ਰਾਸ਼ਟਰਪਤੀ ਨੇ ਡਾ. ਗੁਰਨਾਮ ਸਿੰਘ ਨੂੰ ਪ੍ਰਦਾਨ ਕੀਤਾ ਸੰਗੀਤ ਨਾਟਕ ਅਕੈਡਮੀ ਐਵਾਰਡ 
Published : Feb 7, 2019, 11:06 am IST
Updated : Feb 7, 2019, 11:06 am IST
SHARE ARTICLE
Dr. Gurnam Singh
Dr. Gurnam Singh

ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿਖੇ ਗੁਰਮਤਿ ਸੰਗੀਤਾਚਾਰੀਆ ਅਤੇ ਪੰਜਾਬੀ ਯੂਨੀਵਰਸਟੀ ਪਟਿਆਲਾ ਦੇ.....

ਚੰਡੀਗੜ੍ਹ (ਨੀਲ): ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿਖੇ ਗੁਰਮਤਿ ਸੰਗੀਤਾਚਾਰੀਆ ਅਤੇ ਪੰਜਾਬੀ ਯੂਨੀਵਰਸਟੀ ਪਟਿਆਲਾ ਦੇ ਗੁਰਮਤਿ ਸੰਗੀਤ ਵਿਭਾਗ ਦੇ ਮੁਖੀ ਅਤੇ ਗੁਰਮਤਿ ਸੰਗੀਤ ਚੇਅਰ ਦੇ ਮੁਖੀ ਡਾ. ਗੁਰਨਾਮ ਸਿੰਘ ਨੂੰ ਗੁਰਮਿਤ ਸੰਗੀਤ ਦੇ ਖੇਤਰ ਵਿਚ ਪਾਏ ਵਡਮੁੱਲੇ ਤੇ ਇਤਿਹਾਸਕ ਯੋਗਦਾਨ ਲਈ ਸੰਗੀਤ ਨਾਟਕ ਅਕੈਡਮੀ ਐਵਾਰਡ ਨਾਲ ਸਨਮਾਨਤ ਕੀਤਾ ਹੈ। ਇਸ ਮੌਕੇ ਰਾਸ਼ਟਰਪਤੀ ਸ੍ਰੀ ਕੋਵਿੰਦ ਨੇ ਡਾ. ਗੁਰਨਾਮ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਪੰਜਾਬੀ ਭਾਸ਼ਾ 'ਚ ਦਿਤੀ।

ਵਰਣਨਯੋਗ ਹੈ ਕਿ ਸੰਗੀਤ ਨਾਟਕ ਅਕੈਡਮੀ ਵਲੋਂ ਭਾਰਤ ਸਰਕਾਰ ਸੰਗੀਤ ਅਤੇ ਕਲਾਵਾਂ ਦੇ ਖੇਤਰ ਵਿਚ ਕਾਰਜਸ਼ੀਲ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਇਸ ਐਵਾਰਡ ਨਾਲ ਸਨਮਾਨਤ ਕਰਦੀ ਹੈ। ਜ਼ਿਕਰਯੋਗ ਹੈ ਕਿ ਡਾ. ਗੁਰਨਾਮ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਮੂਹ ਸੰਪੂਰਣ ਰਾਗਾਂ ਉਤੇ ਕਈ ਵਰ੍ਹਿਆਂ ਦੀ ਨਿਰੰਤਰ ਖੋਜ ਕਰ ਕੇ ਸ਼ਬਦ ਕੀਰਤਨ ਰਚਨਾਵਾਂ ਬਣਾਈਆਂ ਅਤੇ ਵਿਸ਼ਵ ਵਿਚ ਪਹਿਲੀ ਵਾਰ ਲਿਖਤ ਤੇ ਸੁਰਲਿਪੀ ਬੱਧ ਰੂਪ ਵਿਚ ਇਨ੍ਹਾਂ ਦੀਆਂ ਕਈ ਵਾਰ ਰਿਕਾਰਿਡੰਗਜ਼ ਕਰਵਾਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰਮਤਿ ਸੰਗੀਤ ਨੂੰ ਅਕਾਦਿਮਕ ਵਿਸ਼ੇ ਵਜੋਂ ਅਪਣੀ ਖੋਜ,

ਅਧਿਐਨ ਅਤੇ ਅਧਿਆਪਨ ਨਾਲ ਵਿਕਸਤ ਕਰਦਿਆਂ ਵਿਸ਼ਵ ਭਰ ਦੀਆਂ ਯੂਨੀਵਰਸਟੀਆਂ ਅਤੇ ਅਦਾਰਿਆਂ ਵਿਚ ਲਾਗੂ ਕਰਵਾਇਆ ਹੈ। ਡਾ. ਗੁਰਨਾਮ ਸਿੰਘ ਨੂੰ ਰਾਸ਼ਟਰਪਤੀ ਵਲੋਂ ਵਕਾਰੀ ਪੁਰਸਕਾਰ ਨਾਲ ਸਨਮਾਨਤ ਕੀਤੇ ਜਾਣ 'ਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਹਾਰਦਿਕ ਵਧਾਈ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement