Sikh student: ਚੀਫ ਖਾਲਸਾ ਦੀਵਾਨ ਵੱਲੋਂ ਨੀਟ ਪ੍ਰੀਖਿਆ 'ਚ ਸਿੱਖ ਵਿਦਿਆਰਥੀਆਂ ਦੇ ਕੜੇ ਲੁਹਾਏ ਜਾਣ ਤੇ ਰੋਸ ਦਾ ਪ੍ਰਗਟਾਵਾ
Published : May 6, 2025, 10:30 am IST
Updated : May 6, 2025, 10:30 am IST
SHARE ARTICLE
Chief Khalsa Diwan expresses protest over removal of Sikh students' bracelets in NEET Exam news in Punjabi
Chief Khalsa Diwan expresses protest over removal of Sikh students' bracelets in NEET Exam news in Punjabi

ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਸਿੱਖ ਭਾਈਚਾਰੇ ਵਿੱਚ ਗਹਿਰੀ ਚਿੰਤਾ ਪੈਦਾ ਕਰ ਦਿੱਤੀ ਹੈ।

Chief Khalsa Diwan expresses protest over removal of Sikh students' bracelets in NEET Exam news in Punjabi:

 ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ ਖਾਲਸਾ ਦੀਵਾਨ ਨੇ ਬੀਤੇ ਦਿਨ ਹੋਈ  ਨੀਟ NEET ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਕਕਾਰ ਕੜੇ ਨੂੰ ਉਤਾਰਨ ਲਈ ਮਜਬੂਰ ਕਰਨ ਦੀਆਂ ਘਟਨਾਵਾਂ 'ਤੇ ਗੰਭੀਰ ਰੋਸ ਜਤਾਇਆ ਹੈ।

ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਅਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂ ਨੰਗਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖਸ਼ਿਸ਼ ਕੜਾ ਸਿੱਖੀ ਦਾ ਅਟੂਟ ਅੰਗ ਹੈ, ਜਿਸਨੂੰ ਕਿਸੇ ਵੀ ਤਰੀਕੇ ਨਾਲ ਉਤਾਰਨ ਦੀ ਮਜਬੂਰੀ ਸਿੱਖਾਂ ਦੀ ਧਾਰਮਿਕ ਅਤੇ ਸੰਵਿਧਾਨਿਕ ਅਜ਼ਾਦੀ ਤੇ ਸਿੱਧਾ ਹਮਲਾ ਹੈ । ਨੀਟ ਜਾਂ ਹੋਰ ਮੁੱਖ ਪ੍ਰੀਖਿਆਵਾਂ ਦੌਰਾਨ ਵਿਦਿਆਰਥੀ ਆਪਣੇ ਸਿੱਖੀ ਦੀ ਪਹਿਚਾਨ ਧਾਰਮਿਕ ਚਿੰਨ੍ਹਾਂ ਤੋਂ ਵਾਂਝੇ ਨਹੀਂ ਕੀਤੇ ਜਾਣੇ ਚਾਹੀਦੇ ਹਨ। ਪ੍ਰੀਖਿਆ ਅਧਿਕਾਰੀਆਂ ਦਾ ਆਏ ਦਿਨ ਇਹ ਅਪਮਾਨਜਨਕ ਵਰਤਾਅ ਸਿੱਖ ਵਿਦਿਆਰਥੀਆਂ ਦੇ ਮਨੋਬਲ ਨੂੰ ਠੇਸ ਪਹੁੰਚਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਸਿੱਖ ਭਾਈਚਾਰੇ ਵਿੱਚ ਗਹਿਰੀ ਚਿੰਤਾ ਪੈਦਾ ਕਰ ਦਿੱਤੀ ਹੈ। ਦੀਵਾਨ ਨੇ ਇਸ ਵਿਵਾਦਤ ਰਵੈਏ ’ਤੇ ਨਾਰਾਜ਼ਗੀ ਜਤਾਉਂਦੇ ਹੋਏ ਕੇਂਦਰੀ ਸਰਕਾਰ ਅਤੇ NTA (ਨੈਸ਼ਨਲ ਟੈਸਟਿੰਗ ਏਜੰਸੀ) ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੀਖਿਆ ਨੀਤੀਆਂ ਵਿੱਚ ਤੁਰੰਤ ਤਬਦੀਲੀ ਕਰਕੇ ਸਿੱਖ ਵਿਦਿਆਰਥੀਆਂ ਦੀ ਧਾਰਮਿਕ ਆਜ਼ਾਦੀ ਦੀ ਪੂਰੀ ਰਖਿਆ ਯਕੀਨੀ ਬਣਾਉਣ।

ਇਸ ਮੋਕੇ  ਦੀਵਾਨ ਦੇ ਪ੍ਰਧਾਨ ਡਾ ਇੰਦਰਬੀਰ ਸਿੰਘ ਨਿੱਜਰ. ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਰਮਨੀਕ ਸਿੰਘ, ਐਡੀ.ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਐਡੀ.ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਨੇ ਸਹਿਮਤੀ ਪ੍ਰਗਟ ਕੀਤੀ ਕਿ ਵਿਸ਼ਵ ਭਰ ਦੇ ਸਿੱਖਾਂ ਨੂੰ ਸਿੱਖੀ ਦੀ ਆਨ ਅਤੇ ਸ਼ਾਨ ਕਾਇਮ ਰੱਖਣ ਲਈ ਇਸ ਦੇ ਵਿਰੋਧ ਵਿਚ ਅੱਗੇ ਆਉਣਾ ਚਾਹੀਦਾ ਹੈ।

(For more news apart from Chief Khalsa Diwan expresses protest over removal of Sikh students' bracelets in NEET Exam news in Punjabi, stay tuned to Rozana Spokesman)

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement