Sikh News: ਅਯੁੱਧਿਆ 'ਚ ਲੰਗਰ ਸੇਵਾ ਲਈ ਪੰਜਾਬ ਤੋਂ ਨਿਹੰਗ ਰਸੂਲਪੁਰ ਦੀ ਅਗਵਾਈ 'ਚ ਨਿਹੰਗਾਂ ਦਾ ਇਕ ਜਥਾ ਰਾਸ਼ਨ ਲੈ ਕੇ ਹੋਇਆ ਰਵਾਨਾ
Published : Jan 7, 2024, 5:47 pm IST
Updated : Jan 7, 2024, 5:59 pm IST
SHARE ARTICLE
Ration sent from Punjab for langar service in Ayodhya News in punjabi
Ration sent from Punjab for langar service in Ayodhya News in punjabi

Sikh News: 22 ਜਨਵਰੀ ਨੂੰ ਵਿਸ਼ਾਲ ਰਾਮ ਮੰਦਰ ਦਾ ਹੋ ਰਿਹਾ ਉਦਘਾਟਨ

Ration sent from Punjab for langar service in Ayodhya News in punjabi: ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ ਵਲੋਂ 22 ਤਰੀਕ ਨੂੰ ਹੋਣ ਵਾਲੇ ਵਿਸ਼ਾਲ ਰਾਮ ਮੰਦਰ ਦੇ ਉਦਘਾਟਨ ਮੌਕੇ ਪੁੱਜਣ ਵਾਲੇ ਵਿਸ਼ਵ ਭਰ ਤੋਂ ਸੰਗਤਾਂ ਲਈ ਲੰਗਰ ਦੀ ਸੇਵਾ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਸੀ, ਉਸ ਲੰਗਰ ਸੇਵਾ ਲਈ ਅੱਜ ਉਨ੍ਹਾਂ ਦੀ ਅਗਵਾਈ ਵਿੱਚ ਚੰਡੀਗੜ੍ਹ ਤੋਂ ਦੋ ਟਰੱਕ ਰਾਸ਼ਨ ਅਤੇ ਹੋਰ ਸਮਾਨ ਦੇ ਭੇਜੇ ਗਏ। ਵਰਨਣਯੋਗ ਹੈ ਕਿ ਬਾਬਾ ਹਰਜੀਤ ਸਿੰਘ ਰਸੂਲਪੁਰ 1885 ਵਿਚ ਬਾਬਰੀ ਢਾਂਚੇ 'ਤੇ ਕਬਜ਼ਾ ਕਰਕੇ ਹਵਨ ਕਰਨ ਵਾਲੇ ਨਿਹੰਗ ਬਾਬਾ ਫਕੀਰ ਸਿੰਘ ਦੇ ਅੱਠਵੇਂ ਵੰਸ਼ਜ ਹਨ।

Ration sent from Punjab for langar service in Ayodhya News in punjabi Ration sent from Punjab for langar service in Ayodhya

ਇਹ ਵੀ ਪੜ੍ਹੋ: Gangster Jaggu Bhagwanpuria: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਜੇਲ 'ਚ ਗੁੰਡਾਗਰਦੀ, LCD ਤੋੜੀ 

ਅੱਜ ਸੈਕਟਰ 26 ਸਥਿਤ ਅਨਾਜ ਮੰਡੀ ਤੋਂ ਰਾਸ਼ਨ ਦੇ 2 ਟਰੱਕਾਂ ਦਾ ਜੱਥਾ ਰਵਾਨਾ ਕਰਦੇ ਹੋਏ ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ ਨਾ ਸਿਰਫ਼ ਉਨ੍ਹਾਂ ਦੇ ਪੁਰਖਿਆਂ ਦੀ ਭਗਵਾਨ ਰਾਮ ਪ੍ਰਤੀ ਸੱਚੀ ਸ਼ਰਧਾ ਅਤੇ ਆਸਥਾ ਸੀ ਬਲਕਿ ਉਨ੍ਹਾਂ ਦੀ ਵੀ ਇਹੋ ਹੀ ਹੈ ਅਤੇ ਇਸੇ ਲਈ ਉਨ੍ਹਾਂ ਕਿਹਾ ਕਿ ਹੁਣ ਜਦੋਂ 22 ਜਨਵਰੀ 2024 ਨੂੰ ਸ੍ਰੀ ਰਾਮ ਮੰਦਰ ਦਾ ਪ੍ਰਕਾਸ਼ ਹੋ ਰਿਹਾ ਹੈ ਤਾਂ ਉਹ ਪਿੱਛੇ ਕਿਵੇਂ ਰਹਿ ਸਕਦੇ ਹਨ। ਇਸ ਲਈ ਉਨ੍ਹਾਂ ਫੈਸਲਾ ਕੀਤਾ ਕਿ ਉਹ ਆਪਣੇ ਨਿਹੰਗ ਸਿੰਘਾਂ ਨਾਲ ਅਯੁੱਧਿਆ ਵਿਖੇ ਲੰਗਰ ਲਗਾਉਣਗੇ ਅਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸੇਵਾ ਕਰਨਗੇ। ਉਨ੍ਹਾਂ ਦੱਸਿਆ ਕਿ 14 ਜਨਵਰੀ ਨੂੰ ਮਾਘੀ ਦੇ ਸ਼ੁਭ ਮੌਕੇ 'ਤੇ ਅਯੁੱਧਿਆ 'ਚ ਲੰਗਰ ਸੇਵਾ ਸ਼ੁਰੂ ਕੀਤੀ ਜਾਵੇਗੀ, ਜੋ ਨਿਰੰਤਰ ਜਾਰੀ ਰਹੇਗੀ।

 

Ration sent from Punjab for langar service in Ayodhya News in punjabi Ration sent from Punjab for langar service in Ayodhya News in punjabi Ration sent from Punjab for langar service in Ayodhya

ਇਹ ਵੀ ਪੜ੍ਹੋ: Migratory Birds News: ਹਰੀਕੇ ਸੇਮ ਵਾਲੀ ਧਰਤੀ ਵਿਖੇ 40-50 ਹਜ਼ਾਰ ਪ੍ਰਵਾਸੀ ਪੰਛੀ ਪੁੱਜੇ

ਉਨ੍ਹਾਂ ਦੱਸਿਆ ਕਿ ਸਿੱਖਾਂ ਦਾ ਲੰਗਰ ਵਰਤਾਉਣ ਦਾ ਬਹੁਤ ਵੱਡਾ ਇਤਿਹਾਸ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਦਿ ਗੁਰੂ ਨਾਨਕ ਦੇਵ ਜੀ ਨੇ ਲਗਭਗ 15ਵੀਂ ਸਦੀ ਵਿੱਚ ਲੰਗਰ ਦੀ ਸ਼ੁਰੂਆਤ ਕੀਤੀ ਸੀ। ਗੁਰੂ ਨਾਨਕ ਦੇਵ ਜੀ ਜਿੱਥੇ ਵੀ ਜਾਂਦੇ, ਜ਼ਮੀਨ 'ਤੇ ਬੈਠ ਕੇ ਭੋਜਨ ਕਰਦੇ ਸਨ। ਵਿਤਕਰੇ, ਜਾਤ-ਪਾਤ ਅਤੇ ਅੰਧ-ਵਿਸ਼ਵਾਸ ਨੂੰ ਖਤਮ ਕਰਨ ਲਈ ਸਾਰੇ ਲੋਕਾਂ ਦੇ ਇਕੱਠੇ ਬੈਠ ਕੇ ਖਾਣਾ ਖਾਣ ਦੀ ਪਰੰਪਰਾ ਸ਼ੁਰੂ ਕੀਤੀ ਗਈ। ਤੀਜੇ ਗੁਰੂ ਅਮਰਦਾਸ ਜੀ ਨੇ ਲੰਗਰ ਦੀ ਇਸ ਪਰੰਪਰਾ ਨੂੰ ਅੱਗੇ ਤੋਰਿਆ।

Ration sent from Punjab for langar service in Ayodhya News in punjabi Ration sent from Punjab for langar service in Ayodhya 

ਇਸ ਮੌਕੇ ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ ਨੇ ਮੰਡੀ ਤੋਂ ਅਖਿਲ ਬਾਂਸਲ ਦਾ ਲੰਗਰ ਸੇਵਾ ਵਿੱਚ ਪਾਏ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਵਿਨੀਤ ਜੋਸ਼ੀ ਵੀ ਮੌਜੂਦ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

Ration sent from Punjab for langar service in Ayodhya News in punjabi Ration sent from Punjab for langar service in Ayodhya

(For more news apart from Ration sent from Punjab for langar service in Ayodhya News in punjabi  , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement