ਕੇਂਦਰ ਸਰਕਾਰ ਵਾਦੀ 'ਚ ਰਹਿੰਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ : ਜਥੇਦਾਰ
Published : Aug 7, 2019, 2:40 am IST
Updated : Aug 7, 2019, 2:40 am IST
SHARE ARTICLE
Giani Harpreet Singh
Giani Harpreet Singh

ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ 'ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਨੇ ਸਰਕਾਰ ਨੂੰ ਭੇਜਿਆ ਪੱਤਰ 

ਪਟਿਆਲਾ : ਜੰਮੂ-ਕਸ਼ਮੀਰ 'ਚੋਂ ਧਾਰਾ 370 ਖ਼ਤਮ ਕੀਤੇ ਜਾਣ 'ਤੇ ਪ੍ਰਤੀਕਿਰਿਆ ਦਿੰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਸ਼ਮੀਰ 'ਚ ਹਾਲਾਤ ਦੇ ਮੱਦੇਨਜ਼ਰ ਜਿਥੇ ਕੇਂਦਰ ਸਰਕਾਰ ਨੂੰ ਕਸ਼ਮੀਰੀ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖ ਕੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰਖਣ ਦੇ ਨਾਲ-ਨਾਲ ਕਸ਼ਮੀਰੀਆਂ ਅਤੇ ਵਾਦੀ 'ਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਉਣਾ ਚਾਹੀਦਾ ਹੈ। ਜਥੇਦਾਰ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸਨ। 

Jammu-KashmirJammu-Kashmir

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲੰਮੇ ਸਮੇਂ ਤੋਂ ਦੇਸ਼ 'ਚ ਘੱਟ ਗਿਣਤੀ ਭਾਈਚਾਰੇ ਨਾਲ ਵੀ ਧੱਕਾ ਹੁੰਦਾ ਆਇਆ ਹੈ ਸਰਕਾਰਾਂ ਨੂੰ ਸਿੱਖਾਂ ਪ੍ਰਤੀ ਅਪਣਾ ਵਤੀਰਾ ਬਦਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਵਲੋਂ ਜਦੋਂ ਵੀ ਪਾਣੀਆਂ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੀ ਮੰਗ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਵੱਖਵਾਦੀ ਆਖ ਦਿਤਾ ਜਾਂਦਾ ਹੈ, ਇਸੇ ਤਰ੍ਹਾਂ ਕਸ਼ਮੀਰੀਆਂ ਦੀਆਂ ਭਾਵਨਾਵਾਂ ਅਤੇ ਹੱਕਾਂ ਨੂੰ ਵੀ ਧਿਆਨ 'ਚ ਰਖਿਆ ਜਾਵੇ।  ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਪ੍ਰਗਟ ਕੀਤੀ ਕਿ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ 'ਚ ਹਾਲਾਤ ਖ਼ਰਾਬ ਹੁੰਦੇ ਹਨ ਤਾਂ ਕੇਂਦਰ ਸਰਕਾਰ ਵਾਦੀ 'ਚ ਰਹਿੰਦੇ ਲੋਕਾਂ ਦੀ ਸੁਰੱਖਿਆ ਲਈ ਯੋਗ ਕਦਮ ਚੁਕੇ।

lashkar-e-taiba 4terrorists killed in encounter with security forces in JammuJammu Kashmir

ਇਕ ਸਵਾਲ ਦੇ ਜਵਾਬ 'ਚ 'ਜਥੇਦਾਰ' ਨੇ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਨੂੰ ਸਾਂਝੇ ਤੌਰ 'ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਰਕਾਰ ਨੂੰ ਤਾਲਮੇਲ ਕਮੇਟੀ ਦੀ 14 ਅਗੱਸਤ ਨੂੰ ਇਕੱਤਰਤਾ ਸੱਦੀ ਗਈ ਹੈ ਅਤੇ ਸਰਕਾਰ ਨੂੰ ਦੋ ਨੁਮਾਇੰਦੇ ਭੇਜਣ ਲਈ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਪਲੇਟਫ਼ਾਰਮ 'ਤੇ ਮਨਾਉਣ ਲਈ ਯਤਨਸ਼ੀਲ ਹੈ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਨਾਭਾ, ਭਗਵੰਤ ਸਿੰਘ ਧੰਗੇੜਾ, ਨਰਿੰਦਰ ਸਿੰਘ, ਰੁਪਿੰਦਰ ਸਿੰਘ ਆਦਿ ਹਾਜ਼ਰ ਸਨ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement