ਮੋਹਾਲੀ ਦੇ ਪਿੰਡ ਸਿੱਲ 'ਚ ਵੱਡੀ ਵਾਰਦਾਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਪਾਠੀ ਸਿੰਘ 'ਤੇ ਕੀਤਾ ਗਿਆ ਹਮਲਾ  
Published : Dec 6, 2023, 5:18 pm IST
Updated : Dec 7, 2023, 7:29 am IST
SHARE ARTICLE
File Photo
File Photo

ਮੁਲਜ਼ਮ ਨੇ ਗੁਰੂ ਘਰ ਦੇ ਅੰਦਰ ਹੀ ਉਤਾਰੇ ਸਾਰੇ ਕੱਪੜੇ

Mohali News: ਜ਼ਿਲ੍ਹੇ ਦੇ ਪਿੰਡ ਸਿੱਲ ਦੇ ਇਕ ਗੁਰੂ ਘਰ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਇੱਕ ਨੌਜਵਾਨ ਪਿੰਡ ਸਿੱਲ ਦੇ ਗੁਰੂ ਘਰ ਵਿੱਚ ਦਾਖਲ ਹੋਇਆ ਅਤੇ ਪਾਠ ਕਰਦੇ ਪਾਠੀ ਸਿੰਘ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਗ੍ਰੰਥੀ ਨੂੰ ਘੜੀਸ ਕੇ ਲੈ ਜਾਂਦਾ ਹੈ। ਪੁਲਿਸ ਮੌਕੇ ਉਤੇ ਪਹੁੰਚ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਗੁਰਦਵਾਰੇ ਵਿਚ ਗ੍ਰੰਥੀ ਸਿੰਘ ’ਤੇ ਹਮਲਾ ਅਤੇ ਬੇਅਦਬੀ ਦੀ ਘਟਨਾ ਗੰਭੀਰ ਸਾਜ਼ਸ਼ ਦਾ ਸਿੱਟਾ: ਜਥੇਦਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੋਹਾਲੀ ਦੇ ਨੇੜੇ ਪਿੰਡ ਸਿੱਲ ਵਿਚ ਗੁਰਦਵਾਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠੇ ਗ੍ਰੰਥੀ ਸਿੰਘ ਉਪਰ ਹੋਏ ਹਮਲੇ ਅਤੇ ਬੇਅਦਬੀ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਆਖਿਆ ਕਿ ਬੇਅਦਬੀਆਂ ਨੂੰ ਰੋਕਣ ਵਿਚ ਸਰਕਾਰ ਦੀ ਅਸਫ਼ਲਤਾ ਕਾਰਨ ਗੁਰੂ ਦੋਖੀਆਂ ਦੇ ਹੌਂਸਲੇ ਹੋਰ ਵੱਧ ਰਹੇ ਹਨ, ਜੋ ਕਿ ਚਲ ਰਹੀ ਕਿਸੇ ਵੱਡੀ ਤੇ ਡੂੰਘੀ ਸਾਜ਼ਸ਼ ਵਲ ਇਸ਼ਾਰਾ ਕਰ ਰਹੇ ਹਨ।

ਗਿਆਨੀ ਰਘਬੀਰ ਸਿੰਘ ਨੇ ਜਾਰੀ ਬਿਆਨ ਵਿਚ ਆਖਿਆ ਕਿ ਹੁਣ ਸਿੱਖ ਸੰਗਤਾਂ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਰੋਕਣ ਲਈ ਕੇਵਲ ਸਰਕਾਰਾਂ ਤੋਂ ਆਸ-ਉਮੀਦ ਰੱਖਣ ਦੀ ਬਜਾਇ ਪਿੰਡਾਂ, ਨਗਰਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਖ਼ੁਦ ਗੁਰੂ-ਘਰਾਂ ਦੀ ਪਹਿਰੇਦਾਰੀ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਸਖ਼ਤ ਲਹਿਜੇ ਵਿਚ ਆਖਿਆ ਕਿ ਪਿੰਡਾਂ ਦੀਆਂ ਗੁਰਦਵਾਰਾ ਕਮੇਟੀਆਂ ਵੀ ਬੇਅਦਬੀਆਂ ਦੀਆਂ ਘਟਨਾਵਾਂ ਲਈ ਅਪਣੀ ਜ਼ਿੰਮੇਵਾਰੀ ਤੋਂ ਮੁਕਤ ਨਹੀਂ ਹੋ ਸਕਦੀਆਂ ਜਿਸ ਕਾਰਨ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਤੇ ਮਰਿਆਦਾ ਦੀ ਪਹਿਰੇਦਾਰੀ ਨੂੰ ਮਜ਼ਬੂਤ ਕੀਤਾ ਜਾਵੇ।

(For more news apart from Disrespect of Shri Guru Granth Saheb Ji, stay tuned to Rozana Spokesman)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement