ਅਪਣੇ ਜਾਰੀ ਹੁਕਮਨਾਮੇ ਨੂੰ ਰੱਦ ਕਰ ਕੇ ਗਿਆਨੀ ਇਕਬਾਲ ਸਿੰਘ ਅਯੋਧਿਆ ਪੁੱਜੇ
Published : Aug 6, 2020, 7:52 am IST
Updated : Aug 6, 2020, 7:53 am IST
SHARE ARTICLE
 Giani Iqbal Singh
Giani Iqbal Singh

ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਸ਼ੇਸ਼ ਸੱਦੇ 'ਤੇ ਆਇਆਂ : ਗਿਆਨੀ ਇਕਬਾਲ ਸਿੰਘ

ਅੰਮ੍ਰਿਤਸਰ: ਬਤੌਰ 'ਜਥੇਦਾਰ' ਅਪਣੇ ਦਸਤਖ਼ਤਾਂ ਹੇਠ ਜਾਰੀ ਹੁਕਮਨਾਮੇ ਨੂੰ ਰੱਦ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਅੱਜ ਆਰ.ਐਸ.ਐਸ. ਦੇ ਸੱਦੇ 'ਤੇ ਅਯੋਧਿਆ ਪੁੱਜੇ। ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਕਾਰਜਕਾਲ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰ.ਐਸ.ਐਸ ਨਾਲ ਕਿਸੇ ਤਰ੍ਹਾਂ ਦਾ ਮਿਲਵਰਤਣ ਨਾ ਕਰਨ ਦਾ ਹੁਕਮਨਾਮਾ ਜਾਰੀ ਕੀਤਾ ਗਿਆ ਸੀ ਤੇ ਇਸ ਹੁਕਮਨਾਮੇ 'ਤੇ ਗਿਆਨੀ ਇਕਬਾਲ ਸਿੰਘ ਦੇ ਵੀ ਦਸਤਖ਼ਤ ਹਨ। 

Giani Iqbal Singh Giani Iqbal Singh

ਉਨ੍ਹਾਂ ਗੁਰਦਵਾਰਾ ਬ੍ਰਹਮ ਕੁੰਡ ਅਯੁਧਿਆ ਵਿਚ ਰਾਮ ਜਨਮ ਭੂਮੀ ਮੰਦਰ ਦੇ ਨੀਂਹ ਪੱਥਰ ਦੇ ਸ਼ੁਕਰਾਨੇ ਵਜੋਂ ਅੱਜ ਅਖੰਡ ਪਾਠ ਦੇ ਭੋਗ ਦੇ ਸਮਾਗਮਾਂ ਵਿਚ ਭਾਗ ਲਿਆ। ਇਸ ਮੌਕੇ ਗਿਆਨੀ ਇਕਬਾਲ ਸਿੰਘ ਨੇ ਸ਼ੁਕਰਾਨੇ ਦੀ ਅਰਦਾਸ ਵੀ ਕੀਤੀ। ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਸ਼ੇਸ਼ ਸੱਦੇ 'ਤੇ ਆਏ ਹਨ ਤੇ ਗੁਰੂ ਨਾਨਕ ਸਾਹਿਬ ਤੇ ਗੁਰੂ ਗੋਬਿੰਦ ਸਿੰਘ ਰਾਮ ਦੀ ਅੰਸ਼ ਵਿਚੋਂ ਹੀ ਸਨ।

Giani Iqbal SinghGiani Iqbal Singh

ਰਾਮ ਜਨਮ ਭੂਮੀ 'ਤੇ ਬਣਨ ਵਾਲੇ ਮੰਦਰ ਦੇ ਭੂਮੀ ਪੂਜਨ ਲਈ ਪੂਰੇ ਹਿੰਦੁਸਤਾਨ ਵਿਚੋਂ ਸਿੱਖ ਸਮਾਜ ਦਾ ਇਕ ਜੱਥਾ ਰਾਸ਼ਟਰੀ ਸਿੱਖ ਸੰਗਤ ਦੇ ਕੌਮੀ ਪ੍ਰਧਾਨ ਗੁਰਚਰਨ ਸਿੰਘ ਗਿੱਲ ਦੀ ਅਗਵਾਈ ਹੇਠ ਪਹੁੰਚਿਆ। ਗੁਰਬਚਨ ਸਿੰਘ ਮੋਖਾ ਕੌਮੀ ਕਾਰਜਕਾਰੀ ਪ੍ਰਧਾਨ, ਜਸਬੀਰ ਸਿੰਘ ਸਹਿ ਸੰਗਠਨ ਮੰਤਰੀ, ਡਾ. ਦੇਵ ਸਿੰਘ ਅਦਿੱਤੀ ਰਾਸ਼ਟਰੀ ਧਰਮ ਗੁਰੂ ਭਾਵਾਦਾਸ, ਬਾਬਾ ਨਿਰਮਲ  ਸਿੰਘ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਸ਼ਾਮਲ ਸਨ।

Giani Iqbal SinghGiani Iqbal Singh

ਗੁਰਦੁਆਰਾ ਬ੍ਰਹਮ ਕੁੰਡ ਅਯੋਧਿਆ ਵਿਚ ਸ਼ੁਕਰਾਨੇ ਦੇ ਪਾਠ ਦੀ ਅਰਦਾਸ ਉਪਰੰਤ ਰਾਸ਼ਟਰੀ ਸਿੱਖ ਸੰਗਤ ਨੇ ਪਵਿੱਤਰ ਜਲ ਦੀ ਗਾਗਰ ਭੇਟ ਕੀਤੀ। ਰਾਸ਼ਟਰੀ ਸਿੱਖ ਸੰਗਤ ਪੰਜਾਬ ਦੇ ਬੁਲਾਰੇ ਤੇ ਅੰਮ੍ਰਿਤਸਰ ਦੇ ਜਨਰਲ ਸਕੱਤਰ ਡਾ. ਸੰਦੀਪ ਸਿੰਘ ਨੇ ਦਸਿਆ ਕਿ ਅੰਮ੍ਰਿਤਸਰ ਦੇ ਪਵਿੱਤਰ ਪੰਜ ਸਰੋਵਰਾਂ ਦੇ ਜਲ ਦੀ ਗਾਗਰ ਰਾਸ਼ਟਰੀ ਸਿੱਖ ਸੰਗਤ ਦੇ ਅਧਿਕਾਰੀ ਅੰਮ੍ਰਿਤਸਰ ਤੋਂ ਲੈ ਕੇ ਅਯੋਧਿਆ ਪਹੁੰਚੇ ਹੋਏ ਸਨ।

Giani Iqbal SinghGiani Iqbal Singh

ਅਰਦਾਸ ਮੌਕੇ ਗਿਆਨ ਦੇਵ ਜੀ, ਡਾ .ਦੇਵ ਸਿੰਘ, ਬਾਬਾ ਨਿਰਮਲ ਸਿੰਘ ਰੰਧਾਵਾ, ਬਾਬਾ ਗੁਰਜੀਤ ਸਿੰਘ ਅਯੁਧਿਆ, ਰਾਸ਼ਟਰੀ ਸਿੱਖ ਸੰਗਤ ਦੇ ਰਾਸ਼ਟਰੀ ਪ੍ਰਧਾਨ ਗੁਰਚਰਨ ਸਿੰਘ ਗਿੱਲ, ਗੁਰਬਚਨ ਸਿੰਘ ਮੋਖਾ, ਜਸਬੀਰ ਸਿੰਘ, ਭਾਜਪਾ ਨੇਤਾ ਆਰ ਪੀ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਭਾਈਚਾਰੇ ਦੇ ਆਗੂ ਹਾਜ਼ਰ ਸਨ।

Giani Iqbal SinghGiani Iqbal Singh

ਗੁਰਬਚਨ ਸਿੰਘ ਗਿੱਲ ਨੇ ਕਿਹਾ ਕਿ ਅਯੁਧਿਆ ਵਿਚ ਰਾਮ ਮੰਦਰ ਦੇ ਨਿਰਮਾਣ ਵਿਚ ਸਿੱਖ ਸੰਗਤ ਦਾ ਪਹੁੰਚਣਾ ਇਕ ਇਤਿਹਾਸਕ ਦਿਨ ਵਜੋਂ ਜਾਣਿਆ ਜਾਵੇਗਾ। ਉਨ੍ਹਾਂ ਨੇ ਸਾਰੇ ਸਿੱਖ ਜਗਤ ਨੂੰ ਰਾਮ ਮੰਦਰ ਦੇ ਨਿਰਮਾਣ ਦੀ ਖ਼ੁਸ਼ੀ ਵਿਚ ਦੀਵੇ ਜਗਾਉਣ ਲਈ ਕਿਹਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement