
ਇਸੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸਾਲ 2017 'ਚ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕਰਨ ਦੀ ਘਟਨਾ ਵਾਪਰ ਚੁੱਕੀ ਹੈ।
ਡੇਰਾਬੱਸੀ - ਡੇਰਾਬੱਸੀ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਦੇਵੀਨਗਰ ਵਿਖੇ ਅੱਜ ਸਵੇਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਇਲਾਕੇ ਦੀਆਂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਣੀਆਂ ਸ਼ੁਰੂ ਹੋ ਗਈਆਂ। ਹਾਲਾਂਕਿ ਬੇਅਦਬੀ ਕਰਨ ਵਾਲੀ ਵਿਆਹੁਤਾ ਮਹਿਲਾ ਨੂੰ ਮਾਨਸਿਕ ਤੌਰ ਤੇ ਬਿਮਾਰ ਦੱਸਿਆ ਜਾ ਰਿਹਾ ਹੈ।
Disrespect Of Guru Granth Sahib Ji Again In Village Devinagar
ਜਿਸ ਦੀ ਪਹਿਚਾਣ 32 ਸਾਲਾ ਰਣਜੀਤ ਕੌਰ ਪੁੱਤਰੀ ਲੇਟ ਗੁਰਮਾ ਸਿੰਘ ਪਤਨੀ ਹਰਜੀਤ ਸਿੰਘ ਦੇ ਤੌਰ ਤੇ ਹੋਈ ਹੈ ਜੋ ਕਿ ਪਿੰਡ ਭੁੱਡਾ ਵਿਖੇ ਵਿਆਹੀ ਹੋਈ ਹੈ। ਰਣਜੀਤ ਕੌਰ ਜ਼ਿਆਦਾਤਰ ਆਪਣੇ ਪੇਕੇ ਪਿੰਡ ਦੇਵੀਨਗਰ ਵਿਖੇ ਹੀ ਰਹਿੰਦੀ ਹੈ। ਪੁਲਿਸ ਨੇ ਦੋਸ਼ੀ ਮਹਿਲਾ ਨੂੰ ਗ੍ਰਿਫ਼ਤਾਰ ਕਰਕੇ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਤਿੰਨ ਸਾਲ ਪਹਿਲਾਂ ਵੀ ਇਸ ਪਿੰਡ ਵਿਚ ਇਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ ।
Disrespect Of Guru Granth Sahib Ji Again In Village Devinagar
ਪ੍ਰਾਪਤ ਜਾਣਕਾਰੀ ਅਨੁਸਾਰ ਦੋ ਬੱਚਿਆਂ ਦੀ ਮਾਂ ਰਣਜੀਤ ਕੌਰ ਅੱਜ ਸਵੇਰੇ ਹੀ ਆਪਣੇ ਸਹੁਰੇ ਪਿੰਡ ਭੁੱਡਾ ਤੋਂ ਪੇਕੇ ਪਿੰਡ ਦੇਵੀ ਨਗਰ ਵਿਖੇ ਆਈ ਸੀ। ਜਿਸ ਤੋਂ ਬਾਅਦ ਕਰੀਬ 8: 30 ਵਜੇ ਰਣਜੀਤ ਕੌਰ ਨੇ ਗੁਰਦੁਆਰਾ ਸਾਹਿਬ ਵਿਖੇ ਆ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਅਨੁਸਾਰ ਉਕਤ ਮਹਿਲਾ ਹਰ ਰੋਜ਼ ਸਵੇਰੇ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਂਦੀ ਸੀ।
Disrespect Of Guru Granth Sahib Ji Again In Village Devinagar
ਉਨ੍ਹਾਂ ਦੱਸਿਆ ਕਿ 417 ਅੰਗਾਂ ਤੋਂ ਲੈ ਕੇ 686 ਅੰਗਾਂ ਤਕ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਐੱਸ ਪੀ ਰਣਜੋਧ ਕੌਰ ਗਰੇਵਾਲ, ਡੀਐੱਸਪੀ ਗੁਰਬਖਸ਼ੀਸ਼ ਸਿੰਘ ਮਾਨ ਅਤੇ ਥਾਣਾ ਮੁਖੀ ਸਤਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਬਰੀਕੀ ਨਾਲ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Disrespect Of Guru Granth Sahib Ji Again In Village Devinagar
ਦੱਸ ਦਈਏ ਕਿ ਇਸ ਤੋਂ ਪਹਿਲਾਂ ਟਿੱਬਾ ਰੋਡ ਦੀ ਗਰੇਵਾਲ ਕਾਲੋਨੀ ਪ੍ਰੇਮ ਵਿਹਾਰ ਇਲਾਕੇ ਵਿਚ ਸੋਮਵਾਰ ਦੇਰ ਰਾਤ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦੀ ਸੂਚਨਾ ਦੇਣ ਵਾਲਾ ਹੀ ਦੋਸ਼ੀ ਨਿਕਲਿਆ। ਉਹ ਇੱਕ ਲੋਕਲ ਅਖਬਾਰ ਦਾ ਪੱਤਰਕਾਰ ਸੀ ਅਤੇ ਉਸ ਨੇ ਪੱਤਰਕਾਰੀ ਵਿਚ ਪ੍ਰਸਿੱਧੀ ਹਾਸਲ ਕਰਨ ਅਤੇ ਅਖਬਾਰ ਨੂੰ ਸਭ ਤੋਂ ਪਹਿਲਾਂ ਖਬਰ ਦੇਣ ਦੇ ਚੱਕਰ ਵਿਚ ਵਾਰਦਾਤ ਕੀਤੀ ਸੀ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ।