ਸੁੱਕੇ ਪਰਸ਼ਾਦਿਆਂ ਵਿਚ ਘਪਲੇ ਦਾ ਮਾਮਲਾ:  ਮੁਅੱਤਲ ਮੁਲਾਜ਼ਮਾਂ ਦੇ ਬਾਗ਼ੀ ਸੁਰ

By : KOMALJEET

Published : Jul 6, 2023, 4:46 pm IST
Updated : Jul 6, 2023, 4:46 pm IST
SHARE ARTICLE
representational image
representational image

ਐਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮੌਕੇ ਧਰਨੇ ਦੀ ਕਰ ਰਹੇ ਤਿਆਰੀ!

ਚੰਡੀਗੜ੍ਹ (ਕੋਮਲਜੀਤ ਕੌਰ) : ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਬੀਤੇ ਸਮੇਂ ਅੰਦਰ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਅਤੇ ਕਰੋੜਾਂ ਰੁਪਏ ਦੇ ਘਪਲੇ ਮਾਮਲੇ ਵਿਚ ਕਾਰਵਾਈ ਕਰਦਿਆਂ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 51 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਸੀ। ਜਿਨ੍ਹਾਂ ਵਿਚੋਂ ਕਰੀਬ 35 ਮੁਲਾਜ਼ਮਾਂ ਵਲੋਂ ਅਪਣੇ ਆਪ ਨੂੰ ਬੇਕਸੂਰ ਦਸਦਿਆਂ ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਸ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਗਿਆ ਹੈ।
ਇਨ੍ਹਾਂ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਘਪਲੇ ਵਿਚ ਉਨ੍ਹਾਂ ਦੀ ਕੋਈ ਸ਼ਮੂਲੀਅਤ ਨਹੀਂ ਹੈ ਜਦਕਿ ਕਈ ਕਸੂਰਵਾਰ ਬਖ਼ਸ਼ੇ ਗਏ ਹਨ। ਮੁਲਾਜ਼ਮਾਂ ਨੇ ਤੁਰਤ ਬਹਾਲੀ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਿਨਾਂ ਵਜ੍ਹਾ ਫਸਾਇਆ ਜਾ ਰਿਹਾ ਹੈ।

ਜੇਕਰ ਸੂਤਰਾਂ ਦੀ ਮੰਨੀਏ ਤਾਂ ਕਿਹਾ ਜਾ ਰਿਹਾ ਹੈ ਕਿ ਉਕਤ ਮੁਅੱਤਲ ਕੀਤੇ ਮੁਲਾਜ਼ਮ 8 ਜੁਲਾਈ ਨੂੰ ਐਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮੌਕੇ ਦਫ਼ਤਰ ਦੇ ਬਾਹਰ ਧਰਨੇ ਦੀਆਂ ਤਿਆਰੀਆਂ ਕਰ ਰਹੇ ਹਨ। ਇਹ ਵੀ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਫਲਾਇੰਗ ਵਿਭਾਗ ਪਾਸੋਂ ਕਰਵਾਈ ਪੜਤਾਲ ਨਿਰਪੱਖ ਨਾ ਹੋਣ ਕਾਰਨ ਅਸਲ ਮੁਲਜ਼ਮ ਅਜੇ ਵੀ ਜਾਂਚ ਦੇ ਘੇਰੇ ਤੋਂ ਬਾਹਰ ਹਨ। ਦੱਸ ਦੇਈਏ ਕਿ 8 ਜੁਲਾਈ ਨੂੰ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਆਮ ਕੰਮਕਾਜ ਤੋਂ ਇਲਾਵਾ ਪ੍ਰਬੰਧਕੀ ਕਾਰਜਾਂ ਵਿਚ ਬੇਨਿਯਮੀਆਂ ਅਤੇ ਲੰਗਰ ਮਾਮਲੇ ਬਾਰੇ ਚਰਚਾ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ: ਪੇਂਡੂ ਵਿਕਾਸ ਫ਼ੰਡ ਮਾਮਲਾ : ਪੰਜਾਬ ਸਰਕਾਰ ਨੇ ਬਕਾਇਆ ਰਾਸ਼ੀ ਲਈ ਸੁਪ੍ਰੀਮ ਕੋਰਟ ਵਿਚ ਦਾਖ਼ਲ ਕੀਤੀ ਪਟੀਸ਼ਨ

ਜ਼ਿਕਰਯੋਗ ਹੈ ਕਿ ਇਹ ਮਾਮਲਾ ਸਾਹਮਣੇ ਆਉਣ ਮਗਰੋਂ ਐਸ.ਜੀ.ਪੀ.ਸੀ. ਵਲੋਂ 51 ਮੁਲਾਜ਼ਮ ਮੁਅੱਤਲ ਕੀਤੇ ਗਏ ਸਨ ਜਿਨ੍ਹਾਂ ਵਿਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਉਸ ਸਮੇਂ ਦੌਰਾਨ ਤਾਇਨਾਤ ਰਹੇ ਮੈਨੇਜਰ, ਸੁਪਰਵਾਈਜ਼ਰ, ਸਟੋਰਕੀਪਰ ਅਤੇ ਡਿਊਟੀ ਨਿਭਾਉਂਦੇ ਰਹੇ ਗੁਰਦੁਆਰਾ ਇੰਸਪੈਕਟਰ ਆਦਿ ਸ਼ਾਮਲ ਹਨ। ਇਨ੍ਹਾਂ 51 ਮੁਲਜ਼ਾਮਾਂ ਵਿਚੋਂ 2 ਸਟੋਰਕੀਪਰ ਮੁੱਢਲੀ ਜਾਂਚ ਦੌਰਾਨ ਹੀ ਮੁਅੱਤਲ ਕਰ ਦਿਤੇ ਗਏ ਸਨ।

ਇਸ ਕਾਰਵਾਈ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਸਬ-ਆਫ਼ਿਸ ਚੰਡੀਗੜ੍ਹ ਵਿਖੇ ਇੰਚਾਰਜ ਵਜੋਂ ਤਾਇਨਾਤ ਭਗਵੰਤ ਸਿੰਘ ਧੰਗੇੜਾ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਵੇਂ ਜਨਰਲ ਮੈਨੇਜਰ ਵਜੋਂ ਭਗਵੰਤ ਸਿੰਘ ਧੰਗੇੜਾ ਦੇ ਨਾਲ-ਨਾਲ ਐਡੀਸ਼ਨਲ ਮੈਨੇਜਰ ਨਿਸ਼ਾਨ ਸਿੰਘ ਨੂੰ ਸਰਾਵਾਂ ਦੀ ਜ਼ੁੰਮੇਵਾਰੀ ਸੌਂਪੀ ਗਈ ਹੈ। ਮੈਨੇਜਰ ਨਰਿੰਦਰ ਸਿੰਘ ਨੂੰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਤਾਇਨਾਤ ਕੀਤਾ ਗਿਆ ਹੈ। ਖਰੀਦ ਵਿਭਾਗ ਵਿਖੇ ਸੁਪਰਵਾਈਜ਼ਰ ਵਜੋਂ ਕਾਰਜਸ਼ੀਲ ਸਤਿੰਦਰ ਸਿੰਘ ਨੂੰ ਲੰਗਰ ਸ੍ਰੀ ਦਰਬਾਰ ਸਾਹਿਬ ਵਿਖੇ ਵਧੀਕ ਮੈਨੇਜਰ ਲਗਾ ਕੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਬੰਧ ਦਿਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement