਰ ’ਤੇ ਮਾਣ ਕਰਦੇ ਹੋਏ ਸਰਬੱਤ ਦੇ ਭਲੇ ਦੀ ਵਿਚਾਰਧਾਰਾ ਨੂੰ ਸਮਰਪਤ ਹੋ ਕੇ ਸਿੱਖੀ ਦੀ ਰੱਬੀ ਗੁਣਾਂ ਨਾਲ ਭਰਪੂਰ ਰੂਹਾਨੀ ਖੁਸ਼ਬੋ ਵਿਸ਼ਵ ਭਰ ਵਿਚ ਵੰਡ ਰਹੇ ਹਨ।

ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਜੀ ਨੇ ਸਾਨੂੰ ਸਦਾ ਲਈ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਹੈ, ਇਸ ਲਈ ਸਾਨੂੰ ਦੰਭੀਆਂ-ਪਖੰਡੀਆਂ, ਵਹਿਮਾਂ ਭਰਮਾਂ, ਵਿਅਰਥ ਦੇ ਕਰਮ ਕਾਂਡਾਂ ਤੋਂ ਮੁਕਤ ਹੋ ਕੇ ਗੁਰਬਾਣੀ ਅਨੁਸਾਰ ਜੀਵਨ ਜਿਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਭਾਈ ਮਾਝੀ ਨੇ ਜੰਮੂ ਕਸ਼ਮੀਰ ਦੇ ਸਿੱਖ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਜ਼ਾਰਾਂ ਦੇ ਇਕੱਠ ਵਿਚ ਮੈਨੂੰ ਇਕ ਵੀ ਅਜਿਹਾ ਨੌਜਵਾਨ ਨਹੀ ਦਿਖਦਾ, ਜਿਸ ਨੇ ਕੇਸ ਕਤਲ ਕਰਵਾਏ ਹੋਣ। ਸਮਾਗਮ ਦੌਰਾਨ ਦੇਗ-ਤੇਗ ਫ਼ਤਹਿ, ਪੰਥ ਕੀ ਜੀਤ, ਰਾਜ ਕਰੇਗਾ ਖਾਲਸਾ ਅਤੇ ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ਦੇ ਜੈਕਾਰਿਆਂ ਨਾਲ ਆਸਮਾਨ ਗੂੰਜ ਉੱਠਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement