ਮਹਾਨ ਵਿਦਵਾਨ ਅਤੇ ਸਿੱਖ ਪ੍ਰਚਾਰਕ ਡਾ. ਸਰੂਪ ਸਿੰਘ ਅਲੱਗ ਦਾ ਦਿਹਾਂਤ
Published : Aug 6, 2022, 5:14 pm IST
Updated : Aug 6, 2022, 5:14 pm IST
SHARE ARTICLE
Great scholar and Sikh preacher Dr. Sarup Singh Alag passed away
Great scholar and Sikh preacher Dr. Sarup Singh Alag passed away

ਉਹਨਾਂ ਨੇ ਲੁਧਿਆਣਾ ਦੇ ਦਯਾਨੰਦ ਹਸਪਤਾਲ ਵਿਚ ਆਖ਼ਰੀ ਸਾਹ ਲਏ।


ਅੰਮ੍ਰਿਤਸਰ: ਗੁਰਮਤਿ ਸਾਹਿਤ ਦੀਆਂ ਸਵਾ ਸੌ ਦੇ ਕਰੀਬ ਕਿਤਾਬਾਂ ਦੇ ਲਿਖਾਰੀ ਅਤੇ ਮਹਾਨ ਸਿੱਖ ਵਿਦਵਾਨ ਡਾ.ਸਰੂਪ ਸਿੰਘ ਅਲੱਗ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਨੇ ਲੁਧਿਆਣਾ ਦੇ ਦਯਾਨੰਦ ਹਸਪਤਾਲ ਵਿਚ ਆਖ਼ਰੀ ਸਾਹ ਲਏ। ਡਾ. ਸਰੂਪ ਸਿੰਘ ਅਲੱਗ ਸਿੱਖ ਕੌਮ ਲਈ ਨਿਰੰਤਰ ਕਾਰਜਸ਼ੀਲ ਵਿਦਵਾਨ ਲੇਖਕ ਸਨ, ਖ਼ਾਸ ਗੱਲ ਇਹ ਹੈ ਕਿ ਉਹਨਾਂ ਦੀਆਂ ਸਾਰੀਆਂ ਕਿਤਾਬਾਂ ਭੇਟਾ ਰਹਿਤ ਹਨ।

Great scholar and Sikh preacher Dr. Sarup Singh Alag passed awayGreat scholar and Sikh preacher Dr. Sarup Singh Alag passed away

ਉਹਨਾਂ ਦੀ ਸ੍ਰੀ ਦਰਬਾਰ ਸਾਹਿਬ ਬਾਰੇ ਲਿਖੀ ਪੁਸਤਕ 'ਹਰਿਮੰਦਰ ਦਰਸ਼ਨ' ਦੇ 218 ਐਡੀਸ਼ਨ ਪ੍ਰਕਾਸ਼ਿਤ ਹੋਏ ਸਨ, ਇਹ ਪੁਸਤਕ ਲੱਖਾਂ ਦੀ ਗਿਣਤੀ ਵਿਚ ਸੰਗਤ ਨੂੰ ਵੰਡੀ ਜਾ ਰਹੀ ਹੈ। ਡਾ. ਸਰੂਪ ਸਿੰਘ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਰਤਮਾਨ ਸਮੇਂ ਅਜਿਹੀਆਂ ਸਖਸ਼ੀਅਤਾਂ ਦੇ ਜੀਵਨ ਤੋਂ ਹਰੇਕ ਗੁਰਸਿੱਖ ਨੂੰ ਸੇਧ ਲੈਣ ਦੀ ਜ਼ਰੂਰਤ ਹੈ। ਸਿੱਖ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦੇ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਰਘਬੀਰ ਸਿੰਘ ਨੇ ਦੁੱਖ ਪ੍ਰਗਟਾਇਆ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement