
ਭਾਵੇਂ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਗਰੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਸੀਬੀਆਈ ਨੂੰ ਸੌਂਪ ਦਿਤੀ ਹੈ ਪਰ ਸਿੱਖ ਹਿਰਦੇ...
ਚੰਡੀਗੜ੍ਹ : ਭਾਵੇਂ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਗਰੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਸੀਬੀਆਈ ਨੂੰ ਸੌਂਪ ਦਿਤੀ ਹੈ ਪਰ ਸਿੱਖ ਹਿਰਦੇ ਹਾਲੇ ਵੀ ਸ਼ਾਂਤ ਨਹੀਂ ਹੋ ਰਹੇ। ਅਜਿਹੇ ਵਿਚ ਲਗਭਗ ਅਜਿਹਾ ਹੀ ਕਰੀਬ ਤਿੰਨ ਦਹਾਕੇ ਪਹਿਲਾਂ ਵਾਪਰਿਆ ਬੇਅਦਬੀ ਅਤੇ ਗੋਲੀਕਾਂਡ ਮੁੜ ਚਰਚਾ ਵਿਚ ਆ ਗਿਆ ਹੈ।ਦਸ ਦਈਏ ਕਿ 4 ਫਰਵਰੀ 1986 ਨੂੰ ਜਲੰਧਰ ਦੇ ਨਕੋਦਰ ਵਿਖੇ ਉਸ ਵੇਲੇ ਚਾਰ ਸਿੱਖ ਨੌਜਵਾਨਾਂ ਪੁਲਿਸ ਫਾਈਰਿੰਗ ਵਿਚ ਮੌਤ ਹੋ ਗਈ ਸੀ ਜਦੋਂ ਉਹ ਉਸ ਸਮੇਂ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਸਨ।
Justice Ranjit Singhਹੁਣ ਜਦੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਅਤੇ ਬਹਿਬਲ ਕਲਾਂ ਮਾਮਲੇ ਦੀ ਰਿਪੋਰਟ ਵਿਧਾਨ ਸਭਾ 'ਚ ਪੇਸ਼ ਕਰਨ ਦੀ ਗੱਲ ਆਖੀ ਏ।
ਤਾਂ ਹੁਣ ਅਮਰੀਕਾ ਰਹਿੰਦੇ ਇਕ ਸਿੱਖ ਜੋੜੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ 1986 ਵਿਚ ਵਾਪਰੇ ਬੇਅਦਬੀ ਅਤੇ ਗੋਲੀ ਕਾਂਡ ਦੀ ਰਿਪੋਰਟ ਨੂੰ ਵੀ ਜਨਤਕ ਕੀਤੇ ਜਾਣ ਦੀ ਮੰਗ ਕੀਤੀ ਹੈ,ਜਿਸ ਵਿਚ ਉਨ੍ਹਾਂ ਦੇ ਪੁੱਤਰ ਸਮੇਤ ਚਾਰ ਸਿੱਖ ਨੌਜਵਾਨ ਮਾਰੇ ਗਏ ਸਨ।
1986 Nakodar Killings Case Sikh Youthsਦਸ ਦਈਏ ਕਿ ਉਸ ਸਮੇਂ ਇਸ ਗੰਭੀਰ ਮਾਮਲੇ ਦੀ ਜਾਂਚ ਸੇਵਾਮੁਕਤ ਜਸਟਿਸ ਗੁਰਨਾਮ ਸਿੰਘ ਨੂੰ ਸੌਂਪੀ ਗਈ ਸੀ, ਜੋ 29 ਮਾਰਚ 1987 ਨੂੰ ਪੂਰੀ ਹੋ ਗਈ ਸੀ ਪਰ ਇਸ ਰਿਪੋਰਟ ਨੂੰ ਅੱਜ ਤਕ ਜਨਤਕ ਨਹੀਂ ਕੀਤਾ ਗਿਆ। ਗੋਲੀਕਾਂਡ ਦੌਰਾਨ ਮਾਰੇ ਗਏ ਪਿੰਡ ਲਿੱਤਰਾਂ, ਜ਼ਿਲ੍ਹਾ ਜਲੰਧਰ ਨਿਵਾਸੀ ਰਵਿੰਦਰ ਸਿੰਘ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਹ ਜਾਣਨਾ ਚਾਹੁੰਦੇ ਹਨ ਕਿ ਜਸਟਿਸ ਗੁਰਨਾਮ ਸਿੰਘ ਦੀ ਜਾਂਚ ਦੌਰਾਨ ਕਿਹੜੇ ਤੱਥ ਸਾਹਮਣੇ ਆਏ ਸਨ।
Captain Amrinder Singh ਦਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਲੇ ਕੁੱਝ ਸਾਲ ਪਹਿਲਾਂ ਹੀ ਇਨ੍ਹਾਂ ਮਾਰੇ ਗਏ ਚਾਰ ਸਿੱਖ ਨੌਜਵਾਨਾਂ ਦੀਆਂ ਤਸਵੀਰਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜ਼ਾਇਬ ਘਰ ਵਿਚ ਲਗਾਇਆ ਸੀ। ਹੁਣ ਦੇਖਣਾ ਹੋਵੇਗਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 31 ਸਾਲ ਪੁਰਾਣੇ ਇਸ ਕੇਸ ਦੀ ਜਾਂਚ ਰਿਪੋਰਟ ਨੂੰ ਜਨਤਕ ਕਰਦੇ ਹਨ ਜਾਂ ਨਹੀਂ?
1986 Nakodar Shaheed Pictures