'ਸਿੱਖਾਂ ਕੋਲੋਂ ਨਹੀਂ ਖੁਸਿਆ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ'
Published : Nov 6, 2020, 7:48 am IST
Updated : Nov 6, 2020, 7:48 am IST
SHARE ARTICLE
Kartarpur Sahib
Kartarpur Sahib

ਪਾਕਿ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ 'ਰੋਜ਼ਾਨਾ ਸਪੋਕਸਮੈਨ' ਕੋਲ ਕੀਤਾ ਪ੍ਰਗਟਾਵਾ

ਚੰਡੀਗੜ੍ਹ  (ਨੀਲ ਭਲਿੰਦਰ ਸਿੰਘ) : ਪਾਕਿਸਤਾਨ ਸਰਕਾਰ  ਵਲੋਂ ਇਤਿਹਾਸਕ ਗੁਰਦਵਾਰਾ ਦਰਬਾਰ ਸਾਹਿਰ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਸਿੱਖਾਂ ਕੋਲੋਂ ਖੋਹ ਲਿਆ ਗਿਆ ਹੋਣ ਦੀ ਚਰਚਿਤ ਖ਼ਬਰ ਦਾ ਦੂਜਾ ਪਹਿਲੂ ਵੀ ਸਾਹਮਣੇ ਆ ਗਿਆ ਹੈ ਜਿਸ ਮੁਤਾਬਕ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਮੀਡੀਆ ਦੇ ਇਕ ਵੱਡੇ ਹਿੱਸੇ ਵਲੋਂ ਪ੍ਰਚਾਰੀ ਜਾ ਰਹੀ ਇਸ ਖ਼ਬਰ ਨੂੰ ਸਿਰੇ ਤੋਂ ਖ਼ਾਰਜ ਕੀਤਾ ਹੈ।

Pakistan Sikh Gurudwara parbandhak CommitteePakistan Sikh Gurudwara parbandhak Committee

ਭਾਰਤ ਤੋਂ ਬਾਹਰ ਸਿੱਖਾਂ ਦੀ ਪ੍ਰਮੁੱਖ ਨੁਮਾਇੰਦਾ ਜਮਾਤ ਵਜੋਂ ਜਾਣੀ ਜਾਂਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਸਤਵੰਤ ਸਿੰਘ ਨੇ ਇਸ ਬਾਰੇ ਪਾਕਿਸਤਾਨ ਦੀ ਕੌਮੀ ਰਾਜਧਾਨੀ ਇਸਲਾਮਾਬਾਦ ਤੋਂ ਇਸ ਪੱਤਰਕਾਰ ਨਾਲ ਉਚੇਚੀ ਗੱਲਬਾਤ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਕਿਸਤਾਨ ਦੇ ਹੋਰਨਾਂ ਸਿੱਖ ਗੁਰਧਾਮਾਂ ਸਣੇ ਸ੍ਰੀ ਦਰਬਾਰ ਸਾਹਿਬ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਰਹਿਤ ਮਰਿਆਦਾ ਤੇ ਸੇਵਾ ਸੰਭਾਲ ਦਾ ਜ਼ਿੰਮਾ ਪਹਿਲਾਂ ਦੀ ਤਰ੍ਹਾਂ ਸਿੱਖਾਂ ਖ਼ਾਸਕਰ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਕੋਲ ਹੀ ਹੈ।

Kartarpur Sahib Kartarpur Sahib

ਉਨ੍ਹਾਂ ਸਪੱਸ਼ਟ ਕੀਤਾ ਕਿ ਪਾਕਿਸਤਾਨ ਦੇ ਹੋਂਦ ਵਿਚ ਆਉਣ ਤੋਂ ਬਾਅਦ ਗ਼ੈਰ ਮੁਸਲਿਮ ਧਾਰਮਕ ਅਸਥਾਨਾਂ ਤੇ ਹੋਰਨਾਂ ਥਾਵਾਂ ਦੇ ਰੱਖ ਰਖਾਅ ਤੇ ਬਾਹਰੀ ਪ੍ਰਬੰਧਾਂ ਹਿਤ ਗਠਤ ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ ( ਈ ਟੀ ਪੀ ਬੀ) ਪਾਕਿਸਤਾਨ ਨੂੰ ਹੀ ਮੁੜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਕਰਤਾਰਪੁਰ ਸਾਹਿਬ ਦੇ ਬਾਹਰੀ ਪ੍ਰਬੰਧਾਂ ਦਾ ਜ਼ਿੰਮਾ ਸੌਂਪਿਆ ਗਿਆ ਹੈ।

SikhSikh

ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਭਾਰਤੀ ਸਰਹੱਦ ਤੋਂ ਕੌਮਾਂਤਰੀ ਲਾਂਘਾ ਬਣਾਉਣ ਮੌਕੇ ਇਸ ਕਾਰਜ ਵਿਚ ਪਾਕਿਸਤਾਨ ਦੇ ਕਈ ਵੱਡੇ ਵੱਡੇ ਮੰਤਰਾਲੇ ਤੇ ਵਿਭਾਗ ਸ਼ਾਮਲ ਕਰਨੇ ਪੈ ਗਏ ਸਨ। ਸੁਰੱਖਿਆ ਤੇ ਵਿਦੇਸ਼ ਮਾਮਲਿਆਂ ਨਾਲ ਜੁੜੇ ਸਰੋਕਾਰਾਂ ਕਰ ਕੇ ਉਸ ਵੇਲੇ ਆਰਜ਼ੀ ਤੌਰ 'ਤੇ ਈਟੀਪੀਬੀ ਤੋਂ ਇਹ ਪ੍ਰਬੰਧ ਲੈ ਲਏ ਗਏ ਸਨ। ਜਦਕਿ ਇਸ ਤੋਂ ਪਹਿਲਾਂ ਵੀ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਬਾਹਰੀ ਪ੍ਰਬੰਧ ਤੇ ਹੋਰ ਇੰਤਜ਼ਾਮ ਦਾ ਜਿੰਮਾ ਵੀ ਈਟੀਪੀਬੀ ਕੋਲ ਹੀ ਸੀ।

kartarpur sahibKartarpur Sahib

ਸੋ ਇਸ ਕਰ ਕੇ ਹੁਣ ਕੌਮਾਂਤਰੀ ਲਾਂਘੇ ਦਾ ਨਿਰਮਾਣ ਕਾਰਜ ਤੇ ਹੋਰ  ਲੋੜੀਂਦੀਆਂ ਗਤੀਵਿਧੀਆਂ ਸੰਪੂਰਨ ਹੋ ਜਾਣ ਤੋਂ ਬਾਅਦ ਇਹ ਜ਼ਿੰਮਾ  ਈਟੀਪੀਬੀ ਨੂੰ ਸਿਰਫ਼ ਮੁੜ ਸੌਂਪਿਆ ਗਿਆ ਹੈ। ਜਦਕਿ  ਪਾਕਿਸਤਾਨ ਸਥਿਤ ਹੋਰਨਾਂ ਗੁਰੂਧਾਮਾਂ ਦੀ ਧਾਰਮਕ ਸੇਵਾ ਸੰਭਾਲ ਦਾ ਜਿੰਮਾ ਪਹਿਲਾਂ ਦੀ ਤਰ੍ਹਾਂ ਹੀ ਸਿੱਖਾਂਂ ਖ਼ਾਸਕਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੀ ਹੈ।

Imran khan opens treasury to battle corona virus in pakistan finances package declaredImran khan 

ਉਨ੍ਹਾਂ ਇਹ ਵੀ ਸਪਸ਼ਟ ਤੌਰ 'ਤੇ ਕਿਹਾ ਕਿ ਕਿਸੇ ਵੀ ਮੁਲਕ ਅੰਦਰ ਮੌਜੂਦ ਧਾਰਮਕ ਅਸਥਾਨਾਂ, ਇਮਾਰਤਾਂ ਜਾਂ ਹੋਰ ਚੀਜ਼ਾਂ ਦੇ ਰੱਖ ਰਖਾਅ, ਪ੍ਰਬੰਧਾਂ ਜਾਂ ਹੋਰ ਪ੍ਰਸ਼ਾਸਨਿਕ ਕਾਰਜਾਂ ਬਾਰੇ ਫ਼ੈਸਲਾ ਉਸ ਮੁਲਕ ਦਾ  ਅੰਦਰੂਨੀ ਮਸਲਾ ਜਾਂ ਵਿਸ਼ਾ ਹੈ ਕਿਸੇ ਦੂਸਰੇ ਮੁਲਕ ਖ਼ਾਸਕਰ ਦੂਸਰੇ ਮੁਲਕ ਦੇ ਪਾਕਿਸਤਾਨ ਵਿਰੋਧੀ ਮੀਡੀਆ ਨੂੰ ਉਸ ਵਿਚ ਦਖ਼ਲ ਦੇਣ ਦਾ ਕੋਈ ਹੱਕ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਇਹ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਦੀ ਬਦੌਲਤ ਹੀ ਹੈ ਕਿ ਸੈਂਕੜੇ ਏਕੜ ਜ਼ਮੀਨ ਖ਼ਰੀਦ ਕੇ ਕਰਤਾਰਪੁਰ ਸਾਹਿਬ ਲਾਂਘਾ ਹੋਂਦ ਵਿਚ ਲਿਆਂਦਾ ਗਿਆ ਤੇ ਹੋਰ ਉਸਾਰੀ ਕਾਰਜ ਕੀਤੇ ਗਏ ਹਨ।

Kartarpur Sahib Kartarpur Sahib

ਦਸਣਯੋਗ ਹੈ ਕਿ ਮੀਡੀਆ ਦੇ ਇਕ ਵੱਡੇ ਹਿੱਸੇ ਵਲੋਂ ਵੀਰਵਾਰ ਸਵੇਰ ਤੋਂ ਹੀ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਪ੍ਰਬੰਧ ਸਿੱਖਾਂ ਤੋਂ ਵਾਪਸ ਲੈ ਕੇ 9 ਮੁਸਲਿਮ ਮੈਂਬਰਾਂ ਵਾਲੀ ਨਵੀਂ ਬਾਡੀ ਪ੍ਰਾਜੈਕਟ ਮੈਨੇਜਮੈਂਟ ਯੂਨਿਟ (ਪੀ ਐਮ ਯੂ) ਨੂੰ ਦੇ ਦਿਤਾ ਹੈ। ਅਵੈਕਿਊ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਇਸ ਬਾਬਤ ਹੁਕਮ ਜਾਰੀ ਕੀਤੇ ਗਏ ਹਨ।

Imran KhanImran Khan

ਹੁਕਮਾਂ ਮੁਤਾਬਕ ਪਾਕਿਸਤਾਨ ਦੇ ਧਾਰਮਕ ਮਾਮਲਿਆਂ ਬਾਰੇ ਮੰਤਰਾਲੇ ਨੇ ਇਹ ਪੀ.ਐਮ.ਯੂ. ਬਣਾਇਆ ਹੈ ਜੋ ਗੁਰਦਵਾਰਾ ਦਰਬਾਰ ਸਾਹਿਰ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਤੇ ਰੱਖ ਰੱਖਾਅ ਵੇਖੇਗਾ। ਹੁਕਮ ਮੁਤਾਬਕ ਵਜ਼ਾਰਤੀ ਆਰਥਕ ਤਾਲਮੇਲ ਕਮੇਟੀ ਨੇ ਇਸ ਪੀ ਐਮ ਯੂ ਵਾਸਤੇ ਪ੍ਰਵਾਨਗੀ ਦੇ ਦਿਤੀ ਹੈ ਤੇ ਇਹ ਸੈਲਫ਼-ਫ਼ਾਈਨੈਨਸਿੰਗ ਬਾਡੀ ਹੋਵੇਗੀ। ਅਵੈਕਿਊ ਟਰੱਸਟ ਪ੍ਰਾਪਰਟੀ ਬੋਰਡ ਦੇ ਐਡੀਸ਼ਨਲ ਸਕੱਤਰ ਤਾਰਿਕ ਖ਼ਾਨ ਨੂੰ ਸੀ ਈ ਓ ਨਿਯੁਕਤ ਕੀਤਾ ਗਿਆ ਹੈ ਤੇ ਇਸ ਵਿਚ 8 ਹੋਰ ਮੁਸਲਿਮ ਮੈਂਬਰ ਸ਼ਾਮਲ ਕੀਤੇ ਗਏ ਹਨ ਜੋ ਸਾਰੇ ਈ ਟੀ ਬੀ ਪੀ ਦੇ ਅਧਿਕਾਰੀ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement