ਖਾਲਸਾ ਸਾਜਨਾ ਦਿਵਸ ਮੌਕੇ 1052 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ
Published : Apr 6, 2023, 7:51 pm IST
Updated : Apr 6, 2023, 7:51 pm IST
SHARE ARTICLE
1052 pilgrims will go to Pakistan on Vaisakhi
1052 pilgrims will go to Pakistan on Vaisakhi

9 ਅਪ੍ਰੈਲ ਨੂੰ ਰਵਾਨਾ ਹੋਵੇਗਾ ਜਥਾ, 18 ਨੂੰ ਹੋਵੇਗੀ ਵਾਪਸੀ

 

ਅੰਮ੍ਰਿਤਸਰ,- ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1052 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 9 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 1161 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਨੇ 109 ਸ਼ਰਧਾਲੂਆਂ ਨੂੰ ਵੀਜੇ ਜਾਰੀ ਨਹੀਂ ਕੀਤੇ।

ਇਹ ਵੀ ਪੜ੍ਹੋ: ਪੰਜਾਬ ਵੱਲੋਂ ਲਾਗੂ ਕੀਤਾ ਜਾਣ ਵਾਲਾ ਪੈਨਸ਼ਨ ਮਾਡਲ ਹੋਰਨਾਂ ਸੂਬਿਆਂ ਲਈ ਮਿਸਾਲ ਕਾਇਮ ਕਰੇਗਾ: ਚੀਮਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। ਇਹ ਜਥਾ 9 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਉਪਰੰਤ 18 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਵਿਸਾਖੀ ਦਾ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ 14 ਅਪ੍ਰੈਲ ਨੂੰ ਹੋਵੇਗਾ।

ਇਹ ਵੀ ਪੜ੍ਹੋ: ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਪ੍ਰਤਾਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਹੁੰਦਾ ਹੈ, ਪਰੰਤੂ ਸਰਕਾਰਾਂ ਵੱਲੋਂ ਸ਼ਰਧਾਲੂਆਂ ਦੇ ਵੀਜੇ ਕੱਟਣ ਨਾਲ ਉਨ੍ਹਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਸਰਕਾਰ ਨੂੰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਖੁਲ੍ਹਦਿਲੀ ਨਾਲ ਵੀਜੇ ਦੇਣੇ ਚਾਹੀਦੇ ਹਨ, ਤਾਂ ਜੋ ਸ਼ਰਧਾਲੂ ਆਪਣੇ ਤੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰ ਸਕਣ। ਉਨ੍ਹਾਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ।

ਇਹ ਵੀ ਪੜ੍ਹੋ: 19 ਸਾਲਾ ਪਾਕਿਸਤਾਨੀ ਨਾਗਰਿਕ 15 ਮਹੀਨਿਆਂ ਬਾਅਦ ਪਰਤਿਆ ਆਪਣੇ ਵਤਨ; ਗਲਤੀ ਨਾਲ ਭਾਰਤੀ ਸਰਹੱਦ ਪਾਰ ਕਰ ਕੇ ਆਇਆ ਸੀ

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਦੂਤਾਵਾਸ ਵੱਲੋਂ ਵੀਜੇ ਨਹੀਂ ਦਿੱਤੇ ਗਏ, ਉਨ੍ਹਾਂ ਵਿਚ ਲੜੀ ਨੰਬਰ 8, 95, 96, 102, 103, 112, 115, 119, 142, 159, 189, 190, 207, 208, 217, 236, 260, 281, 294, 297, 325, 365, 385, 387, 391, 436, 470, 488, 500, 525, 530, 565, 566, 623, 647, 648, 655, 658, 667, 668, 686, 696, 697, 698, 712, 723, 726, 731, 749, 773, 776, 777, 778, 780, 784, 788, 806, 813, 814, 842, 843, 880, 939, 953, 964, 979, 993, 994, 1001, 1008, 1011, 1022, 1036, 1048, 1052, 1054, 1055, 1056, 1057, 1058, 1064, 1068, 1070, 1071, 1075, 1076, 1077, 1079, 1086, 1088, 1092, 1109, 1119, 1120, 1129, 1130, 1132, 1133, 1134, 1137, 1146, 1150, 1156, 1157, 1167, 1172, 1190, 1215 ਅਤੇ 1217 ਸ਼ਾਮਲ ਹਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement