ਝਾਰਖੰਡ ਦੇ ਮੰਤਰੀ ਨੇ ਦਰਬਾਰ ਸਾਹਿਬ ਮੱਥਾ ਟੇਕਿਆ
Published : Jun 6, 2018, 2:16 am IST
Updated : Jun 6, 2018, 2:16 am IST
SHARE ARTICLE
Bhai Gobind Singh Longowal honouring Bhai Rajowal and Others
Bhai Gobind Singh Longowal honouring Bhai Rajowal and Others

ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਅੱਜ ਝਾਰਖੰਡ ਦੇ ਲੇਬਰ ਮੰਤਰੀ ਰਾਜ ਪਾਲੀਵਾਲ ਸੰਗਤ ਸਮੇਤ ਪੁੱਜੇ। ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ...

ਅੰਮ੍ਰਿਤਸਰ,  ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਅੱਜ ਝਾਰਖੰਡ ਦੇ ਲੇਬਰ ਮੰਤਰੀ ਰਾਜ ਪਾਲੀਵਾਲ ਸੰਗਤ ਸਮੇਤ ਪੁੱਜੇ। ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਭਾਈ ਲੌਂਗੋਵਾਲ ਨੇ ਰਾਜ ਪਾਲੀਵਾਲ ਅਤੇ ਹੋਰ ਮੈਂਬਰਾਂ ਦਾ ਸਨਮਾਨ ਕੀਤਾ।

ਲੌਂਗੋਵਾਲ ਨੇ ਪਾਲੀਵਾਲ ਨਾਲ ਝਾਰਖੰਡ ਵਸਦੇ ਸਿੱਖਾਂ ਸਬੰਧੀ ਗੱਲਬਾਤ ਕੀਤੀ। ਰਾਜ ਪਾਲੀਵਾਲ ਨੇ ਕਿਹਾ ਕਿ ਦਰਬਾਰ ਸਾਹਿਬ ਦੇ ਦਰਸ਼ਨ ਕਰ ਕੇ ਉਨ੍ਹਾਂ ਨੂੰ ਆਤਮਕ ਸਕੂਨ ਪ੍ਰਾਪਤ ਹੋਇਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸੁਖਵਰਸ਼ ਸਿੰਘ ਪੰਨੂ, ਜਰਨੈਲ ਸਿੰਘ ਡੋਗਰਾਂਵਾਲਾ, ਭੁਪਿੰਦਰ ਸਿੰਘ ਭਲਵਾਨ, ਬੀਬੀ ਰਣਜੀਤ ਕੌਰ ਮਾਹਲਪੁਰ, ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੁਖਤਾਰ ਸਿੰਘ ਮੈਨੇਜਰ ਸਰਾਵਾਂ ਆਦਿ ਹਾਜ਼ਰ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement