ਬਾਬੇ ਨਾਨਕ ਦਾ ਫ਼ਲਸਫ਼ਾ ਸਮੁੱਚੀ ਮਾਨਵਤਾ ਲਈ ਮਾਰਗ ਦਰਸ਼ਨ : ਗਿਆਨੀ ਹਰਪ੍ਰੀਤ ਸਿੰਘ
Published : Mar 6, 2019, 9:47 pm IST
Updated : Mar 6, 2019, 9:47 pm IST
SHARE ARTICLE
Giani Harpreet Singh
Giani Harpreet Singh

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ 'ਤੇ ਮਨਾਉਣ ਅਤੇ ਗੁਰੂ ਸਾਹਿਬ ਦੀ ਨਿਰਮਲ ਵਿਚਾਰਧਾਰਾ ਨੂੰ ਪ੍ਰਚਾਰਨ ਲਈ ਸਿੱਖ...

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ 'ਤੇ ਮਨਾਉਣ ਅਤੇ ਗੁਰੂ ਸਾਹਿਬ ਦੀ ਨਿਰਮਲ ਵਿਚਾਰਧਾਰਾ ਨੂੰ ਪ੍ਰਚਾਰਨ ਲਈ ਸਿੱਖ ਜਥੇਬੰਦੀਆਂ, ਸੰਤ ਮਹਾਂਪੁਰਸ਼ਾਂ, ਸੰਪਰਦਾਵਾਂ, ਨਿਹੰਗ ਸਿੰਘ ਦਲਾਂ, ਗੁਰਮਤਿ ਟਕਸਾਲਾਂ ਤੇ ਸਿੰਘ ਸਭਾਵਾਂ ਦੀ ਭੂਮਿਕਾ ਅਹਿਮ ਹੈ ਅਤੇ ਸੱਭ ਦੇ ਸਹਿਯੋਗ ਨਾਲ ਹੀ ਗੁਰੂ ਸਾਹਿਬ ਦੇ ਇਤਿਹਾਸਕ ਪੁਰਬ ਨੂੰ ਸਾਂਝੇ ਤੌਰ 'ਤੇ ਮਨਾਇਆ ਜਾਵੇਗਾ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਖੀਰੀ ਵਿਚ ਪੈਂਦੇ ਗੁਰਦੁਆਰਾ ਨਾਨਕਸਰ ਸਾਹਿਬ ਉਚੋਲੀਆ ਵਿਖੇ ਸ਼੍ਰੋਮਣੀ ਕਮੇਟੀ ਤੇ ਬਾਬਾ ਗੁਰਨਾਮ ਸਿੰਘ ਕਾਰਸੇਵਾ ਮਹਿੰਗਾਪੁਰ ਵਾਲਿਆਂ ਵਲੋਂ ਸਾਂਝੇ ਤੌਰ 'ਤੇ ਕਰਵਾਏ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦਾ ਫ਼ਲਸਫ਼ਾ ਸਮੁੱਚੀ ਮਨੁੱਖਤਾ ਲਈ ਸਾਂਝਾ ਹੈ ਅਤੇ ਉਨ੍ਹਾਂ ਦੀ ਵਿਚਾਰਧਾਰਾ ਸਮਾਜ ਨੂੰ ਉੱਚਾ ਚੁੱਕਣ ਲਈ ਮਾਰਗ-ਦਰਸ਼ਨ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਅਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।

ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਪਹੁੰਚੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵੱਖ-ਵੱਖ ਸੂਬਿਆਂ ਅੰਦਰ ਗੁਰਮਤਿ ਸਮਾਗਮ ਕਰਵਾ ਰਹੀ ਹੈ ਜੋ ਪ੍ਰਕਾਸ਼ ਪੁਰਬ ਸਮਾਗਮਾਂ ਤਕ ਲਗਾਤਾਰ ਜਾਰੀ ਰਹਿਣਗੇ।

ਉਨ੍ਹਾਂ ਸਮਾਗਮ ਲਈ ਦਿਤੇ ਵਿਸ਼ੇਸ਼ ਸਹਿਯੋਗ ਲਈ ਬਾਬਾ ਗੁਰਨਾਮ ਸਿੰਘ ਕਾਰਸੇਵਾ ਵਾਲਿਆਂ ਦਾ ਸ਼੍ਰੋਮਣੀ ਕਮੇਟੀ ਵਲੋਂ ਧਨਵਾਦ ਕੀਤਾ। ਇਸ ਮੌਕੇ ਸਿੱਖ ਮਿਸ਼ਨ ਯੂ.ਪੀ. ਦੇ ਇੰਚਾਰਜ ਭਾਈ ਬ੍ਰਿਜਪਾਲ ਸਿੰਘ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਐਮ.ਏ., ਭਾਈ ਮਨਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਕਵੀਸ਼ਰ ਭਾਈ ਸਤਨਾਮ ਸਿੰਘ ਤੇ ਭਾਈ ਜੋਗਾ ਸਿੰਘ ਦੇ ਜਥੇ ਨੇ ਵੀ ਹਾਜ਼ਰੀ ਭਰੀ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement