ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਸਮਰਪਿਤ ਹਵਾਈ ਅੱਡਾ ਰਾਜਾਸਾਂਸੀ ਰੰਗ-ਬਰੰਗੇ ਫੁੱਲਾਂ ਨਾਲ ਸਜਾਇਆ
Published : Oct 6, 2025, 9:54 am IST
Updated : Oct 6, 2025, 9:54 am IST
SHARE ARTICLE
The airport was decorated with colorful flowers in honor of the birth anniversary of the fourth Guru, Sri Guru Ram Das Sahib Ji.
The airport was decorated with colorful flowers in honor of the birth anniversary of the fourth Guru, Sri Guru Ram Das Sahib Ji.

35 ਤੋਂ 40 ਕਿਸਮ ਦੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਫੁੱਲਾਂ ਨਾਲ ਕੀਤੀ ਗਈ ਹੈ ਸਜਾਵਟ

ਰਾਜਾਸਾਂਸੀ :  ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਨੂੰ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ। ਹਵਾਈ ਅੱਡਾ ਦੇ ਯਾਤਰੀ ਹਾਲ ’ਚ ਸੁਸ਼ੋਭਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮਾਡਲ ਅਤੇ ਚੌਥੇ ਪਾਤਸ਼ਾਹ ਸ੍ਰੀ ਰਾਮਦਾਸ ਸਾਹਿਬ ਜੀ ਦੇ ਸਰੂਪ (ਤਸਵੀਰ) ਨੂੰ ਵੀ ਰੰਗ-ਬਰੰਗੇ ਫੁੱਲਾਂ ਨਾਲ ਸਜਾਇਆ ਗਿਆ। ਇਸ ਤੋਂ ਇਲਾਵਾ ਹਵਾਈ ਅੱਡੇ ਦੇ ਅੰਦਰ ਪ੍ਰਵੇਸ਼ ਕਰਨ ਅਤੇ ਯਾਤਰੀਆਂ ਦੇ ਬਾਹਰ ਆਉਣ ਵਾਲੇ ਗੇਟ ਅਤੇ ਹੋਰ ਵੱਖ-ਵੱਖ ਖੇਤਰ ਫੁੱਲਾਂ ਨਾਲ ਸਜਾਏ ਗਏ।

ਦੇਸ਼ ਵਿਦੇਸ਼ਾਂ ਤੋਂ ਇਥੇ ਪੁੱਜਣ ਵਾਲੇ ਯਾਤਰੀ ਫੁੱਲਾਂ ਨਾਲ ਸੱਜੇ ਹਵਾਈ ਅੱਡੇ ਦੇ ਮਨਮੋਹਕ ਦ੍ਰਿਸ਼ ਨੂੰ ਵੇਖ ਕੇ ਖ਼ੁਸ਼ ਹੋ ਰਹੇ ਸਨ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਮੂਹਰੇ ਨਤਮਸਤਕ ਹੋ ਰਹੇ ਹਨ। ਹਵਾਈ ਅੱਡੇ ’ਤੇ ਫੁੱਲਾਂ ਦੀ ਸਜਾਵਟ ਦੀ ਸੇਵਾ ਨਿਭਾਅ ਰਹੇ ਪ੍ਰਭਦੀਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਹਵਾਈ ਅੱਡੇ ਅਤੇ ਰੇਲਵੇ ਸਟੇਸ਼ਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਤੇ ਸਹਿਯੋਗ ਨਾਲ ਸ਼ਵਿੰਦਰਪਾਲ ਸਿੰਘ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਵਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਮੌਕੇ ਹਰ ਸਾਲ ਨਿਭਾਈ ਜਾਂਦੀ ਹੈ।

ਇਸ ਸੇਵਾ ਵਿਚ ਸਿੰਘ ਸਾਹਿਬ ਜਥੇ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਦਰਬਾਰ ਦੇ ਮੈਨੇਜਰ ਭਗਵੰਤ ਸਿੰਘ ਦਾ ਪੂਰਨ ਸਹਿਯੋਗ ਹੈ। ਸੇਵਾਦਾਰ ਪ੍ਰਭਦੀਪ ਸਿੰਘ ਨੇ ਦੱਸਿਆ ਕਿ ਹਵਾਈ ਅੱਡੇ ’ਤੇ ਫੁੱਲਾਂ ਦੀ ਸਜਾਵਟ ਕਰਨ ਲਈ 30 ਵਿਸ਼ੇਸ਼ ਕਾਰੀਗਰਾਂ ਅਤੇ 40 ਸੇਵਾਦਾਰ ਪ੍ਰੇਮੀਆਂ ਵਲੋਂ ਸੇਵਾ ਨਿਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰੀਬ 35-40 ਕਿਸਮ ਦੇ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ ਅਤੇ ਇਹ ਫੁੱਲਾਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਹਨ। ਇਹ ਫੁੱਲ ਭਾਰਤ ਤੋਂ ਇਲਾਵਾ ਯੂਰਪੀਅਨ, ਥਾਈਲੈਂਡ, ਬੈਕਾਂਕ ਆਦਿ ਦੇਸ਼ਾਂ ਤੋਂ ਮੰਗਵਾਏ ਗਏ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement