Panthak News: ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉੱਚ ਪੱਧਰੀ ਕਮੇਟੀ ਦਾ ਗਠਨ, ਤੁਰੰਤ ਕਾਰਵਾਈ ਸ਼ੁਰੂ ਕਰਨ ਦੇ ਹੁਕਮ
Published : Dec 6, 2023, 3:27 pm IST
Updated : Dec 6, 2023, 3:27 pm IST
SHARE ARTICLE
Meeting of 5 Jathedars
Meeting of 5 Jathedars

ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ 5 ਤਖ਼ਤਾਂ ਦੇ ਜਥੇਦਾਰ ਸਾਹਿਬਾਨਾਂ ਦੀ ਮੀਟਿੰਗ

Panthak News:  ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਅਤੇ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਦੇ ਹੇਠ ਪੰਜ ਤਖਤਾਂ ਦੇ ਜਥੇਦਾਰ ਸਾਹਿਬਾਨਾਂ ਦੀ ਮੀਟਿੰਗ ਅੱਜ ਅਕਾਲ ਤਖਤ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ। ਇਸ ਮੀਟਿੰਗ ਵਿਚ ਬੇਅਦਬੀਆਂ ਅਤੇ ਹੋਰ ਸਿੱਖ ਮਸਲਿਆਂ ਨੂੰ ਵੀ ਗੰਭੀਰਤਾ ਨਾਲ ਵਿਚਾਰਿਆ ਗਿਆ।

ਮੀਟਿੰਗ ਮਗਰੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਲਾਗੂ ਕਰਵਾਉਣ ਲਈ ਅਤੇ ਇਨ੍ਹਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਉੱਚ ਪੱਧਰੀ ਵਫਦ ਦਾ ਗਠਨ ਕੀਤਾ ਹੈ, ਜੋ ਤੁਰੰਤ ਹੀ ਅਪਣੀ ਕਾਰਵਾਈ ਆਰੰਭ ਕਰਨਗੇ। ਇਸ ਵਫ਼ਦ ਵਿਚ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਨਵੀਂ ਦਿੱਲੀ, ਬਰਜਿੰਦਰ ਸਿੰਘ ਹਮਦਰਦ, ਕਮਲਦੀਪ ਕੌਰ ਰਾਜੋਆਣਾ ਅਤੇ ਵਿਰਸਾ ਸਿੰਘ ਵਲਟੋਹਾ ਸ਼ਾਮਲ ਹਨ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ 31 ਦਸੰਬਰ 2023 ਤਕ ਰੱਦ ਨਹੀਂ ਕਰਦੀ ਤਾਂ ਰਾਜੋਆਣਾ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਾਰ-ਵਾਰ ਪੁੱਜੀਆਂ ਪ੍ਰਤੀਕਿਰਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਅਪਣੀ ਪਾਈ ਹੋਈ ਅਪੀਲ ’ਤੇ ਵਿਚਾਰ ਕਰੇ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦਾ ਜੀਵਨ ਸਿੱਖ ਕੌਮ ਲਈ ਬਹੁਤ ਕੀਮਤੀ ਹੈ ਅਤੇ ਸਿੱਖ ਕੌਮ ਦੀ ਅਮਾਨਤ ਹੈ, ਇਸ ਲਈ ਬਲਵੰਤ ਸਿੰਘ ਜੀ ਰਾਜੋਆਣਾ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਆਦੇਸ਼ ਕੀਤਾ ਜਾਂਦਾ ਹੈ ਕਿ ਉਹ ਕਿਸੇ ਵੀ ਢੰਗ ਨਾਲ ਅਪਣੀ ਸਿਹਤ ਦਾ ਨੁਕਸਾਨ ਨਾ ਕਰਨ, ਤੁਰੰਤ ਆਪਣੀ ਭੁੱਖ ਹੜਤਾਲ ਵਾਪਸ ਲੈ ਕੇ ਅਪਣੀ ਸਿਹਤ ਦਾ ਖਿਆਲ ਰੱਖਣ। ਉਨ੍ਹਾਂ ਕਿਹਾ ਕਿ ਜੇਕਰ ਦਿਤੇ ਸਮੇਂ ਦੇ ਅੰਦਰ-ਅੰਦਰ ਕੇਂਦਰ ਸਰਕਾਰ ਸੁਹਿਰਦਤਾ ਵਾਲਾ ਫੈਸਲਾ ਨਹੀਂ ਲੈਂਦੀ ਤਾਂ ਉਸ ਤੋਂ ਬਾਅਦ ਪੈਦਾ ਹੋਣ ਵਾਲੀ ਸਥਿਤੀ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।

ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ , ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਸ਼ਾਮਲ ਹੋਏ।

 (For more news apart from Delegation formed by Sri Akal Takht Sahib for release of bandi Singhs, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM
Advertisement