ਹਵਾਈ ਅੱਡਿਆਂ 'ਤੇ ਕੰਮ ਕਰਦੇ ਸਿੱਖ ਕਰਮਚਾਰੀਆਂ ਦੇ ਡਿਊਟੀ ਸਮੇਂ ਕਿਰਪਾਨ ਪਹਿਨਣ 'ਤੇ ਲਾਈ ਪਾਬੰਦੀ ਹਟਾਉਣ ਦੀ ਮੰਗ
Published : Nov 6, 2024, 10:02 am IST
Updated : Nov 6, 2024, 10:09 am IST
SHARE ARTICLE
Demand for removal of ban on Sikh employees working at airports on wearing kirpan during duty
Demand for removal of ban on Sikh employees working at airports on wearing kirpan during duty

ਅੰਮ੍ਰਿਤਸਰ ਵਿਕਾਸ ਮੰਚ, ਫ਼ਲਾਈ ਅੰਮ੍ਰਿਤਸਰ ਨੇ ਭਾਰਤ ਸਰਕਾਰ, ਘੱਟ ਗਿਣਤੀ ਕਮਿਸ਼ਨ, ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਲਿਖਿਆ ਪੱਤਰ

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ): ਅੰਮ੍ਰਿਤਸਰ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਅਤੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਕਾਸ ਅਤੇ ਵਧੇਰੇ ਉਡਾਣਾਂ ਲਈ ਯਤਨਸ਼ੀਲ ਫ਼ਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਪਰਸਨ ਸ. ਇਕਬਾਲ ਸਿੰਘ ਲਾਲਪੁਰਾ ਅਤੇ ਭਾਰਤ ਸਰਕਾਰ ਦੇ ਸਿਵਲ ਏਵੀਏਸ਼ਨ ਮੰਤਰੀ ਰਾਮਮੋਹਨ ਨਾਇਡੂ ਨੂੰ ਪੱਤਰ ਭੇਜ ਕੇ ਸਿੱਖ ਯਾਤਰੀਆਂ ਅਤੇ ਕਰਮਚਾਰੀਆਂ 'ਤੇ ਕਿਰਪਾਨ ਪਹਿਨਣ 'ਤੇ ਲਾਈ ਪਾਬੰਦੀ ਦੀ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਹੈ। ਇਹ ਸੰਗਠਨ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ (ਬੀ.ਸੀ.ਏ.ਐਸ) ਦੇ ਹਾਲ ਹੀ ਵਿਚ ਜਾਰੀ ਕੀਤੇ ਗਏ ਦਿਸ਼ਾਂ ਨਿਰਦੇਸ਼ ਵਿਚ ਸੁਧਾਰ ਦੀ ਮੰਗ ਕਰ ਰਹੇ ਹਨ ਜਿਸ ਵਿਚ ਹਵਾਈ ਅੱਡਿਆਂ 'ਤੇ ਕੰਮ ਕਰ ਰਹੇ ਸਿੱਖ ਕਰਮਚਾਰੀਆਂ ਨੂੰ ਡਿਊਟੀ 'ਤੇ ਕਿਰਪਾਨ ਪਹਿਨਣ ਤੋਂ ਰੋਕਿਆ ਗਿਆ ਹੈ।

ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਅਤੇ ਓਵਰਸੀਜ਼ ਸਕੱਤਰ ਤੇ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਬਿਊਰੋ ਵਲੋਂ ਜਾਰੀ 30 ਅਕਤੂਬਰ, 2024 ਦੇ ਆਦੇਸ਼ ਅਨੁਸਾਰ, ਸਿੱਖ ਯਾਤਰੀਆਂ ਨੂੰ ਛੇ ਇੰਚ ਤਕ ਦੀਆਂ ਕਿਰਪਾਨਾਂ ਨਾਲ ਘਰੇਲੂ ਉਡਾਨਾਂ 'ਤੇ ਜਾਣ ਦੀ ਆਗਿਆ ਹੈ, ਪਰ ਇਸ ਨੋਟੀਫ਼ੀਕੇਸ਼ਨ ਵਿਚ ਇਹ ਵੀ ਲਿਖ ਦਿਤਾ ਗਿਆ ਹੈ ਕਿ ਸਿੱਖ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕਿਰਪਾਨ ਪਹਿਨਣ ਤੋਂ ਸਪੱਸ਼ਟ ਤੌਰ 'ਤੇ ਰੋਕ ਹੈ। ਇਸ ਪਾਬੰਦੀ ਨਾਲ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ 'ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਸੁਰੱਖਿਆ ਜਾਂਚ ਤੋਂ ਬਾਅਦ ਟਰਮੀਨਲ ਖੇਤਰ ਵਿਚ ਦਾਖ਼ਲ ਹੋਣ ਤੋਂ ਰੋਕ ਦਿਤਾ ਗਿਆ ਜਿਸ ਨਾਲ ਉਨ੍ਹਾਂ ਵਲੋਂ ਡਿਊਟੀ ਦੌਰਾਨ ਜ਼ਿੰਮੇਵਾਰੀਆਂ ਪੂਰੀਆਂ ਕਰਨ ਵਿਚ ਰੁਕਾਵਟ ਆ ਰਹੀ ਹੈ। ਮੰਚ ਨੇ ਇਸ ਪਾਬੰਦੀ ਵਾਲੀ ਲਾਈਨ ਨੂੰ ਹਟਾਉਣ ਅਤੇ ਸਿੱਖ ਕਰਮਚਾਰੀਆਂ ਨੂੰ ਡਿਊਟੀ ਦੌਰਾਨ
ਕਿਰਪਾਨ ਪਹਿਨਣ ਦੀ ਸਪੱਸ਼ਟ ਤੌਰ 'ਤੇ ਆਗਿਆ ਦੇਣ ਲਈ ਜ਼ੋਰ ਦਿਤਾ ਹੈ।

ਇਨ੍ਹਾਂ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਿੱਖ ਯਾਤਰੀਆਂ ਅਤੇ ਕਰਮਚਾਰੀਆਂ ਦੇ ਧਾਰਮਕ ਅਧਿਕਾਰਾਂ ਦੀ ਰੱਖਿਆ ਕਰਨ ਲਈ ਸਹਿਯੋਗ ਦਿੰਦਿਆਂ ਭਾਰਤ ਸਰਕਾਰ ਅੱਗੇ ਇਹ ਮੁੱਦਾ ਉਠਾਉਣ ਵਿਚ ਅਪਣਾ ਯੋਗਦਾਨ ਪਾਉਣ। ਇਸ ਤੋਂ ਇਲਾਵਾ, ਮੰਚ ਨੇ ਹਵਾਬਾਜ਼ੀ ਮੰਤਰੀ ਨਾਇਡੂ ਨੂੰ ਇਸ ਵਿਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ, ਕਿਉਂਕਿ ਬੀਸੀਏਐਸ ਦਾ ਮਹਿਕਮਾ ਸਿਵਲ ਏਵੀਏਸ਼ਨ ਮੰਤਰਾਲੇ ਅਧੀਨ ਕੰਮ ਕਰਦਾ ਹੈ। ਅਸੀਂ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਸਿੱਖ ਧਾਰਮਕ ਚਿੰਨ੍ਹਾਂ ਨੂੰ ਸੰਭਾਲਣ ਵਿਚ ਇਕਸਾਰਤਾ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਨੀਤੀਆਂ ਦੀ ਸਮੀਖਿਆ ਕਰਨ। ਮੰਚ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਪਰਸਨ ਸ. ਲਾਲਪੁਰਾ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਿਰਪਾਨ ਦੀ ਮਹੱਤਤਾ ਬਾਰੇ ਮਹਿਕਮੇ ਨਾਲ ਗੱਲਬਾਤ ਕਰ ਕੇ ਇਸ ਸਬੰਧੀ ਦਿਸ਼ਾ ਨਿਰਦੇਸ਼ਾਂ ਵਿਚ ਸੋਧ ਕਰਾਉਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement