
ਪੰਥਕ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿਚ ਵੱਡਾ ਰੋਸ ਮਾਰਚ ਕਰਨ ਦਾ ਫ਼ੈਸਲਾ ਕੀਤਾ
ਫ਼ਿਰੋਜ਼ਪੁਰ : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਸਬੰਧ ਵਿਚ ਸਿੱਖ ਜਥੇਬੰਦੀਆਂ ਵਲੋਂ ਅਕਾਲੀ ਦਲ ਵਿਰੁਧ ਸੰਘਰਸ਼ ਵਿੱਢਿਆ ਗਿਆ ਹੈ। ਸਿੱਖ ਜਥੇਬੰਦੀਆਂ ਵਲੋਂ ਜਿਥੇ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਜਾ ਰਹੀਆਂ ਹਨ, ਉਥੇ ਹੀ ਅਕਾਲੀ ਦਲ ਦੇ ਹਰ ਉਮੀਦਵਾਰ ਦਾ ਪਿੰਡਾਂ ਵਿਚ ਜੰਮ ਕੇ ਵਿਰੋਧ ਸਿੱਖਾਂ ਵਲੋਂ ਕੀਤਾ ਜਾ ਰਿਹਾ ਹੈ।
Protest against Sukhbir Badal
ਦੱਸਣਯੋਗ ਹੈ ਕਿ ਪੰਥਕ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿਚ ਵੱਡਾ ਰੋਸ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਰੋਸ ਮਾਰਚ ਵਿਚ ਹਜ਼ਾਰਾਂ ਸਿੱਖ ਸੰਗਤਾਂ ਕਾਲੇ ਝੰਡਿਆਂ ਨਾਲ ਸ਼ਾਮਲ ਹੋਣਗੀਆਂ। ਜਾਣਕਾਰੀ ਦਿੰਦਿਆਂ ਭਾਈ ਧਿਆਨ ਸਿੰਘ ਮੰਡ ਨੇ ਦੋਸ਼ ਲਗਾਉਂਦਿਆਂ ਦਸਿਆ ਕਿ ਇਹ ਰੋਸ ਮਾਰਚ ਬੇਅਦਬੀਆਂ ਦੇ ਮੁੱਖ ਦੋਸ਼ੀ ਬਾਦਲ ਪ੍ਰਵਾਰ ਨੂੰ ਹਰਾਉਣ ਲਈ ਸਿੱਖ ਸੰਗਤ ਵਲੋਂ ਕੀਤਾ ਜਾ ਰਿਹਾ ਹੈ।
DHYAN SINGH MAND
ਉਨ੍ਹਾਂ ਨੇ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਅਕਾਲੀ ਦਲ ਦੇ ਹਰ ਉਮੀਦਵਾਰ ਤੋਂ ਇਲਾਵਾ ਬਾਦਲਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰੇ। ਉਨ੍ਹਾਂ ਇਹ ਵੀ ਦਸਿਆ ਕਿ 8 ਮਈ ਨੂੰ ਬਰਗਾੜੀ ਤੋਂ ਪਿੰਡ ਬਾਦਲ ਤਕ ਰੋਸ ਮਾਰਚ ਕਢਿਆ ਜਾਵੇਗਾ ਅਤੇ 10 ਮਈ ਨੂੰ ਫ਼ਿਰੋਜ਼ਪੁਰ ਤੋਂ ਜਲਾਲਾਬਾਦ ਤਕ ਰੋਸ ਮਾਰਚ ਕੀਤਾ ਜਾਵੇਗਾ।