ਖ਼ਬਰਾਂ |

ਤਾਜ਼ਾ |

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਸੇਵਾ ਸੰਭਾਲ ਦਾ ਕਾਰਜ ਆਰੰਭ; ਬਰਮਿੰਘਮ ਤੋਂ ਪਹੁੰਚਿਆ ਜੱਥਾ

By : GAGANDEEP

Published : Mar 6, 2026, 10:52 am IST
Updated : Mar 6, 2026, 10:52 am IST
SHARE ARTICLE
Sachkhand Sri Harmandir Sahib News
Sachkhand Sri Harmandir Sahib News

ਰੀਠੇ ਅਤੇ ਨਿੰਬੂ ਦੇ ਕੁਦਰਤੀ ਮਿਸ਼ਰਣ ਨਾਲ ਹੋਵੇਗੀ ਧੁਆਈ; 10-12 ਦਿਨ ਚੱਲੇਗੀ ਸੇਵਾ

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਚਮਕ ਨੂੰ ਬਰਕਰਾਰ ਰੱਖਣ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਇਹ ਅਹਿਮ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ (UK) ਦੇ ਮੁਖੀ ਭਾਈ ਮਹਿੰਦਰ ਸਿੰਘ ਨੂੰ ਸੌਂਪੀ ਗਈ ਹੈ। ਇਸ ਸੇਵਾ ਲਈ ਯੂਕੇ ਤੋਂ ਤਕਰੀਬਨ 50 ਤੋਂ ਵੱਧ ਮੈਂਬਰਾਂ ਦਾ ਜੱਥਾ ਵਿਸ਼ੇਸ਼ ਤੌਰ 'ਤੇ ਅੰਮ੍ਰਿਤਸਰ ਪਹੁੰਚਿਆ ਹੈ।

ਇਸ ਸੇਵਾ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਸੋਨੇ ਨੂੰ ਸਾਫ਼ ਕਰਨ ਲਈ ਕਿਸੇ ਵੀ ਤਰ੍ਹਾਂ ਦੇ ਕੈਮੀਕਲ ਜਾਂ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ। ਜਥੇ ਦੇ ਸੇਵਾਦਾਰ ਭਾਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਸੋਨੇ ਦੀ ਚਮਕ ਵਾਪਸ ਲਿਆਉਣ ਲਈ ਪੁਰਾਤਨ ਅਤੇ ਕੁਦਰਤੀ ਵਿਧੀ ਅਪਣਾਈ ਜਾਂਦੀ ਹੈ। ਇਸ ਵਿੱਚ ਰੀਠੇ ਨੂੰ ਉਬਾਲ ਕੇ ਉਸ ਦੇ ਪਾਣੀ ਅਤੇ ਨਿੰਬੂ ਦੇ ਰਸ ਦਾ ਮਿਸ਼ਰਣ ਵਰਤਿਆ ਜਾਂਦਾ ਹੈ, ਤਾਂ ਜੋ ਸੋਨੇ ਦੇ ਪੱਤਰਿਆਂ ਨੂੰ ਕੋਈ ਨੁਕਸਾਨ ਨਾ ਪਹੁੰਚੇ।

ਇਹ ਸੇਵਾ ਅਗਲੇ 10-12 ਦਿਨਾਂ ਤੱਕ ਨਿਰੰਤਰ ਜਾਰੀ ਰਹੇਗੀ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੁੰਬਦ, ਆਲੇ-ਦੁਆਲੇ ਦੇ ਛੋਟੇ ਗੁੰਬਦਾਂ ਅਤੇ ਗੁਰਦੁਆਰਾ ਸ੍ਰੀ ਅਟੱਲ ਰਾਇ ਸਾਹਿਬ ਵਿਖੇ ਲੱਗੇ ਸੋਨੇ ਦੀ ਸਫ਼ਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਨਿਸ਼ਕਾਮ ਸੇਵਕ ਜਥੇ ਨੇ 1995 ਤੋਂ 1999 ਤੱਕ ਸ੍ਰੀ ਦਰਬਾਰ ਸਾਹਿਬ ਦੇ ਸੋਨੇ ਦੇ ਪੱਤਰਿਆਂ ਦੀ ਸੇਵਾ ਕਰਵਾਈ ਸੀ ਅਤੇ ਉਦੋਂ ਤੋਂ ਹੀ ਉਹ ਲਗਾਤਾਰ ਇਸ ਦੀ ਸਾਂਭ-ਸੰਭਾਲ ਦੀ ਸੇਵਾ ਕਰਦੇ ਆ ਰਹੇ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੌਕੇ ਕਿਹਾ ਕਿ ਮੀਂਹ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਕਾਰਨ ਸੋਨੇ ਦੀ ਕੁਦਰਤੀ ਚਮਕ ਸਮੇਂ ਦੇ ਨਾਲ ਘੱਟ ਜਾਂਦੀ ਹੈ, ਜਿਸ ਕਾਰਨ ਇਸਦੀ ਸਫ਼ਾਈ ਅਤਿ ਲੋੜੀਂਦੀ ਹੈ। ਉਨ੍ਹਾਂ ਨੇ ਜਥੇ ਵੱਲੋਂ ਨਿਸ਼ਕਾਮ ਰੂਪ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸੰਗਤਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM
Advertisement