ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਦਿਤਾ ਮੰਗ ਪੱਤਰ
Published : Apr 7, 2019, 1:00 pm IST
Updated : Apr 7, 2019, 1:00 pm IST
SHARE ARTICLE
Shiromani Akali Dal (Taksali) has given a letter to Giani Harpreet Singh
Shiromani Akali Dal (Taksali) has given a letter to Giani Harpreet Singh

ਦਰਸ਼ਨੀ ਡਿਉਢੀ ਢਾਹੁਣ ਵਾਲੇ ਦੋਸ਼ੀਆਂ ਵਿਰੁਧ ਕਾਰਵਾਈ ਦੀ ਕੀਤੀ ਮੰਗ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਇਕ ਉੱਚ ਪਧਰੀ ਵਫ਼ਦ ਨੇ ਤਰਨ ਤਾਰਨ ਦੇ ਦਰਬਾਰ ਸਾਹਿਬ ਵਿਖੇ ਇਤਿਹਾਸਕ ਦਰਸ਼ਨੀ ਡਿਉਢੀ ਢਾਹੁਣ ਵਾਲੇ ਦੋਸ਼ੀਆਂ ਵਿਰੁਧ ਕਾਰਵਾਈ ਕਰਨ ਲਈ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲ ਕੇ ਅੱਜ ਇਕ ਮੈਮੋਰੰਡਮ ਦਿਤਾ ਹੈ।

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਵਫ਼ਦ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕੁੱਝ ਅਧਿਕਾਰੀਆਂ, ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮਿਲੀਭੁਗਤ ਨਾਲ ਕੁੱਝ ਲੋਕਾਂ ਨੇ 30 ਮਾਰਚ ਦੀ ਰਾਤ ਨੂੰ ਹਥਿਆਰਬੰਦ ਗੁੰਡਿਆਂ ਦੀ ਮਦਦ ਨਾਲ ਪੁਰਾਤਨ ਦਰਸ਼ਨੀ ਡਿਉਢੀ ਨੂੰ ਢਾਹ ਦਿਤਾ ਸੀ ਜੋ ਕਿ ਬਹੁਤ ਮੰਦਭਾਗੀ ਗੱਲ ਹੈ ਜਿਸ ਨਾਲ ਦੁਨੀਆਂ ਭਰ ਵਿਚ ਵਸਦੇ ਸਿੱਖਾਂ ਵਿਚ ਭਾਰੀ ਰੋਸ ਹੈ। ਟਕਸਾਲੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਤੋਂ ਇਨਸਾਫ਼ ਮਿਲਣ ਦੀ ਕੋਈ ਉਮੀਦ ਨਹੀਂ ਹੈ ਪਰ ਗਿਆਨੀ ਹਰਪ੍ਰੀਤ ਸਿੰਘ ਅਪਣੇ ਤੌਰ 'ਤੇ ਕਾਰਵਾਈ ਕਰਨ ਦਾ ਭਰੋਸਾ ਦਿਤਾ ਹੈ। 

ਬ੍ਰਹਮਪੁਰਾ ਨੇ ਮੈਮੋਰੰਡਮ ਦੇਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਾਡੀ ਗੱਲ 'ਤੇ ਗੌਰ ਕੀਤਾ ਹੈ ਅਤੇ ਭਰੋਸਾ ਦਿਵਾਇਆ ਹੈ ਕਿ ਉਹ ਅਕਾਲ ਤਖ਼ਤ ਸਾਹਿਬ ਵਲੋਂ ਇਤਿਹਾਸਕ ਦਰਸ਼ਨੀ ਡਿਉਢੀ ਢਾਹੁਣ ਦੇ ਸਬੰਧ ਵਿਚ ਇਕ ਵਿਸ਼ੇਸ਼ ਉੱਚ ਪਧਰੀ ਕਮੇਟੀ ਦਾ ਗਠਨ ਕਰਨਗੇ ਅਤੇ ਸਿੱਖੀ ਸਿਧਾਂਤਾਂ ਅਨੁਸਾਰ ਕਾਰਵਾਈ ਨੂੰ ਅਮਲ ਵਿਚ ਲਿਆਉਣਗੇ।

ਸ. ਬ੍ਰਹਮਪੁਰਾ ਨੇ ਕਿਹਾ ਕਿ ਬਰਗਾੜੀ ਅਤੇ ਬਹਿਬਲ ਕਲਾਂ ਕਾਂਡ ਦੀ ਘਟਨਾ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਕਥਿਤ ਤੌਰ 'ਤੇ ਬਾਦਲਾਂ ਵਲੋਂ ਧਮਕਾਇਆ ਜਾ ਰਿਹਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਸ. ਬ੍ਰਹਮਪੁਰਾ ਨੇ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਵਲੋਂ ਚੋਣ ਲੜਨ ਬਾਰੇ ਸਪੱਸ਼ਟ ਕਿਹਾ ਕਿ ਪਹਿਲਾਂ ਅਸੀਂ ਬੀਬੀ ਖਾਲੜਾ ਨੂੰ ਅਪਣੀ ਪਾਰਟੀ ਤੋਂ ਚੋਣ ਲੜਨ ਲਈ ਪੁਛਿਆ ਸੀ ਪਰ ਉਨ੍ਹਾਂ ਰਾਜਨੀਤੀ ਵਿਚ ਆਉਣ ਲਈ

ਇਨਕਾਰ ਕਰ ਦਿਤਾ ਸੀ ਪਰ ਇਸ ਦੇ ਉਲਟ ਪੰਜਾਬ ਡੈਮੋਕ੍ਰੇਟਿਕ ਐਲਾਇੰਸ, ਸੁਖਪਾਲ ਸਿੰਘ ਖਹਿਰਾ ਵਲੋਂ ਗਠਜੋੜ ਬਣਾਉਣ ਦੇ ਸਬੰਧ ਵਿਚ ਕੀਤੀਆਂ ਮੇਰੇ ਨਾਲ ਮੀਟਿੰਗਾਂ ਵਿਚ ਬੀਬੀ ਖਾਲੜਾ ਦਾ ਇਕ ਵਾਰ ਵੀ ਜ਼ਿਕਰ ਤਕ ਨਹੀਂ ਕੀਤਾ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਮਨੁੱਖੀ ਅਧਿਕਾਰਾਂ ਜਸਵੰਤ ਸਿੰਘ ਖਾਲੜਾ ਦੀ ਧਰਮਪਤਨੀ ਬੀਬੀ ਖਾਲੜਾ ਦੇ ਨਾਂ ਨੂੰ ਵਰਤ ਕੇ ਵਿਦੇਸ਼ਾਂ ਤੋਂ ਪੈਸਾ ਇਕੱਠਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ, ਖਡੂਰ ਸਾਹਿਬ ਤੋਂ ਉਮੀਦਵਾਰ ਜਨਰਲ ਜੋਗਿੰਦਰ ਜਸਵੰਤ ਸਿੰਘ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ, ਰਵਿੰਦਰ ਸਿੰਘ ਬ੍ਰਹਮਪੁਰਾ, ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਓਐਸਡੀ ਦਮਨਜੀਤ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

Location: India, Punjab, Amritsar

SHARE ARTICLE

ਏਜੰਸੀ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement