Panthak News: ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ ਨਾਲ ਸਰਕਾਰ ਵਲੋਂ ਛੇੜਛਾੜ ਬਰਦਾਸ਼ਤ ਨਹੀਂ: ਐਡਵੋਕੇਟ ਧਾਮੀ
Published : Feb 7, 2024, 3:35 pm IST
Updated : Feb 7, 2024, 3:35 pm IST
SHARE ARTICLE
Harjinder Singh Dhami
Harjinder Singh Dhami

ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪ੍ਰਗਟਾਇਆ ਸਖ਼ਤ ਇਤਰਾਜ਼

Panthak News:  ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿਚ ਸਰਕਾਰ ਵਲੋਂ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੀ ਕਾਰਵਾਈ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ ਅਤੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਮੁਲਾਕਾਤ ਲਈ ਸਮਾਂ ਮੰਗਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਮਨਮਰਜ਼ੀ ਦੀ ਸੋਧ ਸਿੱਖ ਗੁਰਦੁਆਰਾ ਪ੍ਰਬੰਧਾਂ ਵਿਚ ਸਿੱਧੀ ਦਖਲਅੰਦਾਜ਼ੀ ਹੈ। ਉਨ੍ਹਾਂ ਕਿਹਾ ਕਿ ਨਾਂਦੇੜ ਗੁਰਦੁਆਰਾ ਬੋਰਡ ਵਿਚ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਨੁਮਾਇੰਦਗੀ ਦਾ ਮੰਤਵ ਤਖ਼ਤ ਸਾਹਿਬ, ਸਬੰਧਤ ਸਿੱਖ ਗੁਰਧਾਮਾਂ ਦੀ ਮਰਿਆਦਾ ਦੇ ਮੱਦੇਨਜ਼ਰ ਬੋਰਡ ਦੇ ਕੰਮਕਾਜ ਨੂੰ ਪਾਰਦਰਸ਼ੀ ਅਤੇ ਧਾਰਮਿਕ ਢੰਗ ਨਾਲ ਯਕੀਨੀ ਬਣਾਉਣਾ ਹੈ। ਉਨ੍ਹਾਂ ਚਿੰਤਾ ਜ਼ਾਹਰ ਕੀਤੀ ਕਿ ਐਕਟ ਵਿਚ ਕੋਈ ਵੀ ਵਿਗਾੜ ਇਸ ਭਾਵਨਾ ਨੂੰ ਠੇਸ ਪਹੁੰਚਾਏਗਾ।

ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਦਾ ਗੁਰਦੁਆਰਾ ਬੋਰਡ ਵਿਚ ਸਰਕਾਰੀ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਸੰਸਥਾਵਾਂ ਦੇ ਮੈਂਬਰਾਂ ਨੂੰ ਘਟਾਉਣ ਦਾ ਫੈਸਲਾ ਸਿੱਖ ਗੁਰਧਾਮਾਂ ’ਤੇ ਸਿੱਧਾ ਕਬਜ਼ਾ ਕਰਨ ਦੀ ਕਾਰਵਾਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿਚ ਅਜਿਹੀ ਸੋਧ ਦਾ ਪ੍ਰਸਤਾਵ ਪੇਸ਼ ਕਰਨ ਤੋਂ ਪਹਿਲਾਂ ਸਿੱਖਾਂ ਦੀਆਂ ਨੁਮਾਇੰਦਾ ਸੰਸਥਾਵਾਂ ਅਤੇ ਜਥੇਬੰਦੀਆਂ ਨਾਲ ਕੋਈ ਅਗਾਊਂ ਸਲਾਹ-ਮਸ਼ਵਰਾ ਨਹੀਂ ਕੀਤਾ।

ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਅਪੀਲ ਕੀਤੀ ਕਿ ਉਹ ਸਿੱਖ ਗੁਰਧਾਮਾਂ ਦੇ ਪ੍ਰਬੰਧਾਂ ਵਿਚ ਸਰਕਾਰੀ ਪ੍ਰਭਾਵ ਵਧਾਉਣ ਵਾਲੀਆਂ ਕਾਰਵਾਈਆਂ ਨੂੰ ਤੁਰੰਤ ਬੰਦ ਕਰਨ ਅਤੇ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਨਾਲ ਸਬੰਧਤ ਐਕਟ 1956 ਨੂੰ ਤੋੜਨ ਦੀ ਕਾਰਵਾਈ ਨੂੰ ਤੁਰੰਤ ਰੋਕਣ। ਉਨ੍ਹਾਂ ਕਿਹਾ ਕਿ ਨਾਂਦੇੜ ਗੁਰਦੁਆਰਾ ਬੋਰਡ ਵਿਚ ਪਹਿਲਾਂ ਵਾਂਗ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ ਇਸ ਸੋਧ ਨੂੰ ਲੈ ਕੇ ਸਮੁੱਚੇ ਸਿੱਖ ਜਗਤ ਅੰਦਰ ਵੱਡੇ ਰੋਸ ਦੀ ਲਹਿਰ ਹੈ, ਜਿਸ ਦਾ ਪ੍ਰਗਟਾਵਾ ਸੰਗਤਾਂ ਵਲੋਂ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰਕੇ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ਦੀਆਂ ਸੰਗਤਾਂ ਵਲੋਂ ਵੀ ਇਸ ਨੂੰ ਲੈ ਕੇ ਸਖ਼ਤ ਇਤਰਾਜ਼ ਪ੍ਰਗਟਾਏ ਜਾ ਰਹੇ ਹਨ।

 (For more Punjabi news apart from Panthak News: limiting the number of Sikh members in Takht Sri Hazur Sahib Gurdwara Board is condemnable: Dhami , stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement