ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਨੂੰ ਮਿਲੇਗਾ ਬਾਬੇ ਨਾਨਕ ਦੇ ਖੇਤਾਂ ਵਿਚ ਉਗਾਏ ਅਨਾਜ ਦਾ ਲੰਗਰ
Published : Mar 7, 2022, 4:52 pm IST
Updated : Mar 7, 2022, 4:52 pm IST
SHARE ARTICLE
Kartarpur Sahib
Kartarpur Sahib

ਗੁਰਦੁਆਰਾ ਸਾਹਿਬ ਦੀ 100 ਏਕੜ ਤੋਂ ਵੱਧ ਜ਼ਮੀਨ ਹੈ, ਜਿਸ ਵਿਚੋਂ 40 ਏਕੜ ਵਿਚ ਗੁਰੂ ਘਰ, ਸਰਾਂ, ਲੰਗਰ ਅਤੇ ਦੀਵਾਨ ਹਾਲ ਦੀ ਇਮਾਰਤ ਹੈ। 

ਪਾਕਿਸਤਾਨ : ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੁਣ ਸੰਗਤਾਂ ਨੂੰ ਬਾਬੇ ਨਾਨਕ ਦੇ ਖੇਤਾਂ 'ਚ ਉਗਾਏ ਅਨਾਜ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਹ ਉਪਰਾਲਾ ਪਾਕਿਸਤਾਨ ਸਰਕਾਰ ਅਤੇ ਉਥੋਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਕਿਸਤਾਨ ਐੱਸ.ਜੀ.ਪੀ.ਸੀ. ਦੇ ਮੈਂਬਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕਰੀਬ 18 ਸਾਲ ਬਿਤਾਏ ਹਨ ਅਤੇ ਉਥੇ ਖੇਤੀ ਕੀਤੀ ਹੈ। ਉਨ੍ਹਾਂ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਦੀ 100 ਏਕੜ ਤੋਂ ਵੱਧ ਜ਼ਮੀਨ ਹੈ, ਜਿਸ ਵਿਚੋਂ 40 ਏਕੜ ਵਿਚ ਗੁਰੂ ਘਰ, ਸਰਾਂ, ਲੰਗਰ ਅਤੇ ਦੀਵਾਨ ਹਾਲ ਦੀ ਇਮਾਰਤ ਹੈ। 

ਇਸ ਤੋਂ ਇਲਾਵਾ 60 ਏਕੜ ਜ਼ਮੀਨ ਵਿਚ ਜੋ ਬਾਬਾ ਨਾਨਕ ਦੇ ਖੇਤ ਸੀ ਉਸ ਵਿਚ ਹੁਣ ਪਾਕਿ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਨਾਜ ਪੈਦਾ ਕਰੇਗੀ। ਇਸ ਵਿਚ ਕਣਕ, ਮੱਕੀ, ਸੂਰਜਮੁਖੀ ਅਤੇ ਖਜੂਰ ਦੇ ਬਾਗ ਲਗਾਏ ਗਏ ਹਨ। ਪਾਕਿ ਸ਼੍ਰੋਮਣੀ ਕਮੇਟੀ ਮੈਂਬਰ ਇੰਦਰਜੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਪਾਕਿ ਸਰਕਾਰ ਵੱਲੋਂ ਬਾਬੇ ਨਾਨਕ ਦੇ ਖੇਤਾਂ ਵਿੱਚ ਅਨਾਜ ਪੈਦਾ ਕਰਕੇ ਸੰਗਤਾਂ ਵਿੱਚ ਵੰਡਿਆ ਜਾਵੇਗਾ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement