
ਭਗਤੀ ਤੇ ਸ਼ਕਤੀ ਦਾ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਕਿਸੇ ਇਕ ਵਿਸ਼ੇਸ਼ ਜਥੇਬੰਦੀ ਜਾਂ ਧੜੇ ਦਾ ਨਹੀਂ, ਬਲਕਿ ਸਮੁੱਚੇ ਖਾਲਸਾ ਪੰਥ ਦਾ ਸਾਂਝਾ ਤਖ਼ਤ ਹੈ ਤੇ ਸਮੂਹ ਖਾਲਸਾ ਪੰਥ
ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ) : ਭਗਤੀ ਤੇ ਸ਼ਕਤੀ ਦਾ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਕਿਸੇ ਇਕ ਵਿਸ਼ੇਸ਼ ਜਥੇਬੰਦੀ ਜਾਂ ਧੜੇ ਦਾ ਨਹੀਂ, ਬਲਕਿ ਸਮੁੱਚੇ ਖਾਲਸਾ ਪੰਥ ਦਾ ਸਾਂਝਾ ਤਖ਼ਤ ਹੈ ਤੇ ਸਮੂਹ ਖਾਲਸਾ ਪੰਥ ਅੰਦਰ ਵਿਚਰ ਰਹੀਆਂ ਜਥੇਬੰਦੀਆਂ ਨੂੰ ਸ੍ਰੀ ਅਕਾਲ ਦੇ ਇਸ ਵਿਸ਼ੇਸ਼ ਤਖ਼ਤ ਸਾਹਿਬ ਨੂੰ ਕੇਂਦਰ ਬਿੰਦੂ ਮੰਨ ਕੇ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਤੇ ਪੰਥ ਦੀ ਚੜ੍ਹਦੀ ਕਲਾ ਲਈ ਉਪਰਾਲੇ ਕਰਨੇ ਚਾਹੀਦੇ ਹਨ।
Akal Thakt Sahib
ਇਨ੍ਹਾਂ ਭਾਵਨਾਵਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਨਿਹੰਗ ਸਿੰਘ ਜਥੇਬੰਦੀਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਨ ਮੌਕੇ ਕਹੇ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੁਲਾਈ ਗਈ ਇਕੱਤਰਤਾ ਵਿਚ ਸ਼ਮਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਬਿੱਧੀ ਚੰਦ ਸੰਪਰਦਾ ਵਲੋਂ ਜਥੇਦਾਰ ਬਾਬਾ ਅਵਤਾਰ ਸਿੰਘ ਸੁਰ ਸਿੰਘ, ਬਾਬਾ ਗੱਜਣ ਸਿੰਘ ,
Giani Harpreet Singh
ਬਾਬਾ ਤਰਸੇਮ ਸਿੰਘ ਤੇ ਸਮੇਤ ਹੋਰ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਤੇ ਨੁਮਾਇੰਦਿਆਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕਰਦਿਆਂ ਪੰਥਕ ਚੁਣੌਤੀਆਂ ਦਾ ਮਿਲ ਕੇ ਹੱਲ ਕਰਨ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੋਂਦ ਹਸਤੀ ਮੁੜ ਬੁਲੰਦੀਆਂ 'ਤੇ ਲਿਜਾਣ ਤੇ ਪੰਥ ਦੀ ਭਲਾਈ ਲਈ ਸਾਰਿਆਂ ਨੂੰ ਅਪਣੇ ਨਿੱਜੀ ਝਗੜੇ ਅਤੇ ਵਖਰੇਵੇਂ ਤਿਆਗ ਕੇ ਸ੍ਰੀ ਅਕਾਲ ਤਖਖ਼ ਸਾਹਿਬ ਦੇ ਸਿਧਾਂਤ ਤੇ ਫਲਸਫੇ ਨੂੰ ਅਪਨਾਉਣ ਦੀ ਲੋੜ 'ਤੇ ਜ਼ੋਰ ਦਿਤਾ ਹੈ।
File Photo
ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇ. ਨੇ ਕਿਹਾ ਕਿ ਨਿਹੰਗ ਸਿੰਘਾਂ ਨੇ ਹੀ ਅਕਾਲ ਤਖ਼ਤ ਸਾਹਿਬ ਅਜਮਤ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿਤੀਆਂ ਹਨ। ਉਨ੍ਹਾਂ ਨੇ ਕਿਹਾ ਸਮੁੱਚਾ ਨਿਹੰਗ ਸਿੰਘ ਖਾਲਸਾ ਪੰਥ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਕਿਸੇ ਨੂੰ ਵੀ ਇਸ ਦੀ ਆਨਸ਼ਾਨ ਵਿਰੁੱਧ ਬੋਲਣ ਦੀ ਆਗਿਆ ਨਹੀਂ ਦੇਵਾਂਗੇ।
Baba Balbir Singh
ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹ ਨਿਹੰਗ ਸਿੰਘ ਮੁਖੀਆਂ ਨੇ ਸਮੂਹਕ ਪੰਥ ਦੀ ਚੜਦੀ ਕਲਾ ਲਈ ਅਰਦਾਸ ਕੀਤੀ। ਅਰਦਾਸ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਕੀਤੀ ਅਤੇ ਚੜਦੀ ਕਲਾ ਦੇ ਜੈਕਾਰੇ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੇ ਗੁੰਜਾਏ। ਬਾਬਾ ਅਵਤਾਰ ਸਿੰਘ, ਬਾਬਾ ਗੱਜਣ ਸਿੰਘ, ਬਾਬਾ ਚੱੜ੍ਹਤ ਸਿੰਘ ਮਾਲਵਾ, ਬਾਬਾ ਬਲਦੇਵ ਸਿੰਘ ਯੂ. ਕੇ. ਵਾਲੇ, ਬਾਬਾ ਗੁਰਪਾਲ ਸਿੰਘ,ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਮੇਜਰ ਸਿੰਘ ਲੁਧਿਆਣਾ, ਬਾਬਾ ਬਲਦੇਵ ਸਿੰਘ ਮੁਸਤਰਾਪੁਰ,
Giani Harpreet Singh
ਵੱਸਣ ਸਿੰਘ ਮੜੀਆਂ ਵਾਲੇ ਬਟਾਲਾ, ਬਾਬਾ ਗੁਰਦੇਵ ਸਿੰਘ ਬਜਵਾੜਾ, ਬਾਬਾ ਲਾਲ ਸਿੰਘ , ਬਲਦੇਵ ਸਿੰਘ ਵੱਲਾ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਦੀਪ ਸਿੰਘ ਹਰਿਗੋਬਿੰਦਪੁਰ, ਬਾਬਾ ਤਰਲੋਕ ਸਿੰਘ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਭਾਈ ਸੁਖਜੀਤ ਸਿੰਘ ਕਨ੍ਹਇਆ, ਬਾਬਾ ਵਿਸ਼ਵਪ੍ਰਤਾਪ ਸਿੰਘ, ਗਿਆਨੀ ਹਰਦੀਪ ਸਿੰਘ ਅਨੰਦਪੁਰ ਸਾਹਿਬ ਵਾਲੇ, ਸੁਖਵਿੰਦਰ ਸਿੰਘ ਮੋਰ ਆਦਿ ਹਾਜ਼ਰ ਸਨ।