ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿਰਫ਼ ਅਕਾਲੀ ਦਲ ਦੇ ਪ੍ਰਧਾਨ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੈ, ਸ਼੍ਰੋਮਣੀ ਅਕਾਲੀ ਦਲ ਨੂੰ ਨਹੀਂ- ਹਰਪ੍ਰੀਤ ਸਿੰਘ
Published : Nov 6, 2024, 12:54 pm IST
Updated : Nov 6, 2024, 12:56 pm IST
SHARE ARTICLE
Panthak News: Akal Takht Sahib declared only Akali Dal president as salaried and not SAD - Jathedar
Panthak News: Akal Takht Sahib declared only Akali Dal president as salaried and not SAD - Jathedar

Panthak News: ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਮਿਲ ਕੇ ਪਾਰਟੀ ਨੂੰ ਮਜ਼ਬੂਤ ਕਰਨ। 

 

Panthak News:  ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਅੱਜ ਤਨਖਾਈਏ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਪੰਥਕ ਮਾਮਲਿਆਂ ਬਾਰੇ ਵਿਚਾਰ ਚਰਚਾ ਕਰਨ ਲਈ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਦੀ ਇਕੱਤਰਤਾ ਬੁਲਾਈ ਗਈ ਹੈ। ਇਸ ਇਕੱਤਰਤਾ ਵਿਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੱਜੇ ਹੋਏ ਹਨ।

 ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਕੈਨੇਡਾ ਵਿਖੇ ਵਾਪਰੀਆਂ ਘਟਨਾਵਾਂ ਬਾਰੇ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਨਿੰਦਣਯੋਗ ਹੈ, ਪਰ ਇਸ ਨਾਲ ਸਿੱਖਾਂ ਨੂੰ ਜੋੜਨਾ ਹੋਰ ਵੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਿੱਖ ਕਦੇ ਵੀ ਕਿਸੇ ਦੂਜੇ ਧਰਮ ਦੇ ਮਾਮਲਿਆਂ ਵਿਚ ਦਖਲਅੰਦਾਜ਼ੀ ਨਹੀਂ ਦਿੰਦੇ ਪਰ ਕੈਨੇਡਾ ਘਟਨਾ ਦੇ ਮਾਮਲੇ ਵਿਚ ਸਿੱਖਾਂ ਨੂੰ ਜਾਣ ਬੁਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿਰਫ਼ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹੀ ਤਨਖ਼ਾਹੀਆ ਕਰਾਰ ਦਿੱਤਾ ਹੈ ਨਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਮਿਲ ਕੇ ਪਾਰਟੀ ਨੂੰ ਮਜ਼ਬੂਤ ਕਰਨ। 

SHARE ARTICLE

ਏਜੰਸੀ

Advertisement

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM

ਤਖ਼ਤ ਸ੍ਰੀ ਕੇਸਗੜ੍ਹ ਤੀਸਰੇ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸੁਖਬੀਰ ਬਾਦਲ, ਭਾਰੀ ਫੋਰਸ ਤਾਇਨਾਤ

05 Dec 2024 12:13 PM

ਇੰਨ੍ਹਾ ਨੇ ਗੋਲੀ ਵੀ ਚਲਾਈ ਤੇ ਕਤਲ ਵੀ ਕੀਤੇ, Sukhbir Badal ਨੂੰ ਦਿੱਤੀ ਸਜ਼ਾ ਨਹੀ

04 Dec 2024 12:26 PM
Advertisement