Chamkaur Sahib Beadbi News: ਚਮਕੌਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ: ਗੁਰਦੁਆਰਾ ਸਾਹਿਬ ਦਾ ਪ੍ਰਬੰਧਕ ਗ੍ਰਿਫ਼ਤਾਰ
Published : Nov 6, 2023, 9:57 am IST
Updated : Nov 6, 2023, 10:02 am IST
SHARE ARTICLE
Chamkaur Sahib Beadbi
Chamkaur Sahib Beadbi

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ’ਤੇ ਮਿੱਟੀ ਅਤੇ ਚੂਹਿਆਂ ਦੀਆਂ ਮਿੰਗਣਾਂ ਪਈਆਂ ਮਿਲੀਆਂ

Chamkaur Sahib Beadbi News: ਚਮਕੌਰ ਸਾਹਿਬ ਵਿਖੇ ਸਰਹਿੰਦ ਨਹਿਰ ਪੁਲ ਨੇੜੇ ਗੁਰਦੁਆਰਾ ਅਮਰਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿਚ ਪ੍ਰਕਾਸ਼ ਅਸਥਾਨ ਅਤੇ ਸੁਖਆਸਨ ਅਸਥਾਨ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ’ਤੇ ਮਿੱਟੀ, ਚੂਹਿਆਂ ਦੀਆਂ ਮਿੰਗਣਾਂ ਪਈਆਂ ਮਿਲੀਆਂ ਅਤੇ ਉਥੇ ਵਸਤਰ ਵੀ ਖ਼ਰਾਬ ਹਾਲਤ ’ਚ ਪਏ ਮਿਲੇ।

ਇਹ ਕਾਰਵਾਈ ਇਥੇ ਮੱਥਾ ਟੇਕਣ ਆਏ ਅੰਮ੍ਰਿਤਸਰ ਵਾਸੀ ਜੋਬਨਦੀਪ ਸਿੰਘ ਵਲੋਂ ਪੁਲਿਸ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿਤੀ ਗਈ ਸ਼ਿਕਾਇਤ ਮਗਰੋਂ ਕੀਤੀ ਗਈ। ਸੂਚਨਾ ਮਿਲਦਿਆਂ ਹੀ ਸ਼੍ਰੋਮਣੀ ਕਮੇਟੀ ਦੇ ਮੈਨੇਜਰ ਭਾਈ ਨੱਥਾ ਸਿੰਘ, ਡੀਐਸਪੀ ਜਰਨੈਲ ਸਿੰਘ ਅਤੇ ਥਾਣਾ ਮੁਖੀ ਹਰਸ਼ ਗੌਤਮ ਤੁਰੰਤ ਮੌਕੇ ’ਤੇ ਪਹੁੰਚ ਗਏ। ਇਸ ਮਗਰੋਂ ਪੁਲਿਸ ਅਧਿਕਾਰੀਆਂ ਨੇ ਗੁਰਦੁਆਰੇ ਦੇ ਸੁਖਆਸਨ ਅਸਥਾਨ ਵਿਖੇ ਸੁਖਆਸਣ ਕੀਤੇ 6 ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਤੇ ਪ੍ਰਕਾਸ਼ ਅਸਥਾਨ ’ਤੇ ਪ੍ਰਕਾਸ਼ ਕੀਤੇ 4 ਪਾਵਨ ਗੁਰੂ ਗ੍ਰੰਥ ਸਾਹਿਬ ਦੇ ਸਰੂਪ, ਦੋ ਵੱਡੀਆਂ ਪੌਥੀਆਂ ਅਤੇ ਗੁਟਕਾ ਸਾਹਿਬ ਰਹਤਿ ਮਰਿਆਦਾ ਅਨੁਸਾਰ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪਹੁੰਚਾ ਦਿਤੇ।

ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਨੱਥਾ ਸਿੰਘ ਨੇ ਦਸਿਆ ਕਿ ਨੇ ਸਾਰੀ ਰੀਪੋਰਟ ਤਿਆਰ ਕਰਕੇ ਪੰਥਕ ਅਤੇ ਕਾਨੂੰਨੀ ਕਾਰਵਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਨੂੰ ਭੇਜ ਦਿਤੀ ਹੈ। ਇਸ ਸਬੰਧੀ ਡੀਐਸਪੀ ਜਰਨੈਲ ਸਿੰਘ ਨਾਲ ਨੇ ਦਸਿਆ ਕਿ ਇਸ ਘਟਨਾ ਸਬੰਧੀ ਉਕਤ ਗੁਰਦੁਆਰੇ ਦੇ ਮੁੱਖ ਪ੍ਰਬੰਧਕ ਬਾਬਾ ਕਰਮ ਸਿੰਘ ਵਿਰੁਧ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 

Location: India, Punjab, Rup Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement