ਕੈਨੇਡਾ-ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ SGPC ਨੇ ਜਤਾਇਆ ਇਤਰਾਜ਼
Published : Dec 6, 2022, 4:45 pm IST
Updated : Dec 6, 2022, 4:45 pm IST
SHARE ARTICLE
SGPC
SGPC

ਕੈਨੇਡਾ ਭਾਰਤ ਸਮਝੌਤੇ ਤਹਿਤ ਸ੍ਰੀ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਬਣਦਾ ਹਿੱਸਾ ਦਿੱਤਾ ਜਾਵੇ- ਗੁਰਚਰਨ ਸਿੰਘ ਗਰੇਵਾਲ

 

ਅੰਮ੍ਰਿਤਸਰ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ਨਜ਼ਰਅੰਦਾਜ਼ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਗੁਰੂ ਨਗਰੀ ਪ੍ਰਤੀ ਪੱਖਪਾਤੀ ਰਵੱਈਆ ਹੈ, ਜਿਸ ਕਾਰਨ ਦੇਸ਼ ਵਿਦੇਸ਼ ਦੇ ਸਿੱਖਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਨਵੇਂ ਸਮਝੌਤੇ ਤਹਿਤ ਭਾਰਤ ਦੇ ਕਈ ਸ਼ਹਿਰਾਂ ਤੋਂ ਉਡਾਣਾਂ ਲਈ ਹਵਾਈ ਅੱਡਿਆਂ ਨੂੰ ਸ਼ਾਮਲ ਕੀਤਾ ਗਿਆ ਹੈ, ਪਰ ਸ੍ਰੀ ਅੰਮ੍ਰਿਤਸਰ ਨੂੰ ਅੱਖੋਂ ਪਰੋਖੇ ਕਰਕੇ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਨਾਲ ਵਿਤਕਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਸੇ ਸਾਲ ਹੋਏ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅੰਮ੍ਰਿਤਸਰ ਤੋਂ ਸਿੱਧੀਆਂ ਹਵਾਈ ਉਡਾਣਾਂ ਲਈ ਵਿਸ਼ੇਸ਼ ਮਤਾ ਪਾਸ ਕਰਕੇ ਭਾਰਤ ਸਰਕਾਰ ਦੇ ਸਬੰਧਤ ਮੰਤਰਾਲਿਆਂ ਨੂੰ ਭੇਜਿਆ ਗਿਆ ਸੀ, ਪਰ ਫਿਰ ਵੀ ਸਰਕਾਰ ਨੇ ਜਾਣਬੁਝ ਕੇ ਪੰਜਾਬ ਨੂੰ ਹਵਾਈ ਉਡਾਣਾਂ ਦਾ ਬਣਦਾ ਹਿੱਸਾ ਨਹੀਂ ਦਿੱਤਾ। ਇਹ ਪੰਜਾਬੀਆਂ ਨਾਲ ਨਾਇਨਸਾਫੀ ਹੈ।

ਗਰੇਵਾਲ ਨੇ ਕਿਹਾ ਕਿ ਪੂਰੇ ਵਿਸ਼ਵ ਵਿਚ ਵੱਡੀ ਗਿਣਤੀ ਸਿੱਖ ਵੱਸੇ ਹੋਏ ਹਨ ਅਤੇ ਕੈਨੇਡਾ ਅੰਦਰ ਵੀ ਪੰਜਾਬੀਆਂ ਤੇ ਸਿੱਖਾਂ ਦੀ ਗਿਣਤੀ ਘੱਟ ਨਹੀਂ ਹੈ। ਪੰਜਾਬ ਨਾਲ ਸਬੰਧਤ ਕੈਨੇਡਾ ’ਚ ਵੱਸਦੇ ਲੋਕਾਂ ਨੂੰ ਆਵਾਜਾਈ ਲਈ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੂੰ ਦਿੱਲੀ ਤੋਂ ਪੰਜਾਬ ਪੁੱਜਣ ਲਈ ਜਿਥੇ ਆਪਣੇ ਕੀਮਤੀ ਸਮੇਂ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ, ਉਥੇ ਹੀ ਉਨ੍ਹਾਂ ’ਤੇ ਵੱਡਾ ਆਰਥਿਕ ਬੋਝ ਵੀ ਬਣਿਆ ਹੋਇਆ ਹੈ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਨਾਲ ਇਹ ਵਿਤਕਰਾ ਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸ੍ਰੀ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੀ ਕੈਨੇਡਾ ਭਾਰਤ ਉਡਾਣਾਂ ਵਿੱਚੋਂ ਬਣਦਾ ਹਿੱਸਾ ਜ਼ਰੂਰ ਦਿੱਤਾ ਜਾਵੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement