ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਢਾਹੁਣ ਵਾਲਿਆਂ 'ਤੇ ਹੋਵੇਗੀ ਪੁਲਿਸ ਕਾਰਵਾਈ
Published : Apr 6, 2019, 12:00 pm IST
Updated : Apr 6, 2019, 12:00 pm IST
SHARE ARTICLE
Tarn Tarn Darshni Deodi
Tarn Tarn Darshni Deodi

ਡਿਉੜੀ ਢਾਹੁਣ ਦਾ ਮਾਮਲਾ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਵੀ ਪੇਸ਼ ਕੀਤਾ ਜਾਵੇਗਾ

ਤਰਨ ਤਾਰਨ- ਦਰਬਾਰ ਸਾਹਿਬ ਸ੍ਰੀ ਤਰਨ ਤਾਰਨ ਸਾਹਿਬ ਦੀ ਇਤਿਹਾਸਕ ਡਿਉੜੀ ਨੂੰ ਢਾਹੇ ਜਾਣ ਦੇ ਮਾਮਲੇ ਵਿਚ ਪੁਲਿਸ ਕੇਸ ਦਰਜ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਇਸ ਪੁਰਾਤਨ ਇਮਾਰਤ ਨੂੰ ਢਹਿ-ਢੇਰੀ ਕਰਨ ਦੇ ਮਾਮਲੇ ਦੀ ਜਾਂਚ ਸਬੰਧੀ ਬਣਾਈ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਦਰਬਾਰ ਸਾਹਿਬ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜ਼ਿੰਮੇਵਾਰਾਂ ਖ਼ਿਲਾਫ਼ ਕੇਸ ਦਰਜ ਕਰਨ ਲਈ ਪੁਲਿਸ ਕਾਰਵਾਈ ਨੂੰ ਸਹਿਮਤੀ ਦੇ ਦਿੱਤੀ ਹੈ ਅਤੇ ਡਿਉੜੀ ਢਾਹੁਣ ਦਾ ਮਾਮਲਾ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਵੀ ਪੇਸ਼ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਕਮੇਟੀ ਨੇ ਮੁੱਢਲੀ ਰਿਪੋਰਟ ਤਿਆਰ ਕਰਕੇ ਸੌਂਪ ਦਿੱਤੀ ਹੈ, ਜਿਸ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਜ਼ਿੰਮੇਵਾਰਾਂ ਖ਼ਿਲਾਫ਼ ਪੁਲਿਸ ਕੇਸ ਦਰਜ ਕਰਾਉਣ ਲਈ ਸਬੰਧਿਤ ਸਕੱਤਰ ਨੂੰ ਸਿਫ਼ਾਰਸ਼ ਅਮਲ ਵਿਚ ਲਿਆਉਣ ਲਈ ਕਹਿ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਦਰਸ਼ਨੀ ਡਿਉੜੀ ਢਾਹੇ ਜਾਣ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਹ ਧਾਰਮਿਕ ਤੇ ਮਰਿਆਦਾ ਸਬੰਧੀ ਅਵੱਗਿਆ ਦਾ ਮਾਮਲਾ ਹੈ ਤੇ ਇਸ ਨੂੰ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਕੀਤਾ ਜਾਵੇਗਾ।

ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਰਸ਼ਨੀ ਡਿਉੜੀ ਦੀ ਪੁਰਾਤਨ ਇਮਾਰਤ ਦੀ ਪਹਿਲਾਂ ਵਾਂਗ ਹੂ-ਬ-ਹੂ ਮੁਰੰਮਤ ਕਰਵਾਈ ਜਾਵੇਗੀ। ਇਹ ਕਾਰਜ ਮਾਹਿਰਾਂ ਦੀ ਨਿਗਰਾਨੀ ਵਿਚ ਛੇ ਮਹੀਨਿਆਂ ’ਚ ਮੁਕੰਮਲ ਹੋਵੇਗਾ। ਲੌਂਗੋਵਾਲ ਨੇ ਦੱਸਿਆ ਕਿ ਜਾਂਚ ਕਮੇਟੀ ਨੇ ਬਾਬਾ ਜਗਤਾਰ ਸਿੰਘ ਨੂੰ ਭਵਿੱਖ ਵਿਚ ਕਿਸੇ ਵੀ ਗੁਰਦੁਆਰੇ ਦੀ ਕਾਰ ਸੇਵਾ ਨਾ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਘਟਨਾ ਵਾਪਰਨ ਦੇ ਕਾਰਨਾਂ ਦੀ ਡੂੰਘਾਈ ਤੱਕ ਜਾਣ ਲਈ ਜਾਂਚ ਜਾਰੀ ਰੱਖੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement