SGPC ਚੋਣਾਂ : ਪਿੱਛੇ ਹਟਣ ਲਈ ਪਾਇਆ ਜਾ ਰਿਹਾ ਦਬਾਅ, ਪਰ ਉਹ ਪਿੱਛੇ ਨਹੀਂ ਹਟਣਗੇ- ਬੀਬੀ ਜਗੀਰ ਕੌਰ

By : GAGANDEEP

Published : Nov 6, 2022, 9:10 pm IST
Updated : Nov 6, 2022, 9:17 pm IST
SHARE ARTICLE
Bibi jagir Kaur
Bibi jagir Kaur

ਪ੍ਰਧਾਨ ਨੇ ਕਾਰਵਾਈ ਲਈ ਕੁਝ ਹੀ ਮਿੰਟਾਂ 'ਚ ਬਣਾਈ ਅਨੁਸ਼ਾਸਨੀ ਕਮੇਟੀ- ਬੀਬੀ ਜਗੀਰ ਕੌਰ

 

 ਜਲੰਧਰ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਅੰਦਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਬੀਬੀ ਜਗੀਰ ਕੌਰ ਨੇ ਐਤਵਾਰ ਨੂੰ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪਣਾ ਪੱਖ ਸਪੱਸ਼ਟ ਕੀਤਾ। ਉਹਨਾਂ ਕਿਹਾ ਕਿ ਉਸ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ, ਦਬਾਅ ਵੀ ਪਾਇਆ ਜਾ ਰਿਹਾ ਹੈ ਪਰ ਉਹ ਕਿਸੇ ਦਬਾਅ ਵਿੱਚ ਆਉਣ ਵਾਲੀ ਨਹੀਂ ਹੈ ਅਤੇ ਪਾਰਟੀ ਵਿੱਚੋਂ ਕੱਢੇ ਜਾਣ ਦੀਆਂ ਧਮਕੀਆਂ ਤੋਂ ਡਰਨ ਵਾਲੀ ਨਹੀਂ ਹੈ। ਉਹਨਾਂ ਨੇ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਸਪੱਸ਼ਟ ਕਰ ਦਿੱਤਾ ਸੀ ਤੇ ਹੁਣ ਮੈਂ ਫਿਰ ਸਪੱਸ਼ਟ ਕਰ ਰਹੀ ਹਾਂ ਕਿ ਉਹ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜਣਗੇ। 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਪੰਥ ਦੀ ਰਾਖੀ ਲਈ ਕੀਤਾ ਗਿਆ ਸੀ ਅਤੇ ਸਿੱਖਾਂ ਦੀ ਸਿਰਮੌਰ ਸੰਸਥਾ ਐਸ.ਜੀ.ਪੀ.ਸੀ. ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਤਰ੍ਹਾਂ ਨਾਲ ਸ਼੍ਰੋਮਣੀ ਕਮੇਟੀ ਦਾ ਫਲੱਡ ਗੇਟ ਬਣਾਇਆ ਗਿਆ ਸੀ ਪਰ ਮੌਜੂਦਾ ਸਮੇਂ ਵਿਚ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਵੀ ਪਾਰਟੀ ਚੁਣ ਲੱਗ ਪਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਚੋਣ ਲੜਨ ਦਾ ਅਧਿਕਾਰ ਹੈ।

ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਉਹਨਾਂ ਕਿਹਾ ਕਿ ਇਸ ਵਾਰ ਜਦੋਂ ਲੋਕਤੰਤਰੀ ਢੰਗ ਨਾਲ ਚੋਣਾਂ ਹੋਣਗੀਆਂ ਤਾਂ ਕਿਸੇ ਨੂੰ ਇਹ ਕਹਿਣ ਦਾ ਮੌਕਾ ਨਹੀਂ ਮਿਲੇਗਾ ਕਿ ਪ੍ਰਧਾਨ ਲਿਫਾਫੇ 'ਚੋਂ ਨਿਕਲਦਾ ਹੈ। ਉਨ੍ਹਾਂ ਦੀ ਮੁਅੱਤਲੀ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚੋਂ ਕੱਢੇ ਗਏ ਕਿਸੇ ਵਿਅਕਤੀ ਦੀ ਨਿੱਜੀ ਜਾਗੀਰ ਨਹੀਂ ਹੈ। ਅਕਾਲੀ ਦਲ ਉਸਦੇ ਖੂਨ ਵਿੱਚ ਹੈ। ਜਦੋਂ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਹੋਇਆ ਹੈ ਉਦੋਂ ਤੋਂ ਉਨ੍ਹਾਂ ਦਾ ਪਰਿਵਾਰ  ਉਸ ਨਾਲ ਜੁੜਿਆ ਹੋਇਆ ਹੈ।

ਬੀਬੀ ਜਗੀਰ ਕੌਰ ਨੇ ਆਪਣਾ ਚੋਣ ਮੈਨੀਫੈਸਟੋ ਵੀ ਜਾਰੀ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਸੁਧਾਰ ਨਾ ਕੀਤੇ ਗਏ ਤਾਂ ਸਭ ਕੁਝ ਖਤਮ ਹੋ ਜਾਵੇਗਾ। ਇਸ ਤੋਂ ਪਹਿਲਾਂ ਵੀ ਉਹ ਸ਼੍ਰੋਮਣੀ ਕਮੇਟੀ ਵਿੱਚ ਸੁਧਾਰਾਂ ਦੀ ਵਕਾਲਤ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖਾਂ ਵਿੱਚ ਸਮਾਨਤਾ ਦੀ ਘਾਟ ਕਾਰਨ ਹੀ ਪੈਦਾ ਹੋਇਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਤੋਂ ਪਰਤੇ ਨੌਜਵਾਨਾਂ ਦੇ ਪਰਿਵਾਰ ਵਾਲੇ ਹੋਏ ਪਏ ਬੇਹੱਦ ਪਰੇਸ਼ਾਨ

16 Feb 2025 12:09 PM

ਅਮਰੀਕਾ ਤੋਂ ਪਰਤੇ ਨੌਜਵਾਨ ਢਕ ਰਹੇ ਆਪਣੇ ਮੂੰਹ, ਪੁਲਿਸ ਦੀਆਂ ਗੱਡੀਆਂ 'ਚ ਬੈਠੇ ਦਿਖਾਈ ਦਿੱਤੇ ਨੌਜਵਾਨ

16 Feb 2025 12:04 PM

ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੱਕ 'ਚ ਆਉਣ 'ਤੇ, ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ

14 Feb 2025 12:19 PM

ਗ਼ੈਰ-ਕਾਨੂੰਨੀ ਪ੍ਰਵਾਸ ’ਤੇ PM ਮੋਦੀ ਤੇ ਰਾਸ਼ਟਪਤੀ ਟਰੰਪ ਵਿਚਾਲੇ ਕੀ ਗੱਲ ਹੋਈ ?

14 Feb 2025 12:15 PM

ਦਹਿਸ਼ਤ 'ਚ ਜਿਓਂ ਰਹੇ ਬਠਿੰਡਾ ਦੇ ਇਸ ਪਿੰਡ ਦੇ ਲੋਕ, ਸ਼ੱਕੀ ਜਾਨਵਰ ਹੋਰ ਦਾ ਖ਼ਦਸਾ

13 Feb 2025 12:14 PM
Advertisement