ਸਾਉਣ ਤੋਂ ਪਹਿਲਾਂ ਤਿਆਰ ਹੋਵੇਗੀ ਕਰਤਾਰਪੁਰ ਲਾਂਘੇ ਵਾਲੀ ਚਾਰ-ਮਾਰਗੀ ਸੜਕ
Published : Apr 6, 2019, 11:43 am IST
Updated : Apr 6, 2019, 11:43 am IST
SHARE ARTICLE
Kartarpur Sahib
Kartarpur Sahib

ਸੜਕ ਮੰਤਰਾਲੇ ਵੱਲੋਂ ਐਕਵਾਇਰ ਕੀਤੀ ਗਈ ਜ਼ਮੀਨ ਉਤੇ ਟਿੱਪਰਾਂ ਰਾਹੀਂ ਮਿੱਟੀ ਪਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ...

ਡੇਰਾ ਬਾਬਾ ਨਾਨਕ : ਸੜਕ ਮੰਤਰਾਲੇ ਵੱਲੋਂ ਐਕਵਾਇਰ ਕੀਤੀ ਗਈ ਜ਼ਮੀਨ ਉਤੇ ਟਿੱਪਰਾਂ ਰਾਹੀਂ ਮਿੱਟੀ ਪਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਵਾਸਤੇ ਪਿੰਡ ਮਾਨ ਤੋਂ ਭਾਰਤ-ਪਾਕਿ ਸਰਹੱਦ ਤੱਕ ਤਿਆਰ ਹੋਣ ਵਾਲੀ ਚਾਰ ਮਾਰਗੀ ਸੜਕ ਦੇ ਨਿਰਮਾ ਦਾ ਕੰਮ ਸ਼ੁੱਕਰਵਾਰ ਨੂੰ ਸੀਗਾਲ ਕੰਪਨੀ ਦੇ ਅਧਿਕਾਰੀਆਂ ਵੱਲੋਂ ਸ਼ੁਰੂ ਕਰਵਾ ਦਿੱਤਾ ਗਿਆ ਹੈ। ਕੰਮ ਦੀ ਸ਼ੁਰੂਆਤ ਤੋਂ ਪਹਿਲਾਂ ਵਿਧੀਪੂਰਵਕ ਭੂਮੀ ਪੂਜਨ ਕੀਤਾ ਗਿਆ ਤੇ ਲੱਡੂਆਂ ਦਾ ਪ੍ਰਸ਼ਾਦ ਵੀ ਵੰਡਿਆ ਗਿਆ।

Kartarpur Road InaugurationKartarpur Corridor Road Inauguration

ਇਸ ਸੜਕ ਦੇ ਰਸਮੀ ਤੌਰ ਪਰ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਲਈ ਸੀਗਾਲ ਕੰਪਨੀ ਦੇ ਅਧਿਕਾਰੀ ਵਿਸ਼ੇਸ਼ ਤੌਰ ਪਰ ਪਹੁੰਚੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਪਨੀ ਦੇ ਉਪ-ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਇਸ ਸੜਕ ਉਤੇ ਮਿੱਟੀ ਪਾਉਣ ਦਾ ਕੰਮ ਮਾਨਸੂਨ ਸੀਜ਼ਨ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ ਅਤੇ ਸਤੰਬਰ ਮਹੀਨੇ ਤੋਂ ਪਹਿਲਾਂ-ਪਹਿਲਾਂ ਸੜਕ ਨਿਰਮਾਣ ਦਾ ਕੰਮ ਵੀ ਮੁਕੰਮਲ ਕਰ ਲਿਆ ਜਾਵੇਗਾ।

Kartarpur corridor Kartarpur corridor

ਉਨ੍ਹਾਂ ਦੱਸਿਆ ਕਿ ਆਈਪੀਸੀ ਟਰਮੀਨਲ ਦੇ ਨਾਲ ਹੀ ਸਰਹੱਦ ਉਤੇ ਪੁਲ ਦੇ ਨਿਰਮਾਣ ਦਾ ਕੰਮ ਵੀ ਕੱਲ੍ਹ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਦੀ ਲੰਬਾਈ 50 ਮੀਟਰ ਹੋਵੇਗੀ ਅਤੇ ਇਹ ਪੁਲ ਕੰਡਿਆਲੀ ਤਾਰ ਦੇ ਉਪਰ ਤੋਂ ਬਣੇਗਾ। ਦੱਸਿਆ ਜਾ ਰਿਹਾ ਹੈ ਕਿ ਲੈਂਡ ਪੋਰਟ ਅਥਾਰਿਟੀ ਵੱਲੋਂ ਸਰਹੱਦ ਦੇ ਨੇੜੇ ਯਾਤਰੀ ਟਰਮੀਨਲ ਦੇ ਨਿਰਮਾਣ ਦਾ ਕੰਮ ਵੀ 13 ਅਪ੍ਰੈਲ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

Kartarpur corridorKartarpur corridor

ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਅੰਦਰ ਸਾਰੇ ਪ੍ਰੋਜੈਕਟਾਂ ਦੇ ਨਿਰਮਾਣ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement