ਪੰਜਾਬ ਸਰਕਾਰ ਬੇਅਦਬੀ ਕੇਸਾਂ ਦੇ ਜ਼ਬਤ ਦਸਤਾਵੇਜ਼ ਅਤੇ ਕਲੋਜ਼ਰ ਰਿਪੋਰਟ ਹਾਸਲ ਕਰਨ ਦੀ ਹੱਕਦਾਰ
Published : Oct 6, 2019, 8:21 am IST
Updated : Oct 6, 2019, 8:26 am IST
SHARE ARTICLE
Beadbi kand
Beadbi kand

ਸੀ.ਬੀ.ਆਈ. ਅਦਾਲਤ ਨੇ ਪੰਜਾਬ ਦੇ ਅਧਿਕਾਰ ਦੀ ਕੀਤੀ ਪ੍ਰੋੜਤਾ

ਐਸ.ਏ.ਐਸ. ਨਗਰ, 5  (ਸੁਖਦੀਪ ਸਿੰਘ ਸੋਈਂ) : ਇਥੋਂ ਦੀ ਸੀ.ਬੀ.ਆਈ. ਦੀ ਇਕ ਅਦਾਲਤ ਨੇ ਸਨਿਚਰਵਾਰ ਨੂੰ ਬਰਗਾੜੀ ਬੇਅਦਬੀ ਕੇਸਾਂ ਵਿਚ ਕਲੋਜਰ ਰਿਪੋਰਟ ਹਾਸਲ ਕਰਨ ਦੇ ਪੰਜਾਬ ਦੇ ਅਧਿਕਾਰ ਦੀ ਪ੍ਰੋੜਤਾ ਕਰਦਿਆਂ ਕਿਹਾ ਕਿ ਸਾਰੇ ਜ਼ਬਤ ਦਸਤਾਵੇਜ਼ਾਂ ਸਮੇਤ ਇਸ ਰਿਪੋਰਟ ਦੀ ਤਸਦੀਕਸ਼ੁਦਾ ਕਾਪੀ ਦੇਣ ਲਈ ਅਦਾਲਤ ਦੀ ਤਸੱਲੀ ਲਈ 'ਢੁਕਵਾਂ ਤਰਕ' ਮੌਜੂਦ ਹੈ।

CBICBI

ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਨਿਰਭਉ ਸਿੰਘ ਨੇ ਵਿਸ਼ੇਸ਼ ਜੁਡੀਸ਼ੀਅਲ ਮੈਜਿਸਟਰੇਟ ਵਲੋਂ 23 ਜੁਲਾਈ ਨੂੰ ਪਾਸ ਕੀਤੇ ਹੁਕਮਾਂ ਵਿਰੁਧ ਸੂਬਾ ਸਰਕਾਰ ਦੀ ਨਜ਼ਰਸਾਨੀ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ। ਵਿਸ਼ੇਸ਼ ਜੁਡੀਸ਼ੀਅਲ ਮੈਜਿਸਟਰੇਟ ਨੇ ਕਲੋਜਰ ਰਿਪੋਰਟ ਦੇਣ ਦੀ ਮੰਗ ਕਰਨ ਵਾਲੀ ਪੰਜਾਬ ਸਰਕਾਰ ਦੀ ਅਰਜ਼ੀ ਨੂੰ ਰੱਦ ਕਰ ਦਿਤਾ ਸੀ।

Beadbi KandBeadbi Kandਇਸ ਅਦਾਲਤ ਵਿਚ ਨਜ਼ਰਸਾਨੀ ਪਟੀਸ਼ਨ ਉਤੇ ਬਹਿਸ ਕਰਨ ਲਈ ਦੋ ਵਿਸ਼ੇਸ਼ ਸਰਕਾਰੀ ਵਕੀਲਾਂ ਰਾਜੇਸ਼ ਸਲਵਾਨ ਅਤੇ ਸੰਜੀਵ ਬੱਤਰਾ (ਦੋਵੇਂ ਜ਼ਿਲ੍ਹਾ ਅਟਾਰਨੀ) ਦੀ ਟੀਮ ਕਾਇਮ ਕਰਨ ਵਾਲੇ ਐਡਵੋਕੇਟ ਜਨਰਲ ਅਤੁਲ ਨੰਦਾ ਮੁਤਾਬਕ ਸੀ.ਬੀ.ਆਈ. ਜੱਜ ਨੇ ਵਿਸ਼ੇਸ਼ ਮੈਜਿਸਟਰੇਟ ਨੂੰ ਆਦੇਸ਼ ਦਿਤਾ ਕਿ ਪੰਜਾਬ ਸਰਕਾਰ ਨੂੰ ਇਹ ਦਸਤਾਵੇਜ਼ ਮੁਹਈਆ ਕੀਤੇ ਜਾਣ। ਵਿਸ਼ੇਸ਼ ਸਰਕਾਰੀ ਵਕੀਲਾਂ ਸਮੇਤ ਏ.ਆਈ.ਜੀ. ਕ੍ਰਾਈਮ ਸਰਬਜੀਤ ਸਿੰਘ ਵੀ ਪੰਜਾਬ ਸਰਕਾਰ ਤਰਫ਼ੋਂ ਅਦਾਲਤ ਵਿਚ ਪੇਸ਼ ਹੋਏ।

Beadbi KandBeadbi Kand

ਸੂਬਾ ਸਰਕਾਰ ਦੇ ਤਰਕ ਕਿ ਉਹ ਕਲੋਜਰ ਰਿਪੋਰਟ ਅਤੇ ਜ਼ਬਤ ਦਸਤਾਵੇਜ਼ਾਂ ਦੀਆਂ ਕਾਪੀਆਂ ਹਾਸਲ ਕਰਨ ਦੀ ਹੱਕਦਾਰ ਹੈ, ਨੂੰ ਮੰਨਦਿਆਂ ਅਦਾਲਤ ਨੇ ਕਿਹਾ ਕਿ 'ਪੰਜਾਬ ਸਿਵਲ ਤੇ ਮੀਨਲ ਕੋਰਟਸ ਪ੍ਰੈਪਰੇਸ਼ਨ ਐਂਡ ਸਪਲਾਈ ਆਫ਼ ਕੌਪੀਜ਼ ਆਫ਼ ਰਿਕਾਰਡ ਰੂਲਜ਼, 1965' ਦੀਆਂ ਸਬੰਧਤ ਧਾਰਾਵਾਂ ਤਹਿਤ ਫ਼ੌਜਦਾਰੀ ਕੇਸ ਦੀ ਧਿਰ ਚਲਾਨ ਦੀ ਕਾਪੀ ਹਾਸਲ ਕਰਨ ਦੀ ਹੱਕਦਾਰ ਹੈ ਅਤੇ ਜੇ ਅਦਾਲਤ ਦੀ ਤਸੱਲੀ ਕਰਵਾਉਂਦੇ ਢੁਕਵੇਂ ਤਰਕ ਮੌਜੂਦ ਹਨ ਤਾਂ ਫ਼ੌਜਦਾਰੀ ਕੇਸ ਵਿਚ ਕੋਈ 'ਅਜਨਬੀ' ਵਿਅਕਤੀ ਵੀ ਚਲਾਨ ਦੀ ਕਾਪੀ ਹਾਸਲ ਕਰ ਸਕਦਾ ਹੈ।

Central GovernmentCentral Government

ਨਜ਼ਰਸਾਨੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਟਿੱਪਣੀ ਕੀਤੀ ਕਿ ਨਿਯਮ 4(4) ਮੁਤਾਬਕ ਜੇ ਭਾਰਤ ਵਿਚ ਕੇਂਦਰ ਸਰਕਾਰ ਜਾਂ ਸੂਬਾ ਸਰਕਾਰ ਦੇ ਕਿਸੇ ਸਰਕਾਰੀ ਅਧਿਕਾਰੀ ਨੂੰ ਦਫ਼ਤਰੀ ਮੰਤਵ ਲਈ ਕੇਸ ਦੀਆਂ ਕਾਪੀਆਂ ਦੀ ਲੋੜ ਹੈ ਤਾਂ ਇਹ ਮੁਫ਼ਤ ਵਿਚ ਦਿਤੀਆਂ ਜਾਣਗੀਆਂ। ਇਸ ਲਈ ਕਾਪੀ ਦੀ ਮੰਗ ਕਰਨ ਵਾਲੀ ਅਰਜ਼ੀ ਸਬੰਧਤ ਸਰਕਾਰ ਦੇ ਵਿਭਾਗੀ ਮੁਖੀ ਵਲੋਂ ਤਸਦੀਕ ਕੀਤੀ ਹੋਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement