41st Anniversary of Operation Bluestar : ਸਾਕਾ ਨੀਲਾ ਤਾਰਾ ਦੀ 41ਵੀਂ ਬਰਸੀ, SGPC ਪ੍ਰਧਾਨ ਨੇ '84 ਦੇ ਘੱਲੂਘਾਰੇ ਨੂੰ ਕੀਤਾ ਯਾਦ
Published : Jun 6, 2025, 12:13 pm IST
Updated : Jun 6, 2025, 12:13 pm IST
SHARE ARTICLE
41st anniversary of Operation Bluestar, SGPC President remembers the '84 Ghallughara News in punjabi
41st anniversary of Operation Bluestar, SGPC President remembers the '84 Ghallughara News in punjabi

41st Anniversary of Operation Bluestar : ਨਾ-ਭੁੱਲਣਯੋਗ ਹੈ ਜੂਨ '84 ਦਾ ਘੱਲੂਘਾਰਾ : ਧਾਮੀ 

41st anniversary of Operation Bluestar, SGPC President remembers the '84 Ghallughara News in punjabi : ਸਾਕਾ ਨੀਲਾ ਤਾਰਾ ਦੀ 41ਵੀਂ ਬਰਸੀ ਮੌਕੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ 84 ਦੇ ਘੱਲੂਘਾਰੇ ਨੂੰ ਯਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜੂਨ '84 ਦਾ ਘੱਲੂਘਾਰਾ' ਨਾ-ਭੁੱਲਣਯੋਗ ਹੈ। 

ਸਾਕਾ ਨੀਲਾ ਤਾਰਾ ਦੀ 41ਵੀਂ ਬਰਸੀ ਮੌਕੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਈ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ 'ਤੇ ਹਮਲਾ ਨੂੰ ਇਕ ਡੂੰਘਾ ਜ਼ਖ਼ਮ ਦਸਿਆ। 

ਹਰਜਿੰਦਰ ਸਿੰਘ ਧਾਮੀ ਨੇ '84 ਦੇ ਘੱਲੂਘਾਰੇ ਨੂੰ ਯਾਦ ਕਰਦਿਆਂ ਕਿਹਾ ਕਿ ਜਿੱਥੇ ਸਿੱਖ ਜਥੇਦਾਰਾਂ ਦੀਆਂ ਜਾਨਾਂ ਗਈਆਂ ਉਥੇ ਹੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਵੀ ਗੋਲੀਆਂ ਲੱਗੀਆਂ ਸੀ। ਉਨ੍ਹਾਂ ਕਿਹਾ ਕਿ 2019 ’ਚ ਸਰਕਾਰ ਨੇ ਬਲਵੰਤ ਰਾਜੋਆਣਾ ਦੀ ਰਿਹਾਈ ਦਾ ਐਲਾਨ ਕੀਤਾ ਸੀ ਜੋ ਅਜੇ ਤਕ ਪੂਰਾ ਨਹੀਂ ਹੋਇਆ। 

ਉਨ੍ਹਾਂ ਕਿਹਾ ਕਿ ਅਜੇ ਵੀ ਕਈ ਸਿੱਖ ਮਸਲੇ ਅਧੂਰੇ ਹਨ ਜਿਨ੍ਹਾਂ ਦਾ ਹੱਲ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਪਣੇ ਵਾਅਦੇ ਪੂਰੇ ਨਹੀਂ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰਿਆਣੇ ’ਚ ਪ੍ਰਧਾਨਗੀ ਦੀ ਚੌਣ ਸਹੀ ਢੰਗ ਨਾਲ ਹੋਈ। ਉਨ੍ਹਾਂ ਕਿਹਾ ਕਿ ਛੇਤੀ ਹੀ ਸਾਰੀਆਂ ਸਿੱਖ ਜਥੇਬੰਦੀਆਂ ਦੀ ਮੀਟਿੰਗ ਬੁਲਾਈ ਜਾਵੇਗੀ। 

ਉਨ੍ਹਾਂ ਕਿਹਾ ਕਿ ਜੇ ਏਕਾ ਹੋ ਜਾਵੇ ਤਾਂ ਕੌਮ ਦੇ ਸਾਰੇ ਮਸਲੇ ਹੱਲ ਹੋ ਜਾਣਗੇ। ਸਿੱਖ ਕੌਮ ਨੂੰ ਏਕਤਾ ਬਣਾਈ ਰੱਖਣ ਦੀ ਕੀਤੀ ਅਪੀਲ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement