ਸਿੱਖ ਯੂਥ ਭਿੰਡਰਾਂਵਾਲਾਂ ਨੇ ਆਜ਼ਾਦੀ ਮਾਰਚ ਕਢਿਆ
Published : Jun 6, 2018, 2:00 am IST
Updated : Jun 6, 2018, 2:00 am IST
SHARE ARTICLE
Independence March by Sikh Youth Bhindranwale
Independence March by Sikh Youth Bhindranwale

ਜੂਨ 1984 ਘੱਲੂਘਾਰੇ ਦੀ 34ਵੀਂ ਵਰ੍ਹੇਗੰਢ ਦੇ ਮੌਕੇ ਸ਼ਹੀਦ ਸਿੰਘਾਂ ਸਿੰਘਣੀਆਂ ਭੁਝੰਗੀ ਸਿੰਘ ਦੀ ਯਾਦ ਨੂੰ ਸਮਰਪਤ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ,ਸਿੱਖ ਯੂਥ ਫ਼ੈਡਰੇਸ਼ਨ...

ਅੰਮ੍ਰਿਤਸਰ, ਜੂਨ 1984 ਘੱਲੂਘਾਰੇ ਦੀ 34ਵੀਂ ਵਰ੍ਹੇਗੰਢ ਦੇ ਮੌਕੇ ਸ਼ਹੀਦ ਸਿੰਘਾਂ ਸਿੰਘਣੀਆਂ ਭੁਝੰਗੀ ਸਿੰਘ ਦੀ ਯਾਦ ਨੂੰ ਸਮਰਪਤ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾਂ (ਅ) ਕਲਤੂਰਾ ਸਿੱਖ ਇਟਲੀ ਵਲੋ ਸਾਂਝੇ ਰੂਪ ਵਿਚ ਗੁਰਦੁਆਰਾ ਸੰਤੋਖਸਰ ਸਾਹਿਬ ਤੋਂ ਅਕਾਲ ਤਖ਼ਤ ਤਕ ਆਜ਼ਾਦੀ ਮਾਰਚ ਕੀਤਾ ਗਿਆ।

ਸ਼ਹੀਦ ਸਿੰਘਾਂ ਦੀਆਂ ਹੱਥਾਂ ਵਿਚ ਫੜੀਆਂ ਤਸਵੀਰਾਂ ਤੇ ਖ਼ਾਲਿਸਤਾਨ ਦੇ ਝੰਡੇ ਇਸ ਮਾਰਚ ਦੀ ਖਿੱਚ ਦਾ ਕੇਂਦਰ ਬਣੇ ਹੋਏ ਸਨ। ਆਜ਼ਾਦੀ ਮਾਰਚ ਦੀ ਅਗਵਾਈ ਮੁਤਵਾਜ਼ੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ, ਇਮਾਨ ਸਿੰਘ ਮਾਨ, ਡਾ. ਗੁਰਜਿੰਦਰ ਸਿੰਘ ਕਰ ਰਹੇ ਸਨ। ਇਸ ਮੌਕੇ ਤਿੰਨਾਂ ਹੀ ਪੰਥਕ ਆਗੂਆਂ ਨੇ ਕਿਹਾ ਕਿ ਸਿੱਖ ਕੌਮ ਇਸ ਦੇਸ਼ ਵਿਚ ਗੁਲਾਮੀ ਵਾਲਾ ਜੀਵਨ ਬਸਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇਸ਼ ਵਿਚ ਸਾਡੀ ਜਵਾਨੀ ਤੇ ਕਿਸਾਨੀ ਸੁਰੱਖਿਅਤ ਨਹੀਂ ਅਤੇ ਨਾ ਹੀ ਸਾਡੇ ਧਰਮ ਗ੍ਰੰਥ ਸੁਰੱਖਿਅਤ ਹਨ।  
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement